18.63C Vancouver
ADS

Mar 22, 2024 4:05 PM - The Associated Press

ਰੂਸ, ਚੀਨ ਨੇ ਗਾਜ਼ਾਂ ’ਚ ਤੁਰੰਤ ਜੰਗਬੰਦੀ ਸੰਬੰਧੀ ਅਮਰੀਕੀ ਪ੍ਰਸਤਾਵ ’ਤੇ ਵੀਟੋ ਕੀਤਾ

Share On
russia-and-china-veto-us-resolution-calling-for-immediate-cease-fire-in-gaza
The vote in the 15-member Security Council was 11 members in favor, three against and one abstention. (Photo: The Canadian Press)

ਰੂਸ ਅਤੇ ਚੀਨ ਨੇ ਸ਼ੁੱਕਰਵਾਰ ਨੂੰ ਸੰਯੁਕਤ ਰਾਸ਼ਟਰ ਵਿਚ ਅਮਰੀਕਾ ਵਲੋਂ ਗਾਜ਼ਾ ਵਿਚ ਜੰਗਬੰਦੀ ਲਈ ਪੇਸ਼ ਮਤੇ ਨੂੰ ਵੀਟੋ ਨਾਲ ਹਰਾ ਦਿੱਤਾ। ਇਸ ਮਤੇ ਵਿਚ ਗਾਜ਼ਾ ਵਿਚ ਆਮ ਲੋਕਾਂ ਦੀ ਸੁਰੱਖਿਆ ਅਤੇ ਭੁੱਖਮਰੀ ਨਾਲ ਜੂਝ ਰਹੇ 2 ਮਿਲੀਅਨ ਤੋਂ ਵੱਧ ਫਿਲਸਤੀਨੀਆਂ ਨੂੰ ਮਨੁੱਖੀ ਸਹਾਇਤਾ ਪਹੁੰਚਾਉਣ ਲਈ ਤੁਰੰਤ ਜੰਗਬੰਦੀ ਦੀ ਮੰਗ ਕੀਤੀ ਗਈ ਸੀ।

15 ਮੈਂਬਰੀ ਸੁਰੱਖਿਆ ਕੌਂਸਲ ਵਿਚ 11 ਮੈਂਬਰਾਂ ਨੇ ਪੱਖ ਵਿਚ ਵੋਟ ਕੀਤੀ, ਜਦੋਂ ਕਿ ਰੂਸ, ਚੀਨ ਅਤੇ ਅਲਜੀਰੀਆ ਇਸ ਦੇ ਖਿਲਾਫ ਭੁਗਤੇ ਅਤੇ ਇੱਕ ਮੈਂਬਰ ਗਯਾਨਾ ਨੇ ਇਸ ਤੋਂ ਦੂਰੀ ਰੱਖੀ।

ਓਧਰ, ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਕਿਹਾ ਹੈ ਕਿ ਇਜ਼ਰਾਈਲ ਦੱਖਣੀ ਗਾਜ਼ਾ ਸ਼ਹਿਰ ਰਫਾਹ ਵਿਚ ਫੌਜ ਭੇਜਣ ਲਈ ਦ੍ਰਿੜ ਹੈ ਅਤੇ ਜੇ ਲੋੜ ਪਈ ਤਾਂ ਉਹ ਅਮਰੀਕਾ ਦੇ ਸਮਰਥਨ ਤੋਂ ਬਿਨਾਂ ਅਜਿਹਾ ਕਰੇਗਾ।

ਨੇਤਨਯਾਹੂ ਨੇ ਇਕ ਬਿਆਨ ਵਿਚ ਕਿਹਾ ਕਿ ਉਨ੍ਹਾਂ ਨੇ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੂੰ ਕਿਹਾ ਹੈ ਕਿ ਰਫਾਹ ਵਿਚ ਕਾਰਵਾਈ ਤੋਂ ਬਿਨਾਂ ਹਮਾਸ ਨੂੰ ਹਰਾਉਣ ਦਾ ਕੋਈ ਰਸਤਾ ਨਹੀਂ ਹੈ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link