Jan 26, 2022 9:17 PM - ANI

ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੰਬੀ ਤੋਂ ਲੜਨਗੇ।
ਇਹ ਐਲਾਨ ਕਰਦਿਆਂ ਉਨ੍ਹਾਂ ਦੇ ਪੁੱਤਰ ਅਤੇ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਸਰਪ੍ਰਸਤ ਨੂੰ ਸਰਗਰਮ ਸਿਆਸਤ ਤੋਂ ਸੰਨਿਆਸ ਨਾ ਲੈਣ ਦੀ ਬੇਨਤੀ ਕੀਤੀ ਹੈ।
ਉਨ੍ਹਾਂਕਿਹਾ ਕਿ ਪ੍ਰਕਾਸ਼ ਸਿੰਘ ਬਾਦਲ (94) ਦੀ ਚੋਣ ਮੈਦਾਨ ਵਿੱਚ ਮੌਜੂਦਗੀ ਪੰਜਾਬ ਵਿੱਚ ਸਖ਼ਤ ਬਹੁ-ਪਾਰਟੀ ਮੁਕਾਬਲੇ ਵਿੱਚ ਅਕਾਲੀ ਦਲ ਦੀਆਂ ਚੋਣ ਕੋਸ਼ਿਸ਼ਾਂ ਨੂੰ ਮਜ਼ਬੂਤ ਕਰੇਗੀ।
ਸਮੁੱਚੀ ਪਾਰਟੀ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਰਾਜਨੀਤੀ ਤੋਂ ਸੰਨਿਆਸ ਨਾ ਲੈਣ ਦੀ ਬੇਨਤੀ ਕੀਤੀ ਹੈ ਅਤੇ ਉਨ੍ਹਾਂ ਨੇ ਲੰਬੀ ਤੋਂ ਆਗਾਮੀ ਚੋਣਾਂ ਲੜਨ ਦੀ ਸਾਡੀ ਬੇਨਤੀ ਨੂੰ ਸਵੀਕਾਰ ਕਰ ਲਿਆ ਹੈ।




