15.51C Vancouver
ADS

Aug 21, 2025 4:18 PM - Connect Newsroom

ਰੂਸ ਨੇ ਪੱਛਮੀ ਯੂਕਰੇਨ 'ਤੇ ਕੀਤਾ ਵੱਡਾ ਹਮਲਾ, ਦਾਗੇ 574 ਡਰੋਨ

Share On
russia-launches-major-attack-on-western-ukraine-fires-574-drones
It was Russia's third largest airstrike in terms of the number of drones this year and the eighth largest in terms of missiles.

ਰੂਸ ਨੇ ਪੱਛਮੀ ਯੂਕਰੇਨ'ਤੇ ਵੱਡਾ ਹਮਲਾ ਕੀਤਾ ਹੈ। ਇਹ ਉਦੋਂ ਹੈ ਜਦੋਂ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਯੁੱਧ ਨੂੰ ਰੋਕਣ ਲਈ ਕੂਟਨੀਤਕ ਕਦਮ ਚੁੱਕ ਰਹੇ ਹਨ। ਯੂਕਰੇਨ ਦੀ ਹਵਾਈ ਸੈਨਾ ਨੇ ਵੀਰਵਾਰ ਨੂੰ ਕਿਹਾ ਕਿ ਰੂਸ ਨੇ ਰਾਤ 574 ਡਰੋਨ ਅਤੇ 40 ਬੈਲਿਸਟਿਕ ਅਤੇ ਕਰੂਜ਼ ਮਿਜ਼ਾਈਲਾਂ ਦਾਗੀਆਂ। ਇਨ੍ਹਾਂ ਹਮਲਿਆਂ ਵਿਚ ਘੱਟੋ-ਘੱਟ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ।

ਇਹ ਇਸ ਸਾਲ ਡਰੋਨਾਂ ਦੀ ਗਿਣਤੀ ਦੇ ਮਾਮਲੇ ਵਿਚ ਰੂਸ ਦਾ ਤੀਜਾ ਸਭ ਤੋਂ ਵੱਡਾ ਹਵਾਈ ਹਮਲਾ ਸੀ ਅਤੇ ਮਿਜ਼ਾਈਲਾਂ ਦੇ ਮਾਮਲੇ ਵਿਚ ਅੱਠਵਾਂ ਸਭ ਤੋਂ ਵੱਡਾ ਹਮਲਾ ਸੀ। ਵ੍ਹਾਈਟ ਹਾਊਸ ਵਲੋਂ ਜਾਰੀ ਗੱਲਬਾਤ ਤੋਂ ਬਾਅਦ ਰੂਸ ਯੂਕਰੇਨ 'ਤੇ ਲਗਭਗ 1,000 ਲੰਬੀ ਦੂਰੀ ਦੇ ਡਰੋਨ ਅਤੇ ਮਿਜ਼ਾਈਲਾਂ ਦਾਗ ਚੁੱਕਾ ਹੈ।

ਜ਼ੇਲੇਂਸਕੀ ਨੇ ਹਮਲੇ ਦੀ ਨਿੰਦਾ ਕਰਦੇ ਕਿਹਾ ਕਿ ਇਹ ਇਸ ਤਰ੍ਹਾਂ ਕੀਤਾ ਗਿਆ ਜਿਵੇਂ ਕੁਝ ਵੀ ਨਹੀਂ ਬਦਲ ਰਿਹਾ ਹੋਵੇ। ਉਨ੍ਹਾਂ ਕਿਹਾ ਕਿ ਮਾਸਕੋਨੇ ਯੁੱਧ ਨੂੰ ਖਤਮ ਕਰਨ ਲਈ ਸਾਰਥਕ ਗੱਲਬਾਤ ਕਰਨ ਦੇ ਕੋਈ ਸੰਕੇਤ ਨਹੀਂ ਦਿਖਾਏ ਹਨ।

Latest news

truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
abbotsford-crash-motorcyclist-suffers-life-threatening-injuries-in-suv-collision
Punjabi

ਐਬਟਸਫੋਰਡ ਹਾਦਸਾ: SUV ਨਾਲ ਟੱਕਰ ’ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ

