12.43C Vancouver
ADS

Jun 18, 2021 4:16 PM -

ਵਿਰੋਧੀ ਪਾਰਟੀਆਂ ਵਲੋਂ ਹਾਊਸ ਆਫ ਕਾਮਨਜ਼ ਵਿੱਚ ਸੱਜਣ ਖਿਲਾਫ ਮਤਾ ਮਨਜ਼ੂਰ

Share On
sajjan-censured-by-house-of-commons-over-military-sexual-misconduct
National Defence Minister Harjit Sajjan speaks during a news conference in Ottawa, Monday, March 30, 2020. THE CANADIAN PRESS/Adrian Wyld

ਵਿਰੋਧੀ ਪਾਰਟੀਆਂ ਵਲੋਂ ਡਿਫੈਂਸ ਮਨਿਸਟਰ ਹਰਜੀਤ ਸੱਜਣ ਨੂੰ ‘ਸੈਨਸ਼ਰ’ ਕਰਨ ਦਾ ਇੱਕ ਮਤਾ ਵੀਰਵਾਰ ਰਾਤ ਨੂੰ ਹਾਊਸ ਆਫ ਕਾਮਨਜ਼ ਵਿੱਚ ਮਨਜ਼ੂਰ ਕੀਤਾ ਗਿਆ।

ਸੱਜਣ ਇਸ ਸੰਬੰਧ ਵਿੱਚ ਬੇਹੱਦ ਆਲੋਚਨਾ ਦਾ ਸਾਹਮਣਾ ਕਰ ਰਹੇ ਹਨ ਕਿ ਉਨ੍ਹਾਂ ਨੂੰ ਸਾਬਕਾ ਡਿਫੈਂਸ ਚੀਫ ਜੋਨਾਥਨ ਵੈਂਸ ’ਤੇ ਲੱਗੇ ਜਿਨਸੀ ਬਦਸਲੂਕੀ ਦੇ ਦੋਸ਼ਾਂ ਬਾਰੇ ਜਾਣਕਾਰੀ ਸੀ।

ਸੱਜਣ ’ਤੇ ਓਦੋਂ ਤੋਂ ਸਵਾਲ ਖੜੇ ਕੀਤੇ ਜਾ ਰਹੇ ਹਨ ਜੱਦ ਸਾਬਕਾ ਮਿਲਿਟਰੀ ਓਮਬਡਜ਼ਮਨ ਗੈਰੀ ਵੌਲਬੋਰਨ ਨੇ ਕਿਹਾ ਸੀ ਕਿ ਵੈਂਸ ’ਤੇ ਲੱਗੇ ਇਲਜ਼ਾਮਾਂ ਬਾਰੇ ਉਨ੍ਹਾਂ ਸੱਜਣ ਨੂੰ ਮਾਰਚ 2018 ਵਿੱਚ ਪਹਿਲੀ ਵਾਰ ਅਗਾਹ ਕੀਤਾ ਸੀ।

ਕੰਜ਼ਰਵੇਟਿਵ ਲੀਡਰ ਏਰਿਨ ਓ’ਟੂਲ ਦਾ ਕਹਿਣਾ ਹੈ ਕਿ ਸੱਜਣ ਨੇ ਕਨੇਡੀਅਨ ਲੋਕਾਂ ਨੂੰ ਆਪਣੀ ਫੌਜੀ ਸੇਵਾ ਅਤੇ ਆਸਟਰੇਲੀਆ ਤੋਂ ਲੜਾਕੂ ਜਹਾਜ਼ ਖਰੀਦਣ ਦੀ ਜ਼ਰੂਰਤ ਬਾਰੇ ਵੀ ਗੁੰਮਰਾਹ ਕੀਤਾ ਹੈ।

ਜਿੱਥੇ ਸੱਜਣ ਅਤੇ ਲਿਬਰਲ ਸਰਕਾਰ ਮੁਤਾਬਕ ਉਨ੍ਹਾਂ ਨੇ ਸਾਰੀਆਂ ਢੁੱਕਵੀਆਂ ਵਿਧੀਆਂ ਦੀ ਪਾਲਣਾ ਕੀਤੀ, ਓਥੇ ਹੀ ਓ’ਟੂਲ ਦਾ ਕਹਿਣਾ ਹੈ ਕਿ ਸੱਜਣ ਫੌਜ ਵਿੱਚ ਜਿਨਸੀ ਸ਼ੋਸ਼ਣ ਦੇ ਪੀੜਤਾਂ ਨੂੰ ਲਗਾਤਾਰ ਨਿਰਾਸ਼ ਕਰਦੇ ਰਹੇ ਹਨ।

