13.75C Vancouver
ADS

Jan 7, 2020 5:19 PM -

ਜ਼ੰਗਾਲੇ ਹੋਏ ਲਾਵਾਰਸ ਜਹਾਜ਼ ਨੂੰ ਫਰੇਜ਼ਰ ਰਿਵਰ ਵਿੱਚੋਂ ਹਟਾਇਆ ਜਾਵੇਗਾ: ਡੀਐਫ਼ਓ

Share On
rusty-abandoned-ship-in-fraser-river-near-surrey-b-c-will-be-removed-dfo
The MV Spudnik is shown in the Fraser River near Surrey, B.C. in a handout photo. Work has begun on the removal of an abandoned vessel near Surrey, B.C., that has been an eyesore on the Fraser River for over five years. THE CANADIAN PRESS/HO-Fisheries and Oceans Canada, Pacific Region MANDATORY CREDIT

ਸਰ੍ਹੀ ਨੇੜ੍ਹੇ ਫਰੇਜ਼ਰ ਰਿਵਰ ਵਿੱਚ ਕਈ ਸਾਲਾਂ ਤੋਂ ਇਲਾਕਾ ਨਿਵਾਸੀਆਂ ਦੀਆਂ ਅੱਖਾਂ ਵਿੱਚ ਰੜਕ ਰਹੇ ਲਾਵਾਰਸ ਜਹਾਜ਼ ਨੂੰ ਉਥੋਂ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

ਫਿਸ਼ਰੀਜ਼ ਮਨਿਸਟਰ ਬਰਨਾਡੇਟ ਜਾਰਡਨ (Fisheries Minister Bernadette Jordan) ਨੇ ਐਲਾਨ ਕੀਤਾ ਕਿ ਐਮ ਵੀ ਸਪਡਨਿੱਕ (MV Spudnik) ਨਾਮਕ ਇਸ ਜਹਾਜ਼ ਦੇ ਮੁਲਾਂਕਣ ਵਿੱਚ ਸਾਫ਼ ਹੋਇਆ ਹੈ ਕਿ ਇਸਦੇ ਕਾਰਨ ਪ੍ਰਦੂਸ਼ਨ ਹੋਣ, ਇਸਦੇ ਡੁੱਬਣ ਜਾਂ ਇਸ ਵਿੱਚ ਅੱਗ ਲੱਗਣ ਦਾ ਖ਼ਦਸ਼ਾ ਹੈ।

ਡਿਪਾਰਟਮੈਂਟ ਮੁਤਾਬਕ ਕਨੇਡੀਅਨ ਕੋਸਟ ਗਾਰਡ (Canadian Coast Guard) ਨੇ ਇਸ ਸੰਬੰਧ ਵਿੱਚ ਮਰੀਨ ਰੀਸਾਈਕਲਿੰਗ ਕਾਰਪੋਰੇਸ਼ਨ (Marine Recycling Corporation) ਦੀ ਮਦਦ ਨਾਲ ਇਸ ਜਹਾਜ਼ ਨੂੰ ਨਸ਼ਟ ਕਰਕੇ ਪਾਣੀ ਵਿੱਚੋਂ ਕੱਢਣ ਦੇ ਵਿਕਲਪਾਂ ਬਾਰੇ ਵਿਚਾਰ ਕਰਨਾ ਸ਼ੁਰੂ ਵੀ ਕਰ ਦਿੱਤਾ ਹੈ।

ਇਹ ਜਹਾਜ਼ 2014 ਤੋਂ ਇਸੇ ਥਾਂ ਤੇ ਖੜਾ ਹੈ ਅਤੇ ਇਸ ਦੇ ਮਾਲਕ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਜਾਰਡਨ ਮੁਤਾਬਕ ਅਜਿਹੇ ਜਹਾਜ਼ਾਂ ਕਾਰਨ ਕੋਸਟਲ ਕਮਿਊਨਿਟੀਜ਼ (coastal communities) ਦੀ ਸਿਹਤ ਅਤੇ ਸੁਰੱਖਿਆ ਨੂੰ ਬਹੁਤ ਖ਼ਤਰਾ ਹੋ ਸਕਦਾ ਹੈ ਅਤੇ ਉਹਨਾਂ ਨੂੰ ਪੂਰਾ ਭਰੋਸਾ ਹੈ ਕਿ ਕੋਸਟ ਗਾਰਡ ਇਸ ਸਮੱਸਿਆ ਨੂੰ ਸਹੀ ਤਰੀਕੇ ਨਾਲ ਹੱਲ ਕਰਨਗੇ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link