15.79C Vancouver
ADS

Sep 14, 2026 5:39 PM - Connect Newsroom - Ramandeep Kaur with files from The Canadian Press

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

Share On
russia-welcomes-trump-appeal-for-ukraine-to-halt-attacks-on-fuel-facilities
Kremlin spokesman Dmitry Peskov speaks during a briefing in Moscow. Credit: Reuters. (Photo: The Canadian Press)

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।

ਉਨ੍ਹਾਂ ਕਿਹਾ ਸੀ ਕਿ ਇਨ੍ਹਾਂ ਹਮਲਿਆਂ ਕਾਰਨ ਈਂਧਨ ਦੀ ਕਮੀ ਪੈਦਾ ਹੋ ਰਹੀ ਹੈ, ਜੋ ਦੁਨੀਆ ਨੂੰ ਨੁਕਸਾਨ ਪਹੁੰਚਾ ਰਹੀ ਹੈ। ਪਿਛਲੇ ਕੁਝ ਮਹੀਨਿਆਂ ਦੌਰਾਨ ਯੂਕਰੇਨ ਵੱਲੋਂ ਰੂਸ ਦੀਆਂ ਤੇਲ ਰਿਫਾਈਨਰੀਆਂ ’ਤੇ ਕੀਤੇ ਗਏ ਲੰਬੀ ਦੂਰੀ ਦੇ ਡਰੋਨ ਹਮਲਿਆਂ ਕਾਰਨ ਰੂਸ ਦੇ ਈਂਧਨ ਉਤਪਾਦਨ ’ਤੇ ਅਸਰ ਪਿਆ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ ਪੈਟਰੋਲ ਸਮੇਤ ਹੋਰ ਈਂਧਨਾਂ ਦੀ ਕਮੀ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ।

ਯੂਕਰੇਨ ਦਾ ਕਹਿਣਾ ਹੈ ਕਿ ਰੂਸ ਦੀਆਂ ਰਿਫਾਈਨਰੀਆਂ ਨੂੰ ਨਿਸ਼ਾਨਾ ਬਣਾਉਣ ਦਾ ਮਕਸਦ ਮਾਸਕੋ ਲਈ ਯੂਕਰੇਨ ’ਤੇ ਜੰਗ ਜਾਰੀ ਰੱਖਣ ਦੀ ਲਾਗਤ ਵਧਾਉਣਾ ਹੈ।ਕ੍ਰੇਮਲਿਨ ਦੇ ਬੁਲਾਰੇ ਦਮਿਤਰੀ ਪੇਸਕੋਵ ਨੇ ਕਿਹਾ ਕਿ ਰੂਸ ਦੇ ਨਾਗਰਿਕ ਅਤੇ ਆਰਥਿਕ ਢਾਂਚੇ ’ਤੇ ਹਮਲੇ ਰੋਕਣ ਲਈ ਕੀਤੀ ਜਾਣ ਵਾਲੀ ਹਰ ਅਪੀਲ ਦਾ ਸਵਾਗਤ ਕੀਤਾ ਜਾਣਾ ਚਾਹੀਦਾ ਹੈ।

Latest news

b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
canada-deports-111-foreign-nationals-linked-to-extortion-and-organized-crime
Punjabi

ਕੈਨੇਡਾ ਵਿੱਚ ਐਕਸਟੋਸ਼ਨ ਤੇ ਸੰਗਠਿਤ ਅਪਰਾਧ ਨਾਲ ਜੁੜੇ 111 ਵਿਦੇਸ਼ੀ ਨਾਗਰਿਕ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਐਕਸਟੋਸ਼ਨ ਅਤੇ ਸੰਗਠਿਤ ਅਪਰਾਧ ਨੈੱਟਵਰਕ ਨਾਲ ਜੁੜੇ 100 ਤੋਂ ਵੱਧ ਮੁਲਜ਼ਮਾਂ ਨੂੰ ਦੇਸ਼ ਤੋਂ ਡਿਪੋਰਟ ਕਰਨ ਦਾ ਐਲਾਨ ਕੀਤਾ ਹੈ। ਏਜੰਸੀ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ, ਇਸ ਕਾਰਵਾਈ ਦੌਰਾਨ 3 ਸਤੰਬਰ ਤੱਕ ਕੈਨੇਡਾ ਦੇ ਵੱਖ-ਵੱਖ ਖੇਤਰਾਂ ਵਿਚ 188 ਰੀਮੂਵਲ ਔਰਡਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 111 ਵਿਦੇਸ਼ੀ ਨਾਗਰਿਕਾਂ ਨੂੰ ਸਫ਼ਲਤਾਪੂਰਵਕ ਬਾਹਰ ਕੱਢ ਦਿੱਤਾ ਗਿਆ ਹੈ।
surrey-municipal-election-nominations-close-with-seven-mayoral-candidates
Punjabi

ਸਰੀ ਨਗਰ ਪਾਲਿਕਾ ਚੋਣਾਂ: ਮੇਅਰ ਅਹੁਦੇ ਲਈ ਸੱਤ ਉਮੀਦਵਾਰ ਮੈਦਾਨ ਵਿੱਚ

ਸਰੀ ਵਿਚ ਹੋਣ ਜਾ ਰਹੀਆਂ ਨਗਰ ਪਾਲਿਕਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਖ਼ਤਮ ਹੋ ਗਈ ਹੈ ਅਤੇ ਇੱਕ ਮੇਅਰ ਤੇ 8 ਕੌਂਸਲਰ ਅਤੇ 6 ਸਕੂਲ ਟਰੱਸਟੀ ਸਮੇਤ 15 ਸੀਟਾਂ ਲਈ ਤਕਰੀਬਨ 100 ਉਮੀਦਵਾਰ ਮੈਦਾਨ ਵਿਚ ਹਨ। ਮੇਅਰ ਅਹੁਦੇ ਲਈ ਇਸ ਵਾਰ ਸੱਤ ਉਮੀਦਵਾਰ ਆਹਮੋ-ਸਾਹਮਣੇ ਹਨ, ਜਿਨ੍ਹਾਂ ਵਿਚ ਲਿੰਡਾ ਐਨਿਸ, ਬ੍ਰੈਂਡਾ ਲੌਕ, ਡੱਗ ਮੈਕਕੈਲਮ, ਹੋਂਵੀਰ ਸਿੰਘ ਰੰਧਾਵਾ, ਮਾਈਕ ਸਟਾਰਚਕ, ਟ੍ਰੌਏ ਵੈਨ-ਵਲੀਟ ਅਤੇ ਈਗਲ ਐਮਨਜ਼ ਸ਼ਾਮਲ ਹਨ। ਇਸ ਤੋਂ ਇਲਾਵਾ ਸਿਟੀ ਕੌਂਸਲ ਦੀਆਂ ਅੱਠ ਸੀਟਾਂ ਲਈ 65 ਅਤੇ ਸਕੂਲ ਬੋਰਡ ਦੀਆਂ ਛੇ ਸੀਟਾਂ ਲਈ 23 ਉਮੀਦਵਾਰ ਚੋਣ ਲੜ ਰਹੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link