18.51C Vancouver
ADS

Jun 15, 2021 1:37 PM -

ਐੱਸਏਡੀ ਪ੍ਰਧਾਨ ਸੁਖਬੀਰ ਬਾਦਲ ਪੰਜਾਬ ਪੁਲਿਸ ਵੱਲੋਂ ਗਿਰਫ਼ਤਾਰ

Share On
sad-president-sukhbir-singh-badal-detained-by-punjab-police
SAD president Sukhbir Singh Badal detained by Punjab police

ਸ਼੍ਰੋਮਣੀ ਅਕਾਲੀ ਦਲ (ਐੱਸਏਡੀ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅੱਜ ਮੰਗਲਵਾਰ ਨੂੰ, ਜਦੋਂ ਉਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਨੂੰ ਪੰਜਾਬ ਪੁਲਸ ਵੱਲੋਂ ਨਜ਼ਰਬੰਦ ਕਰ ਲਿਆ ਗਿਆ।

ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਕਾਮਿਆਂ ਵੱਲੋਂ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੁਅੱਤਲੀ ਦੀ ਮੰਗ ਅਤੇ ਸੈਂਟਰਲ ਬੀਊਰੋ ਆਫ਼ ਇਨਵੈਸਟੀਗੇਸ਼ਨ ਦੀ ਟੀਕਿਆਂ ਨੂੰ ਵੱਧ ਰੇਟ 'ਤੇ ਵੇਚਣ ਦੇ ਮਾਮਲੇ ਦੀ ਜਾਂਚ ਦੀ ਮੰਗ ਕਰਦਿਆਂ, ਸਿਸਵਾਂ ਵਿਚਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ।

ਬਾਦਲ ਨੇ ਗਿਰਫ਼ਤਾਰ ਹੋਣ ਤੋਂ ਪਹਿਲਾਂ ਆਖਿਆ,"ਜੇ ਤੂਫ਼ਾਨ ਉੱਠ ਗਿਆ, ਤਾਂ ਕੈਪਟਨ ਭਾਵੇਂ ਆਪਣਾ ਸਾਰਾ ਜ਼ੋਰ ਲਾ ਲਵੇ, ਉਹ ਇਸਨੂੰ ਰੋਕ ਨਹੀਂ ਸਕੇਗਾ। ਟੀਕਾਕਰਨ ਦੇ ਮਾਮਲੇ ਵਿੱਚ ਘਪਲਾ ਹੈ, ਫਤਿਹ ਕਿੱਟ ਵਿੱਚ ਘਪਲਾ ਹੈ, ਐੱਸਸੀ ਸਕੌਲਰਸ਼ਿਪ ਵਿੱਚ ਘਪਲਾ ਹੈ, ਕਿਸਾਨਾਂ ਦੀ ਜ਼ਮੀਨ ਖੋਹੀ ਜਾ ਰਹੀ ਹੈ।"

ਦੱਸਣਯੋਗ ਹੈ ਕਿ ਐੱਸਏਡੀ ਨੇਤਾ ਅਤੇ ਪਾਰਟੀ ਦੇ ਕਾਮੇ ਕਾਂਗਰਸ ਦੀ ਸੂਬਾਈ ਸਰਕਾਰ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਕਥਿਤ ਮਾਮਲਿਆਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਏ ਸਨ।

ਸੁਰੱਖਿਆ ਦਸਤਿਆਂ ਨੇ ਵਿਰੋਧ ਪ੍ਰਦਰਸ਼ਨ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਅਤੇ ਵਰਕਰਾਂ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਪਾਣੀ ਦੀਆਂ ਤੋਪਾਂ ਦਾ ਇਸਤੇਮਾਲ ਕੀਤਾ।

ਬਾਦਲ ਨੇ ਆਖਿਆ,"ਅਸੀਂ ਪੰਜਾਬ ਵਾਸੀਆਂ ਨੂੰ ਵੈਕਸੀਨ ਘਪਲੇ ਵਿੱਚ ਇਨਸਾਫ਼ ਦਿਵਾਉਣ ਦੀ ਕੋਸ਼ਿਸ਼ ਕਰਦੇ ਰਾਵਾਂਗੇ, ਜਿਸ ਵਿੱਚ ਲੋਕਾਂ ਨੂੰ ਮੁਫ਼ਤ ਵੈਕਸੀਨ ਦੇਣ ਦੀ ਬਜਾਏ, ਕਾਂਗਰਸ ਸਰਕਾਰ ਨੇ ਵੈਕਸੀਨ ਨੂੰ ਵੱਡੇ ਮੁਨਾਫ਼ੇ ਲਈ ਨਿੱਜੀ ਅਦਾਰਿਆਂ ਨੂੰ ਵੱਧ ਰੇਟ 'ਤੇ ਵੇਚਿਆ ਅਤੇ ਉਹਨਾਂ ਨੂੰ ਲੋਕਾਂ ਨੂੰ ਲੁੱਟਣ ਲਈ ਆਜ਼ਾਦ ਕੀਤਾ। ਇਸ ਨਾਲ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖੇਡਿਆ ਗਿਆ ਹੈ, ਜੋ ਨਿੰਦਣਯੋਗ ਹੈ। ਇਸ ਭ੍ਰਿਸ਼ਟਾਚਾਰ ਲਈ ਬਲਬੀਰ ਸਿੱਧੂ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ ਅਤੇ ਜੇਕਰ ਉਸਨੂੰ ਮੁਅੱਤਲ ਨਹੀਂ ਕੀਤਾ ਜਾਂਦਾ, ਤਾਂ ਅਸੀਂ ਨਿਆਂ ਲਈ ਸੂਬੇ ਦੇ ਗਵਰਨਰ ਤੱਕ ਪਹੁੰਚ ਕਰਾਂਗੇ ਅਤੇ ਅਦਾਲਤਾਂ ਦਾ ਰੁਖ਼ ਕਰਾਂਗੇ।"

ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਬਲਬੀਰ ਸਿੱਧੂ ਇੱਕ ਦੀ ਬਜਾਏ ਕੀ ਹੋਰ ਘਪਲਿਆਂ ਵਿੱਚ ਸ਼ਾਮਲ ਹੈ, ਸੁਖਬੀਰ ਬਾਦਲ ਨੇ ਇਸ ਮੌਕੇ ਕਾਂਗਰਸ ਸਰਕਾਰ ਦੇ ਫ਼ਤਹਿ ਕਿੱਟ ਘਪਲੇ ਦਾ ਜ਼ਿਕਰ ਵੀ ਕੀਤਾ।

ਉਨ੍ਹਾਂ ਆਖਿਆ ਕਿ ਇਸ ਘਪਲੇ ਵਿੱਚ ਇਹ ਜਾਣਦਿਆਂ ਹੋਇਆਂ ਵੀ ਕਿ ਪਹਿਲਾ ਟੈਂਡਰ 6 ਮਹੀਨਿਆਂ ਲਈ ਵੈਧ ਹੈ, ਕੋਵਿਡ ਮਹਾਮਾਰੀ ਦੌਰਾਨ ਮੈਡੀਕਲ ਕਿੱਟਾਂ ਦੀ ਲੋਕਾਂ ਨੂੰ ਕੀਤੀ ਗਈ ਸਪਲਾਈ ਦੇ ਲਗਾਤਾਰ ਇੱਕ ਤੋਂ ਬਾਦ ਇੱਕ ਟੈਂਡਰ ਸੱਦੇ ਗਏ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link