ਐਬਟਸਫੋਰਡ ਵਿਚ ਜਾਰਜ ਫਰਗੂਸਨ ਵੇਅ ਅਤੇ ਗਲੈਡਿਸ ਐਵੇਨਿਊ ਦੇ ਇੰਟਰਸੈਕਸ਼ਨ 'ਤੇ ਇੱਕ ਮੋਟਰਸਾਈਕਲ ਅਤੇ ਐਸ.ਯੂ.ਵੀ. ਵਿਚਕਾਰ ਟੱਕਰ ਵਿਚ ਇੱਕ ਵਿਅਕਤੀ ਨੂੰ ਜਾਨਲੇਵਾ ਸੱਟਾਂ ਲੱਗੀਆਂ ਹਨ, ਜੋ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਿਹਾ ਹੈ। ਪੁਲਿਸ ਮੁਤਾਬਕ, ਇਹ ਟੱਕਰ ਬੁੱਧਵਾਰ ਨੂੰ ਸ਼ਾਮ ਕਰੀਬ 4 ਵਜੇ ਹੋਈ, ਇਸ ਹਾਦਸੇ ਵਿਚ ਐਸ.ਯੂ.ਵੀ. ਦੇ ਡਰਾਈਵਰ ਨੂੰ ਕੋਈ ਸਰੀਰਕ ਸੱਟ ਨਹੀਂ ਲੱਗੀ ਅਤੇ ਉਸ ਵਲੋਂ ਜਾਂਚ ਵਿਚ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ।
abbotsford-mission-byelection-four-candidates-face-off-in-debate-on-key-issues
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ: ਚਾਰ ਉਮੀਦਵਾਰ ਆਹਮੋ-ਸਾਹਮਣੇ, ਅਹਿਮ ਮੁੱਦਿਆਂ ’ਤੇ ਹੋਈ ਬਹਿਸ

ਐਬਟਸਫੋਰਡ-ਮਿਸ਼ਨ ਵਿਚ ਹੋਣ ਵਾਲੀ ਜ਼ਿਮਨੀ ਚੋਣ ਲਈ ਬੁੱਧਵਾਰ ਰਾਤ 4 ਉਮੀਦਵਾਰਾਂ ਵਿਚਕਾਰ ਡਿਬੇਟ ਮੁਕੰਮਲ ਹੋ ਗਈ ਹੈ। ਐਬਟਸਫੋਰਡ ਚੈਂਬਰ ਆਫ਼ ਕਾਮਰਸ ਵੱਲੋਂ ਕਰਾਵਈ ਗਈ ਇਸ ਡਿਬੇਟ ਵਿਚ ਐਨ.ਡੀ.ਪੀ. ਦੀ Pam Alexis, ਬੀਸੀ ਕੰਜ਼ਰਵੇਟਿਵ ਲੀਡਰ Kerry-Lynne Findlay, CentreBC ਦੀ ਲਖਵਿੰਦਰ ਕੌਰ ਝੱਜ ਅਤੇ ਗ੍ਰੀਨ ਪਾਰਟੀ ਦੇ ਸਟੀਫਨ ਫਾਉਲਰ ਸ਼ਾਮਲ ਹੋਏ, ਡਿਬੇਟ ਵਿਚ ਟ੍ਰਾਂਸਪੋਰਟੇਸ਼ਨ, ਕਿਫਾਇਤੀ ਅਤੇ ਟੈਕਸ ਨਾਲ ਜੁੜੇ ਪ੍ਰਮੁੱਖ ਮੁੱਦੇ ਰਹੇ, ਖਾਸ ਤੌਰ 'ਤੇ ਹਾਈਵੇਅ 11 ਦੀ ਟ੍ਰੈਫਿਕ ਸਮੱਸਿਆ ਨਾਲ ਨਜਿੱਠਣ ਲਈ ਲਖਵਿੰਦਰ ਝੱਜ ਨੇ ਇਸ ਦੇ ਵਿਸਥਾਰ ਦੀ ਵਕਾਲਤ ਕੀਤੀ।
four-arrested-after-stolen-truck-rams-police-vehicles-in-quesnel
Punjabi

Quesnel ’ਚ ਚੋਰੀ ਦੇ ਟਰੱਕ ਨੇ ਪੁਲਿਸ ਵਾਹਨਾਂ ਨੂੰ ਮਾਰੀ ਟੱਕਰ, 4 ਗ੍ਰਿਫ਼ਤਾਰ

ਬੀ.ਸੀ. ਦੇ ਅੰਦਰੂਨੀ ਖੇਤਰ ਵਿਚ Quesnel ਆਰਸੀਐਮਪੀ ਨੇ ਇੱਕ ਚਿੱਟੇ ਰੰਗ ਦੇ ਚੋਰੀ ਦੇ ਫੋਰਡ F-350 ਟਰੱਕ ਵੱਲੋਂ ਪੁਲਿਸ ਦੀਆਂ ਗੱਡੀਆਂ ਨੂੰ ਟੱਕਰ ਮਾਰਨ ਤੋਂ ਬਾਅਦ ਦੋ ਨਾਬਾਲਗ ਲੜਕੀਆਂ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਘਟਨਾ ਵੀਰਵਾਰ ਸਵੇਰੇ ਲਗਭਗ 5 ਵਜੇ Quesnel ਸ਼ਹਿਰ ਵਿਚ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link