16.3C Vancouver
ADS

May 21, 2025 6:06 PM - Connect Newsroom

ਅਮਰੀਕਾ ਅਤੇ ਚੀਨ ਵਿਚਕਾਰ ਤਣਾਅ ਵਧਣ ਕਾਰਨ S&P/TSX 100 ਅੰਕਾਂ ਤੋਂ ਵੱਧ ਡਿੱਗਿਆ

Share On
s-p-tsx-falls-more-than-100-points-as-u-s-china-tensions-flare
The Canadian dollar traded for 72.25 cents US compared with 71.76 cents US on Tuesday.

ਕੈਨੇਡੀਅਨ ਸ਼ੇਅਰ ਬਾਜ਼ਾਰ ਦੇ ਪ੍ਰਮੁੱਖ ਇੰਡੈਕਸ ਨੇ ਅੱਜ ਕਾਰੋਬਾਰ ਦੌਰਾਨ 100 ਤੋਂ ਵੱਧ ਅੰਕ ਦੀ ਗਿਰਾਵਟ ਦਰਜ ਕੀਤੀ, S&P/TSX ਵਿਚ ਇਹ ਕਮਜ਼ੋਰੀ ਅਮਰੀਕੀ ਬਾਜ਼ਾਰਾਂ ਵਿਚ ਗਿਰਾਵਟ ਦੇ ਮੱਦੇਨਜ਼ਰ ਦੇਖਣ ਨੂੰ ਮਿਲੀ, ਦਰਅਸਲ, ਟਰੰਪ ਪ੍ਰਸ਼ਾਸਨ ਟੈਕਸ ਘਟਾਉਣ ਵਾਲੇ ਬਜਟ ਨੂੰ ਅੰਤਿਮ ਰੂਪ ਦੇਣ ਲਈ ਕੰਮ ਕਰ ਰਿਹਾ ਹੈ।

ਨਿਵੇਸ਼ਕਾਂ ਨੂੰ ਚਿੰਤਾ ਹੈ ਕਿ ਇਸ ਕਦਮ ਨਾਲ ਅਮਰੀਕਾ ਦੇ ਘਾਟੇ ਦੀ ਸਥਿਤੀ ਹੋਰ ਵੀ ਖਰਾਬ ਹੋ ਸਕਦੀ ਹੈ। ਉਥੇ ਹੀ, ਅਮਰੀਕਾ ਅਤੇ ਚੀਨ ਵਿਚਕਾਰ ਸੈਮੀਕੰਡਕਟਰ ਨੂੰ ਲੈ ਕੇ ਨਵੇਂ ਤਣਾਅ ਨੇ ਬਾਜ਼ਾਰ ਵਿਚ ਵਿਕਵਾਲੀ ਨੂੰ ਵਧਾਇਆ।

ਕੈਨੇਡਾ ਦਾ ਪ੍ਰਮੁੱਖ ਇੰਡੈਕਸ S&P/TSX ਕਾਰੋਬਾਰ ਦੌਰਾਨ 138.05 ਪੁਆਇੰਟ ਡਿੱਗ ਕੇ 25,917 'ਤੇ ਆ ਗਿਆ, ਉਥੇ ਹੀ, ਨਿਊਯਾਰਕ ਵਿਚ ਡਾਓ ਜੋਨਸ 600 ਤੋਂ ਵੱਧ ਅੰਕ ਦੀ ਗਿਰਾਵਟ ਨਾਲ ਕਾਰੋਬਾਰ ਕਰ ਰਿਹਾ ਸੀ। ਉਥੇ ਹੀ, ਸੋਨੇ ਦੀਆਂ ਕੀਮਤਾਂ 31 ਡਾਲਰ ਦੇ ਵਾਧੇ ਨਾਲ 3,316 ਡਾਲਰ ਪ੍ਰਤੀ ਆਊਂਸ 'ਤੇ ਟ੍ਰੇਡ ਕਰ ਰਹੀਆਂ ਸਨ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link