10.99C Vancouver
ADS

Sep 24, 2021 7:40 PM -

ਕੈਨੇਡਾ 'ਚ ਛੋਟੇ ਬੱਚਿਆਂ ਨੂੰ ਕੋਵਿਡ-19 ਵੈਕਸੀਨ ਦੇਣ ਲਈ ਇਕੱਲਾ ਸੇਫਟੀ ਡਾਟਾ ਹੀ ਨਹੀਂ ਹੋਵੇਗਾ ਫੈਕਟਰ: ਡਾ. ਥਰੈਸਾ ਟੈਮ

Share On
safety-data-wont-be-the-only-factor-to-consider-when-deciding-whether-or-not-to-vaccinate-young-kids-against-covid-19-dr-theresa-tam
Canada's top doctor says more than six-million people still have not received one or more doses of a COVID-19 vaccine. (Photo - Dr. Theresa Tam/Twitter)

ਕੈਨੇਡਾ ਦੀ ਚੀਫ਼ ਪਬਲਿਕ ਹੈਲਥ ਅਫ਼ਸਰ, ਡਾ. ਥਰੈਸਾ ਟੈਮ ਨੇ ਦੱਸਿਆ ਕਿ ਕੋਵਿਡ-19 ਲਈ ਛੋਟੇ ਬੱਚਿਆਂ ਨੂੰ ਵੈਕਸੀਨੇਟ ਕਰਨ ਲਈ ਸਿਹਤ ਅਧਿਕਾਰੀ ਅਤੇ ਮਾਪਿਆਂ ਸਾਹਮਣੇ ਸਿਰਫ ਸੇਫਟੀ ਡਾਟਾ ਹੀ ਇੱਕ ਫੈਕਟਰ ਨਹੀਂ ਹੋਵੇਗਾ।

ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਵੈਕਸੀਨੇਟ ਕਰਨ ਜਾਂ ਨਾ ਕਰਨ ਦੇ ਫੈਸਲੇ 'ਤੇ ਕਈ ਹੋਰ ਫੈਕਟਰ ਵੀ ਪ੍ਰਭਾਵ ਪਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਛੋਟੇ ਬੱਚਿਆਂ 'ਚ ਕੋਵਿਡ-19 ਕਾਰਨ ਗੰਭੀਰ ਬਿਮਾਰ ਹੋਣ ਅਤੇ ਮੌਤ ਹੋਣ ਦੀ ਸੰਭਾਵਨਾ ਬੇਹੱਦ ਘਟ ਹੈ।

ਹਾਲਾਂਕਿ ਉਨ੍ਹਾਂ ਕਿਹਾ ਕਿ ਵਾਇਰਸ ਦੇ ਫੈਲਾਅ 'ਚ ਵੱਡੇ ਵਾਧੇ ਵਿਚਾਲੇ ਬੱਚਿਆਂ 'ਚ ਗੰਭੀਰ ਬਿਮਾਰੀ ਦੀਆਂ ਸੰਭਾਵਨਾਵਾਂ ਵਧ ਸਕਦੀਆਂ ਹਨ।

ਫਾਈਜ਼ਰ ਅਤੇ ਹੋਰ ਵੈਕਸੀਨ ਨਿਰਮਾਤਾਵਾਂ ਤੋਂ ਹੋਰ ਜਾਣਕਾਰੀ ਮਿਲਣ ਤੋਂ ਬਾਅਦ ਬੱਚਿਆਂ ਨੂੰ ਵੈਕਸੀਨ ਪ੍ਰਦਾਨ ਕਰਨ ਦੇ ਮਾਮਲੇ 'ਚ ਪਬਲਿਕ ਹੈਲਥ ਏਜੈਂਸੀ ਆਫ ਕੈਨੇਡਾ ਅਤੇ ਨੈਸ਼ਨ ਐਡਵਾਈਜਰੀ ਕਮੇਟੀ ਔਨ ਇਮਿਊਨਾਈਜੇਸ਼ਨ ਵੱਲੋਂ ਵਧੇਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਦੇਸ਼ 'ਚ 80% ਤੋਂ ਵਧੇਰੇ ਲੋਕ ਹੋ ਚੁੱਕੇ ਪੂਰੀ ਤਰ੍ਹਾਂ ਵੈਕਸੀਨੇਟ

ਕੈਨੇਡਾ ਦੀ ਚੀਫ਼ ਪਬਲਿਕ ਹੈਲਥ ਅਫ਼ਸਰ, ਡਾ. ਥਰੈਸਾ ਟੈਮ ਦਾ ਕਹਿਣਾ ਹੈ ਕਿ ਦੇਸ਼ 'ਚ 6 ਮਿਲੀਅਨ ਤੋਂ ਵਧੇਰੇ ਲੋਕ ਅਜਿਹੇ ਹਨ ਜਿੰਨਾ ਕੋਵਿਡ-19 ਵੈਕਸੀਨ ਦੀਆਂ ਇੱਕ ਜਾਂ ਵਧੇਰੇ ਖੁਰਾਕਾਂ ਹਾਸਿਲ ਨਹੀਂ ਕੀਤੀਆਂ ਹਨ।

ਹਾਲਾਂਕਿ ਉਨ੍ਹਾਂ ਦੱਸਿਆ ਕਿ ਦੇਸ਼ 'ਚ 80% ਤੋਂ ਵਧੇਰੇ ਲੋਕ ਪੂਰੀ ਤਰ੍ਹਾਂ ਵੈਕਸੀਨੇਟ ਹੋ ਚੁੱਕੇ ਹਨ।

ਉਨ੍ਹਾਂ ਦੱਸਿਆ ਕਿ ਦੇਸ਼ 'ਚ ਇਸ ਵੇਲੇ ਪ੍ਰਤੀ ਦਿਨ ਰਿਪੋਰਟ ਹੋ ਰਹੇ ਮਾਮਲਿਆਂ ਦੀ ਔਸਤ ਗਿਣਤੀ 4,300 ਦੇ ਕਰੀਬ ਹੈ।

ਡਾ. ਟੈਮ ਨੇ ਕਿਹਾ ਕਿ ਇਸ 'ਚ ਵਧੇਰੇ ਮਾਮਲੇ ਅਨਵੈਕਸੀਨੇਟਿਡ ਲੋਕਾਂ 'ਚ ਰਿਪੋਰਟ ਹੋ ਰਹੇ ਹਨ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link