19.36C Vancouver
ADS

Jun 19, 2024 6:31 PM - Connect Newsroom

SA vs USA: ਸੁਪਰ-8 ਦੇ ਪਹਿਲੇ ਮੈਚ ’ਚ ਦੱ. ਅਫ਼ਰੀਕਾ ਨੇ ਅਮਰੀਕਾ ਨੂੰ ਹਰਾਇਆ

Share On
sa-vs-usa-in-the-first-match-of-super-8-africa-defeated-america
Batting first, the South African team scored 194 runs for the loss of 4 wickets. In response, the American team was limited to 176 runs with six wickets.(Photo: Facebook/ICC T20 World Cup)

ਟੀ-20 ਵਰਲਡ ਕੱਪ 2024 ਦੇ ਸੁਪਰ-8 ਰਾਊਂਡ ਦੇ ਪਹਿਲੇ ਮੈਚ ਵਿਚ ਅੱਜ ਸਾਊਥ ਅਫਰੀਕਾ ਨੇ ਐਂਟੀਗੁਆ ਦੇ ਸਰ ਵਿਵੀਅਨ ਰਿਚਰਡਸ ਸਟੇਡੀਅਮ ਵਿਚ ਅਮਰੀਕਾ ਨੂੰ 18 ਦੌੜਾਂ ਨਾਲ ਹਰਾ ਦਿੱਤਾ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸਾਊਥ ਅਫਰੀਕਾ ਦੀ ਟੀਮ ਨੇ 4 ਵਿਕਟਾਂ ਦੇ ਨੁਕਸਾਨ ’ਤੇ 194 ਦੌੜਾਂ ਬਣਾਈਆਂ ਸਨ। ਜਵਾਬ ਵਿਚ ਅਮਰੀਕਾ ਦੀ ਟੀਮ ਛੇ ਵਿਕਟਾਂ ਨਾਲ 176 ਦੌੜਾਂ ’ਤੇ ਹੀ ਸਿਮਟ ਗਈ।

ਅਮਰੀਕਾ ਟੀਮ ਦੇ ਕਪਤਾਨ ਐਰੋਨ ਜੋਨਸ ਖਾਤਾ ਵੀ ਨਹੀਂ ਖੋਲ੍ਹ ਸਕੇ। ਸਾਊਥ ਅਫਰੀਕਾ ਦੀ ਟੀਮ ਦੇ ਖਿਡਾਰੀ ਕਾਗਿਸੋ ਰਬਾਦਾ ਨੇ 19ਵੇਂ ਓਵਰ ਵਿਚ ਹਰਮੀਤ ਸਿੰਘ ਦਾ ਵਿਕਟ ਲੈ ਕੇ ਮੈਚ ਪਲਟ ਦਿੱਤਾ।

ਆਖਰੀ ਦੋ ਓਵਰ ਵਿਚ ਅਮਰੀਕਾ ਨੂੰ 28 ਦੌੜਾਂ ਦੀ ਲੋੜ ਸੀ, ਉਦੋਂ ਹਰਮੀਤ ਸਿੰਘ ਅਤੇ ਐਂਡਰੀਜ਼ ਗਾਉ ਕ੍ਰੀਜ਼ ’ਤੇ ਸਨ। 19ਵੇਂ ਓਵਰ ਦੀ ਪਹਿਲੀ ਗੇਂਦ ’ਤੇ ਹਰਮੀਤ ਆਊਟ ਹੋ ਗਏ, ਉਹ 38 ਦੌੜਾਂ ਹੀ ਬਣਾ ਸਕੇ।

ਉਥੇ ਹੀ, ਆਖਰੀ ਓਵਰ ਵਿਚ ਐਂਡਰੀਜ਼ ਗਾਉ ਅਤੇ ਜਸਜੀਤ ਸਿੰਘ ਕ੍ਰੀਜ਼ ’ਤੇ ਸਨ ਅਤੇ ਅਮਰੀਕਾ ਨੂੰ ਜਿੱਤ ਲਈ 26 ਦੌੜਾਂ ਦੀ ਲੋੜ ਸੀ ਪਰ ਟੀਮ ਸਿਰਫ ਸੱਤ ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਸਾਊਥ ਅਫਰੀਕਾ ਦੀ ਟੀਮ ਨੇ ਸੁਪਰ-8 ਦਾ ਪਹਿਲਾ ਮੈਚ 18 ਦੌੜਾਂ ਨਾਲ ਜਿੱਤ ਲਿਆ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link