12.66C Vancouver
ADS

Nov 19, 2024 2:12 PM - The Canadian Press

ਰੂਸ ਦੇ ਰਾਸ਼ਟਰਪਤੀ ਪੁਤਿਨ ਨੇ ਪ੍ਰਮਾਣੂੰ ਹਥਿਆਰਾਂ ਦੇ ਨਵੇਂ ਸਿਧਾਂਤਾਂ 'ਤੇ ਕੀਤੇ ਦਸਤਖਤ, ਵਧੀ ਵਿਸ਼ਵ ਦੀ ਚਿੰਤਾ

Share On
russian-president-putin-signs-a-new-doctrine-that-lowers-the-threshold-for-using-nuclear-weapons
Putin’s endorsement of the new nuclear deterrent policy comes on the1,000th dayafter he sent troops into Ukraine on Feb. 24, 2022. (Photo: The Canadian Press)

ਯੂਕਰੇਨ ਦੀ ਫੌਜ ਨੇ ਅਮਰੀਕਾ ਵਲੋਂ ਸਪਲਾਈ ਲੰਮੀ ਦੂਰੀ ਦੀਆਂ ਮਿਜ਼ਾਇਲਾਂ ਨਾਲ ਰੂਸ ਦੇ ਅੰਦਰ ਤੱਕ ਹਮਲਾ ਕੀਤਾ ਹੈ। ਇਹ ਰਾਸ਼ਟਰਪਤੀ ਜੋਅ ਬਾਈਡੇਨ ਵਲੋਂ ਮਨਜ਼ੂਰੀ ਦੇਣ ਤੋਂ ਬਾਅਦ ਯੂਕਰੇਨ ਦਾ ਪਹਿਲਾ ਅਜਿਹਾ ਹਮਲਾ ਹੈ। ਟਰੰਪ ਦੇ ਸੱਤਾ ਸੰਭਾਲਣ ਦੇ ਮਹਿਜ ਦੋ ਮਹੀਨੇ ਪਹਿਲਾਂ ਬਾਈਡੇਨ ਵਲੋਂ ਦਿੱਤੀ ਗਈ ਇਸ ਮਨਜ਼ੂਰੀ ਨਾਲ ਜੰਗ ਹੋਰ ਵੀ ਖ਼ਤਰਨਾਕ ਹੋਣ ਦੇ ਆਸਾਰ ਵੱਧ ਗਏ ਹਨ ਕਿਉਂਕਿ ਰੂਸ ਦੇ ਰਾਸ਼ਟਰਪਤੀ ਵਾਲਾਦੀਮੀਰ ਪੁਤਿਨ ਨੇ ਆਪਣੇ ਦੇਸ਼ ਦੀ ਪ੍ਰਮਾਣੂ ਨੀਤੀ ਵਿਚ ਤਬਦੀਲੀ ਨੂੰ ਮੰਗਲਵਾਰ ਹਰੀ ਝੰਡੀ ਦੇ ਦਿੱਤੀ ਹੈ।

ਇਸ ਮੁਤਾਬਕ,ਜੇ ਕੋਈ ਵੀ ਮੁਲਕ ਕਿਸੇ ਪ੍ਰਮਾਣੂ ਸੰਪੰਨ ਦੇਸ਼ ਨਾਲ ਮਿਲ ਕੇ ਰੂਸ 'ਤੇ ਹਮਲਾ ਕਰਦਾ ਹੈ ਤਾਂ ਇਸ ਨੂੰ ਉਨ੍ਹਾਂ ਦੋਹਾਂ ਦਾ ਬਰਾਬਰ ਹਮਲਾ ਮੰਨਿਆ ਜਾਵੇਗਾ ਤੇ ਅਜਿਹੀ ਸਥਿਤੀ ਵਿਚ ਰੂਸ-ਪ੍ਰਮਾਣੂ ਹਥਿਆਰ ਦਾ ਇਸਤੇਮਾਲ ਕਰ ਸਕਦਾ ਹੈ।

ਨਵੇਂ ਬਦਲਾਵਾਂ ਤਹਿਤ ਰੂਸ ਵਿਚ ਵੱਡੇ ਪੱਧਰ 'ਤੇ ਮਿਜ਼ਾਇਲ,ਡਰੋਨ ਜਾਂ ਲੜਾਕੂ ਜਹਾਜ਼ਾਂ ਨਾਲ ਕੀਤੇ ਗਏ ਹਮਲੇ ਦੇ ਬਦਲੇ ਵਿਚ ਵੀ ਦੁਸ਼ਮਣ ਦੇਸ਼ 'ਤੇ ਪ੍ਰਮਾਣੂ ਹਮਲਾ ਕੀਤਾ ਜਾ ਸਕਦਾ ਹੈ। ਪੁਤਿਨ ਦੇ ਇਸ ਫੈਸਲੇ ਨੇ ਵਿਸ਼ਵ ਦੀ ਚਿੰਤਾ ਵਧਾ ਦਿੱਤੀ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link