14.21C Vancouver
ADS

Oct 14, 2020 9:38 PM -

ਸ਼ੁਰੂਆਤੀ ਟ੍ਰਾਇਲਾਂ ਤੋਂ ਬਾਅਦ ਰੂਸ ਨੇ ਦੂਜੀ ਕੋਰੋਨਾਵਾਇਰਸ ਵੈਕਸੀਨ ਨੂੰ ਦਿੱਤੀ ਮਨਜ਼ੂਰੀ

Share On
russia-approves-2nd-virus-vaccine-after-early-trials
Russian President Vladimir Putin has announced regulatory approval for a second coronavirus vaccine after early-stage studies. Photo-ANI

ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਐਲਾਨ ਕੀਤਾ ਹੈ ਕਿ ਸ਼ੁਰੂਆਤੀ ਸਟਡੀ ਦੇ ਆਧਾਰ 'ਤੇ ਦੂਜੀ ਕੋਰੋਨਾ ਵਾਇਰਸ ਵੈਕਸੀਨ ਨੂੰ ਮਨਜ਼ੂਰੀ ਦਿੱਤੀ ਜਾ ਰਹੀ ਹੈ।

ਪੈਪਟਾਈਡ 'ਤੇ ਆਧਾਰਿਤ, ਦੋ ਸ਼ਾਟਸ ਵਾਲੀ ਵੈਕਸੀਨ ਨੂੰ ਸਰਬੀਆ ਦੇ ਵੈਕਟਰ ਇੰਸਟੀਟਿਊਟ ਵੱਲੋਂ ਬਣਾਇਆ ਗਿਆ ਹੈ।

ਇਸ ਨੂੰ ਵੋਲੰਟੀਅਰ ਕਰ ਰਹੇ 100 ਮਨੁੱਖਾਂ 'ਤੇ ਟੈਸਟ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ।

ਇਸ ਦੀ ਐਡਵਾਂਸ ਸਟਡੀ ਵੀ ਕੀਤੀ ਜਾਵੇਗੀ ਜਿਸ ਨੂੰ ਕਿ ਸੈਂਕੜੇ-ਹਜ਼ਾਰਾਂ ਵੋਲੰਟੀਅਰਾਂ 'ਤੇ ਟੈਸਟ ਕੀਤਾ ਜਾਵੇਗਾ, ਅਤੇ ਫਿਰ ਇਸ ਦੀ ਸੁਰੱਖਿਆ ਅਤੇ ਅਸਰ ਦੇ ਪੈਮਾਨੇ ਨੂੰ ਜਾਂਚਿਆ ਜਾਵੇਗਾ।

ਇਸ ਦੀ ਸ਼ੁਰੂਆਤ ਨਵੰਬਰ ਅਤੇ ਦਿਸੰਬਰ 'ਚ ਹੋਵੇਗੀ।

ਹਾਲਾਂਕਿ ਇਹ ਸਪਸ਼ਟ ਨਹੀਂ ਕੀਤਾ ਗਿਆ ਕਿ ਇਸ ਨੂੰ ਟ੍ਰਾਇਲ ਜਾਰੀ ਰਹਿਣ ਦੇ ਦੌਰਾਨ, ਵੱਡੇ ਪੱਧਰ 'ਤੇ ਇਸਤੇਮਾਲ ਕੀਤਾ ਜਾਵੇਗਾ ਜਾਂ ਨਹੀਂ।

ਯਾਦ ਰਹੇ ਰੂਸ ਨੇ 11 ਅਗਸਤ ਨੂੰ ਇੱਕ ਹੋਰ ਵੈਕਸੀਨ ਨੂੰ ਮਨਜ਼ੂਰੀ ਦਿੱਤੀ ਸੀ।

ਉਸ ਵੈਕਸੀਨ ਦੇ ਐਡਵਾਂਸਡ ਟ੍ਰਾਇਲਾਂ ਤੋਂ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਗਈ ਸੀ ਜਿਸ ਤੋਂ ਬਾਅਦ ਕਈ ਮਾਹਿਰਾਂ ਨੇ ਸਵਾਲ ਚੁੱਕੇ ਸਨ।

Latest news

canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
over-19-000-sign-petition-urging-oilers-to-reverse-alex-formenton-signing
Punjabi

ਫੋਰਮੈਂਟਨ ਦੀ ਸਾਈਨਿੰਗ ਖ਼ਿਲਾਫ਼ ਆਇਲਰਜ਼ ਦੀ ਪਟੀਸ਼ਨ ’ਤੇ 19,000 ਤੋਂ ਵੱਧ ਦਸਤਖ਼ਤ

ਐਡਮਿੰਟਨ ਆਇਲਰਜ਼ ਵੱਲੋਂ ਖਿਡਾਰੀ ਐਲੈਕਸ ਫੋਰਮੈਂਟਨ ਨੂੰ ਟੀਮ ਵਿੱਚ ਸ਼ਾਮਲ ਕਰਨ ਦੇ ਫੈਸਲੇ ਦਾ ਵਿਰੋਧ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਇੱਕ ਆਨਲਾਈਨ ਪਟੀਸ਼ਨ 'ਤੇ ਸ਼ੁੱਕਰਵਾਰ ਸਵੇਰ ਤੱਕ 19,000 ਤੋਂ ਵੱਧ ਲੋਕਾਂ ਨੇ ਆਪਣੇ ਦਸਤਖ਼ਤ ਕਰ ਦਿੱਤੇ ਹਨ।
video-captured-of-man-chasing-another-person-with-a-knife-at-south-surreys-redwood-park
Punjabi

