Jul 4, 2025 1:34 PM - The Canadian Press

ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੂੰ ਮਾਨਤਾ ਦੇਣ ਵਾਲਾ ਰੂਸ ਪਹਿਲਾ ਦੇਸ਼ ਬਣ ਗਿਆ ਹੈ। ਰੂਸ ਦੇ ਵਿਦੇਸ਼ ਮੰਤਰਾਲਾ ਨੇ ਇੱਕ ਬਿਆਨ ਵਿਚ ਕਿਹਾ ਕਿ ਸਾਡਾ ਮੰਨਣਾ ਹੈ ਕਿ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੂੰ ਅਧਿਕਾਰਤ ਮਾਨਤਾ ਦੇਣ ਨਾਲ ਸਾਡੇ ਦੇਸ਼ਾਂ ਵਿਚਕਾਰ ਵੱਖ-ਵੱਖ ਖੇਤਰਾਂ ਵਿਚ ਦੁਵੱਲੇ ਸਹਿਯੋਗ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ।
ਇਹ ਐਲਾਨ ਵੀਰਵਾਰ ਨੂੰ ਕਾਬੁਲ ਵਿਚ ਅਫਗਾਨਿਸਤਾਨ ਦੇ ਵਿਦੇਸ਼ ਮੰਤਰੀ ਆਮਿਰ ਖਾਨ ਮੁਤਾਕੀ ਅਤੇ ਰੂਸ ਦੇ ਰਾਜਦੂਤ ਦਮਿਤਰੀ ਝਿਰਨੋਵ ਨੇ ਕੀਤਾ। ਤਾਲਿਬਾਨ ਸਰਕਾਰ ਨੇ ਰੂਸ ਦੇ ਇਸ ਕਦਮ ਨੂੰ ਬਹਾਦਰੀ ਭਰਿਆ ਫੈਸਲਾ ਦੱਸਿਆ, ਮੁਤਾਕੀ ਨੇ ਮੀਟਿੰਗ ਤੋਂ ਬਾਅਦ ਜਾਰੀ ਕੀਤੇ ਇੱਕ ਵੀਡੀਓ ਬਿਆਨ ਵਿਚ ਕਿਹਾ ਕਿ ਇਹ ਦਲੇਰਾਨਾ ਫੈਸਲਾ ਦੂਜਿਆਂ ਲਈ ਇੱਕ ਮਿਸਾਲ ਕਾਇਮ ਕਰੇਗਾ। ਹੁਣ ਮਾਨਤਾ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਰੂਸ ਸਭ ਤੋਂ ਅੱਗੇ ਰਿਹਾ। ਗੌਰਤਲਬ ਹੈ ਕਿ ਤਾਲਿਬਾਨ ਨੇ 2021 ਵਿਚ ਤਖ਼ਤਾਪਲਟ ਕੀਤਾ ਸੀ।




