17.41C Vancouver
ADS

Jul 7, 2025 7:04 PM - The Canadian Press

ਪੁਤਿਨ ਵਲੋਂ ਬਰਖਾਸਤ ਕੀਤੇ ਗਏ ਰੂਸ ਦੇ ਸਾਬਕਾ ਟਰਾਂਸਪੋਰਟ ਮੰਤਰੀ ਦੀ ਮੌਤ

Share On
russias-ex-minister-found-dead-hours-after-being-fired-in-an-apparent-suicide-officials-said
Roman Starovoyt, who served as Russia’s transport minister since May 2024, was fired in a presidential decree earlier in the day.(Photo - The Canadian Press)

ਰੂਸ ਦੇ ਰਾਸ਼ਟਰਪਤੀ ਵਾਲਾਦੀਮੀਰ ਪੁਤਿਨ ਵਲੋਂ ਬਰਾਖ਼ਸਤ ਕੀਤੇ ਜਾਣ ਦੇ ਕੁਝ ਹੀ ਘੰਟੇ ਮਗਰੋਂ ਟਰਾਂਸਪੋਰਟ ਮੰਤਰੀ ਰੋਮਨ ਸਟਾਰੋਵੋਇਟ ਵਲੋਂ ਖੁਦਕੁਸ਼ੀ ਕਰ ਲਈ ਗਈ। ਪੁਤਿਨ ਨੇ ਸੋਮਵਾਰ ਸਵੇਰ ਉਨ੍ਹਾਂ ਨੂੰ ਬਰਖਾਸਤ ਕੀਤਾ ਸੀ। ਰੂਸ ਦੀ ਜਾਂਚ ਕਮੇਟੀ ਨੇ ਇੱਕ ਬਿਆਨ ਵਿਚ ਕਿਹਾ ਕਿ ਸਾਬਕਾ ਟ੍ਰਾਂਸਪੋਰਟ ਮੰਤਰੀ ਸਟਾਰੋਵੋਇਟ ਦੀ ਲਾਸ਼ ਕਾਰ ਦੇ ਅੰਦਰ ਮਿਲੀ।

ਬਿਆਨ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਮੌਤ ਦੇ ਹਾਲਾਤ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਕਮੇਟੀ ਮੁਤਾਬਕ, ਸਟਾਰੋਵੋਇਟ ਵਲੋਂ ਖੁਦ ਨੂੰ ਗੋਲੀ ਮਾਰੀ ਗਈ। ਮੰਤਰੀ ਬਣਨ ਤੋਂ ਪਹਿਲਾਂ ਸਟਾਰੋਵੋਇਟ-ਕੁਰਸਕ ਖੇਤਰ ਦੇ ਗਵਰਨਰ ਸਨ ਅਤੇ ਯੂਕਰੇਨ ਦੇ ਅਚਾਨਕ ਹਮਲੇ ਤੋਂ ਪਹਿਲਾਂ ਉਨ੍ਹਾਂ ਅਹੁਦਾ ਛੱਡ ਦਿੱਤਾ ਸੀ।

ਰਿਪੋਰਟਸ ਮੁਤਾਬਕ, ਹਵਾਈ ਸਫ਼ਰ ਵਿਚ ਰੁਕਾਵਟਾਂ ਦੀਆਂ ਸ਼ਿਕਾਇਤਾਂ ਮਗਰੋਂ ਉਨ੍ਹਾਂ ਨੂੰ ਬਰਖ਼ਾਸਤ ਕੀਤਾ ਗਿਆ, ਰੂਸ ਦੀ ਏਅਰ ਟ੍ਰਾਂਸਪੋਰਟ ਏਜੰਸੀ ਮੁਤਾਬਕ, ਵੀਕੈਂਡ ਤੋਂ ਸੋਮਵਾਰ ਤੱਕ ਦੇਸ਼ ਵਿਚ 485 ਉਡਾਣਾਂ ਰੱਦ ਹੋਈਆਂ ਅਤੇ 1,900 ਫਲਾਈਟਸ ਵਿਚ ਦੇਰੀ ਸੀ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link