8.09C Vancouver
ADS

May 25, 2022 10:05 PM - The Canadian Press

ਲੋਕਤੰਤਰ 'ਚ ਲੋਕਾਂ ਦੀ ਸੁਰੱਖਿਆ ਲਈ ਨਸਲੀ ਟਿੱਪਣੀਆਂ ਤੇ ਹਿੰਸਾ ਦੀਆਂ ਧਮਕੀਆਂ ਕਾਰਨ ਨਹੀਂ ਖੜਾ ਹੋਣਾ ਚਾਹੀਦਾ ਖਤਰਾ: ਪ੍ਰਧਾਨ ਮੰਤਰੀ ਟਰੂਡੋ

Share On
safety-of-canadians-participating-in-democracy-should-never-be-jeopardized-by-racist-insults-and-threats-of-violence-pm-trudeau
Prime Minister Justin Trudeau says the safety of Canadians participating in democracy should never be jeopardized by the kinds of racist insults and threats of violence lobbed at people attending a Liberal fundraiser in British Columbia on Tuesday. (Photo - The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਲੋਕਤੰਤਰ 'ਚ ਸ਼ਮੂਲੀਅਤ ਦੌਰਾਨ ਕਨੇਡੀਅਨ ਲੋਕਾਂ ਦੀ ਸੁਰੱਖਿਆ ਲਈ ਕੋਈ ਖਤਰਾ ਨਹੀਂ ਖੜਾ ਹੋਣਾ ਚਾਹੀਦਾ।

ਉਨ੍ਹਾਂ ਕਿਹਾ ਕਿ ਮੰਗਲਵਾਰ ਸ਼ਾਮ ਸਰੀ 'ਚ ਰੱਖੇ ਗਏ ਇੱਕ ਲਿਬਰਲ ਫੰਡਰੇਜਰ ਦੌਰਾਨ ਇਸ ਮੌਕੇ ਸ਼ਾਮਿਲ ਹੋਣ ਪਹੁੰਚੇ ਲੋਕਾਂ ਨੂੰ ਨਸਲੀ ਟਿੱਪਣੀਆਂ ਅਤੇ ਹਿੰਸਾ ਸੰਬੰਧੀ ਧਮਕੀਆਂ ਦਾ ਸਾਹਮਣਾ ਕਰਨਾ ਪਿਆ।

ਟਰੂਡੋ ਦਾ ਕਹਿਣਾ ਹੈ ਕਿ ਸਾਰੀਆਂ ਸਰਕਾਰਾਂ ਨੂੰ ਪੌਲੀਟੀਕਲ ਈਵੈਂਟਸ ਦੌਰਾਨ ਉੱਤੇਜਿਤ ਜਾਂ ਨਫਰਤੀ ਸ਼ਬਦਾਵਲੀ ਵਰਤਣ ਵਾਲੇ ਪ੍ਰਦਰਸ਼ਨਕਾਰੀਆਂ ਦੀ ਵਧਦੀ ਗਿਣਤੀ ਲਈ ਫਿਕਰਮੰਦ ਹੋਣਾ ਚਾਹੀਦਾ ਹੈ।

ਟਰੂਡੋ ਨੇ ਇਸ ਸੰਬੰਧੀ ਜਾਣਕਾਰੀ ਨਹੀਂ ਦਿੱਤੀ ਕਿ ਉਹ ਖੁਦ ਸਰੀ ਦੇ ਈਵੈਂਟ 'ਚ ਸ਼ਾਮਿਲ ਹੋਣ ਕਿਉਂ ਨਹੀਂ ਪਹੁੰਚੇ ਅਤੇ ਇਕੱਤਰਤਾ ਨੂੰ ਵਰਚੁਅਲ ਢੰਗ ਨਾਲ ਸੰਬੋਧਿਤ ਕਿਉਂ ਕੀਤਾ।

ਬੀਤੇ 10 ਮਹੀਨੇ 'ਚ ਇਹ ਘਟੋ-ਘੱਟ ਦੂਜਾ ਮੌਕਾ ਸੀ ਜਦ ਪ੍ਰਦਰਸ਼ਨਾਂ ਵਿਚਾਲੇ ਪ੍ਰਧਾਨ ਮੰਤਰੀ ਟਰੂਡੋ ਕਿਸੇ ਈਵੈਂਟ 'ਚ ਸ਼ਾਮਿਲ ਨਹੀਂ ਹੋਏ।

ਸਰੀ 'ਚ ਲਿਬਰਲ ਫੰਡਰੇਜਰ ਦੇ ਬਾਹਰ ਕੁਝ ਪ੍ਰਦਰਸ਼ਨਕਾਰੀ ਇਕੱਤਰ ਹੋਏ ਸਨ ਜੋ ਮੁੱਖ ਤੌਰ 'ਤੇ ਵੈਕਸੀਨ ਮੈਂਡੇਟ ਪ੍ਰਤੀ ਸਵਾਲ ਚੁੱਕ ਰਹੇ ਸਨ।

ਪ੍ਰਦਰਸ਼ਨਕਾਰੀਆਂ ਦੀ ਗਿਣਤੀ 50 ਤੋਂ 100 ਦੇ ਦਰਮਿਆਨ ਮੰਨੀ ਜਾ ਰਹੀ ਹੈ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link