ਸਾਊਥ ਸਰੀ ਦੇ ਰੈੱਡਵੁੱਡ ਪਾਰਕ ’ਚ ਚਾਕੂ ਲੈ ਕੇ ਵਿਅਕਤੀ ਦਾ ਪਿੱਛਾ ਕਰਦੇ ਦੀ ਵੀਡੀਓ ਕੈਮਰੇ 'ਚ ਹੋਈ ਕੈਦ

ਸਾਊਥ ਸਰੀ ਦੇ ਰੈੱਡਵੁੱਡ ਪਾਰਕ ਵਿਚ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਹਮਲਾਵਰ ਵੱਲੋਂ ਇੱਕ ਵਿਅਕਤੀ ਨੂੰ ਚਾਕੂ ਲੈ ਕੇ ਦੌੜਾਉਣ ਦੀ ਪੂਰੀ ਵੀਡੀਓ ਕੈਮਰੇ ਵਿਚ ਕੈਦ ਹੋਈ ਹੈ। ਇਹ ਘਟਨਾ ਬੁੱਧਵਾਰ ਸ਼ਾਮ ਕਰੀਬ 5 ਵਜੇ ਵਾਪਰੀ। ਪੁਲਿਸ ਮੁਤਾਬਕ, ਮੁਲਜ਼ਮ ਨੇ ਪਹਿਲਾਂ ਆਪਣੀ ਜੀਪ ਰੈਂਗਲਰ ਨਾਲ ਪੀੜਤ ਦੇ ਫੋਰਡ ਪਿਕਅੱਪ ਟਰੱਕ ਨੂੰ ਟੱਕਰ ਮਾਰੀ।
vancouver-police-open-new-training-academy-40-recruits-begin-training
Punjabi

ਵੈਨਕੂਵਰ ਪੁਲਿਸ ਦੀ ਨਵੀਂ ਅਕੈਡਮੀ ਦਾ ਉਦਘਾਟਨ, 40 ਨਵੇਂ ਭਰਤੀਆਂ ਨੇ ਸ਼ੁਰੂ ਕੀਤੀ ਟ੍ਰੇਨਿੰਗ

ਵੈਨਕੂਵਰ ਪੁਲਿਸ ਵਿਭਾਗ ਨੇ ਆਪਣੇ ਇਤਿਹਾਸ ਵਿਚ ਇੱਕ ਨਵਾਂ ਅਧਿਆਇ ਸ਼ੁਰੂ ਕਰਦਿਆਂ ਡਾਊਨਟਾਊਨ ਈਸਟਸਾਈਡ ਵਿਚ ਸਥਿਤ ਵੁੱਡਵਰਡ ਦੀ ਇਮਾਰਤ ਵਿਖੇ ਆਪਣੇ ਨਵੇਂ ਸਿਖਲਾਈ ਕੇਂਦਰ ਦਾ ਰਸਮੀ ਉਦਘਾਟਨ ਕਰ ਦਿੱਤਾ ਹੈ। ਸਾਲ 1978 ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਵੈਨਕੂਵਰ ਪੁਲਿਸ ਕੋਲ ਭਰਤੀ ਹੋਣ ਵਾਲੇ ਨਵੇਂ ਮੁਲਾਜ਼ਮਾਂ ਲਈ ਆਪਣਾ ਖ਼ੁਦ ਦਾ ਸਿਖਲਾਈ ਸੈਂਟਰ ਉਪਲਬਧ ਹੋਇਆ ਹੈ।
senior-hamas-commander-killed-in-israeli-airstrike-on-gaza-military-says
Punjabi

ਗਾਜ਼ਾ ’ਚ ਇਜ਼ਰਾਈਲੀ ਹਵਾਈ ਹਮਲੇ ਦੌਰਾਨ ਹਮਾਸ ਦਾ ਸੀਨੀਅਰ ਕਮਾਂਡਰ ਹਲਾਕ

ਇਜ਼ਰਾਈਲ ਫੌਜ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਗਾਜ਼ਾ ਵਿੱਚ ਇੱਕ ਹਵਾਈ ਹਮਲੇ ਦੌਰਾਨ ਹਮਾਸ ਦੇ ਇੱਕ ਸੀਨੀਅਰ ਕਮਾਂਡਰ ਨੂੰ ਮਾਰ ਦਿੱਤਾ ਗਿਆ ਹੈ। ਇਹ ਹਮਲਾ ਵੀਰਵਾਰ ਨੂੰ ਕੀਤਾ ਗਿਆ ਸੀ। ਹਮਾਸ ਦੀ ਹਥਿਆਰਬੰਦ ਵਿੰਗ ਨੇ ਵੀ ਮੁਹੰਮਦ ਅਬਦੁਲ ਸਲਾਮ ਅਲ-ਯਜ਼ੂਰੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਹਮਾਸ ਮੁਤਾਬਕ, ਵੀਰਵਾਰ ਦੇ ਹਵਾਈ ਹਮਲੇ ਵਿੱਚ ਉਹ ਮਾਰਿਆ ਗਿਆ ਅਤੇ ਉਸ ਨੇ 7 ਅਕਤੂਬਰ 2023 ਨੂੰ ਇਜ਼ਰਾਈਲ ’ਤੇ ਹੋਏ ਹਮਲਿਆਂ ਦੀ ਯੋਜਨਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link