16.19C Vancouver
ADS

Feb 16, 2024 2:46 PM - The Associated Press

ਰੂਸ ਦੇ ਰਾਸ਼ਟਰਪਤੀ ਪੁਤਿਨ ਦੇ ਸਭ ਤੋਂ ਵੱਡੇ ਵਿਰੋਧੀ ਅਲੈਕਸੀ ਨਾਵਲਨੀ ਦੀ ਜੇਲ੍ਹ ਵਿਚ ਮੌਤ

Share On
russias-prison-service-says-that-imprisoned-opposition-leader-alexei-navalny-has-died
The Federal Prison Service said in a statement that Navalny felt unwell after a walk on Friday and lost consciousness. (Photo: Wikipedia)

ਰੂਸ ਦੇ ਰਾਸ਼ਟਰਪਤੀ ਪੁਤਿਨ ਦੇ ਸਭ ਤੋਂ ਵੱਡੇ ਵਿਰੋਧੀ ਅਲੈਕਸੀ ਨਾਵਲਨੀ ਦੀ ਜੇਲ੍ਹ ਵਿਚ ਮੌਤ ਹੋ ਗਈ ਹੈ। ਉਹ 47 ਸਾਲ ਦੇ ਸਨ। ਨਾਵਲਨੀ ਦੀ ਮੌਤ ਰੂਸ ਵਿਚ ਹੋਣ ਵਾਲੇ ਰਾਸ਼ਟਰਪਤੀ ਇਲੈਕਸ਼ਨਸ ਤੋਂ ਠੀਕ ਇੱਕ ਮਹੀਨੇ ਪਹਿਲਾਂ ਹੋਈ ਹੈ। ਉੱਥੇ 15 ਤੋਂ 17 ਮਾਰਚ ਨੂੰ ਇਲੈਕਸ਼ਨ ਹੋਣੇ ਹਨ। ਨਾਵਲਨੀ ਨੂੰ 2021 ਵਿਚ 19 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ। ਦਸੰਬਰ ਵਿਚ ਉਨ੍ਹਾਂ ਦੇ ਪੋਲਰ ਵੁਲਫ ਜੇਲ੍ਹ ਵਿਚ ਕੈਦ ਹੋਣ ਦੀ ਗੱਲ ਸਾਹਮਣੇ ਆਈ ਸੀ। ਇਸ ਤੋਂ ਪਹਿਲਾਂ ਕਾਫ਼ੀ ਸਮੇਂ ਤੱਕ ਉਹ ਗਾਇਬ ਸਨ।

ਆਰਕਟਿਕ ਦੀ ਜਿਸ ਜੇਲ੍ਹ ਵਿਚ ਉਨ੍ਹਾਂ ਨੂੰ ਰੱਖਿਆ ਗਿਆ ਸੀ ਉਥੇ ਪਾਰਾ ਮਾਈਨਸ 28 ਡਿਗਰੀ ਤੱਕ ਜਾਂਦਾ ਹੈ। ਨਾਵਲਨੀ ਦੇ ਵਕੀਲ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਇਲੈਕਸ਼ਨ ਤੋਂ ਦੂਰ ਰੱਖਣ ਲਈ ਆਰਕਟਿਕ ਜੇਲ੍ਹ ਵਿਚ ਭੇਜਿਆ ਗਿਆ ਸੀ।

ਸਾਲ 2018 ਵਿਚ ਉਨ੍ਹਾਂ ਨੇ ਰਾਸ਼ਟਰਪਤੀ ਇਲੈਕਸ਼ਨ ਵਿਚ ਖੜ੍ਹੇ ਹੋਣ ਦੀ ਕੋਸ਼ਿਸ਼ ਕੀਤੀ ਸੀ ਪਰ ਧੋਖਾਧੜੀ ਦੇ ਆਰੋਪ ਵਿਚ ਉਹ ਇਲੈਕਸ਼ਨ ਨਹੀਂ ਲੜ ਸਕੇ ਸਨ, ਇਸ ਪਿੱਛੇ ਉਨ੍ਹਾਂ ਨੇ ਸਰਕਾਰ ਦੀ ਸਾਜ਼ਿਸ਼ ਦੱਸੀ ਸੀ।

2020 ਵਿਚ ਉਨ੍ਹਾਂ ਨੂੰ ਜ਼ਹਿਰ ਦੇਣ ਦੀ ਵੀ ਕੋਸ਼ਿਸ਼ ਹੋਈ। ਨਾਵਲਨੀ ਯੂਕਰੇਨ ਦੀ ਜੰਗ ਖਿਲਾਫ ਸਨ। 2023 ਵਿਚ ਉਨ੍ਹਾਂ ’ਤੇ ਬਣੀ ਦਸਤਾਵੇਜ਼ੀ ਨੇ ਆਸਕਰ ਐਵਾਰਡ ਜਿੱਤਿਆ ਸੀ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link