ਓ’ਟੂਲ ਮੁਤਾਬਕ ਇਸੇ ਲਈ ਉਨ੍ਹਾਂ ਦੀ ਪਾਰਟੀ ਨੇ ਆਪਣਾ ਆਖਰੀ ਵਿਰੋਧੀ ਦਿਨ ਪਾਰਲੀਮੈਂਟ ਦੇ ਮੈਂਬਰਾਂ ਨੂੰ ਸੱਜਣ ਨੂੰ ‘ਸੈਨਸ਼ਰ’ ਕਰਨ ਦੇ ਮਤੇ 'ਤੇ ਵੋਟ ਪਾਉਣ ਲਈ ਇਸਤੇਮਾਲ ਕੀਤਾ।

ਜ਼ਿਕਰਯੋਗ ਹੈ ਕਿ ਸੱਜਣ ਦੇ ਮਨਿਸਟਰ ਹੋਣ ਦੇ ਰਿਕਾਰਡ ’ਤੇ ਦਾਗ ਲੱਗਣ ਦੇ ਬਾਵਜੂਦ, ‘ਸੈਨਸ਼ਰ’ ਦੇ ਕੋਈ ਰਸਮੀ ਨਤੀਜੇ ਨਹੀਂ ਹੁੰਦੇ ਅਤੇ ਉਨ੍ਹਾਂ ਨੂੰ ਕੋਈ ਜੁਰਮਾਨਾ ਭੁਗਤਣਾ ਨਹੀਂ ਪਵੇਗਾ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੱਜਣ ਖਿਲਾਫ ਕੰਜ਼ਰਵੇਟਿਵ ਪਾਰਟੀ ਵਲੋਂ ਪੇਸ਼ ਕੀਤੇ ਮਤੇ ਬਾਰੇ ਅੱਜ ਆਪਣੇ ਸੰਬੋਧਨ ਦੌਰਾਨ ਗੱਲ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀ ਵਲੋਂ ਸੱਜਣ ਦੇ ਨਾਂ ਨੂੰ ਬਦਨਾਮ ਕਰਨ ਦੀਆਂ ਇਹ ਕੋਸ਼ਿਸ਼ਾਂ ਅਸਵੀਕਾਰਣ ਯੋਗ ਹਨ।

ਟਰੂਡੋ ਅਨੁਸਾਰ ਸੱਜਣ ਨੇ ਆਪਣਾ ਸਾਰਾ ਜੀਵਨ ਦੇਸ਼ ਦੀ ਸੇਵਾ ਵਿੱਚ ਗੁਜ਼ਾਰਿਆ ਹੈ ਅਤੇ ਉਹ ਇੱਕ ਇਮਾਨਦਾਰ ਅਤੇ ਇਨਸਾਨ ਹਨ ਜੋ ਮਿਲਿਟਰੀ ਵਿੱਚ ਬੇਹਤਰ ਤਬਦੀਲੀਆਂ ਲਿਆਉਣ ਲਈ ਲੰਮੇਂ ਸਮੇਂ ਤੋਂ ਯਤਨਸ਼ੀਲ ਰਹੇ ਹਨ।

Latest news

pedestrian-killed-after-being-struck-by-ford-pickup-in-hope
Punjabi

ਬੀ. ਸੀ. ਦੇ ਹੋਪ 'ਚ ਫੋਰਡ ਪਿਕਅੱਪ ਟਰੱਕ ਦੀ ਟੱਕਰ ਨਾਲ ਪੈਦਲ ਯਾਤਰੀ ਦੀ ਮੌਤ

ਬੀ. ਸੀ. ਦੇ ਹੋਪ ਇਲਾਕੇ ਵਿਚ ਹਾਈਵੇਅ-3 'ਤੇ ਬੁੱਧਵਾਰ ਰਾਤ ਫੋਰਡ ਪਿਕਅੱਪ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਇੱਕ ਪੈਦਲ ਯਾਤਰੀ ਦੀ ਮੌਤ ਹੋ ਗਈ। ਹੋਪ ਆਰ.ਸੀ.ਐਮ.ਪੀ. ਮੁਤਾਬਕ ਪੁਲਿਸ ਨੂੰ ਰਾਤ ਲਗਭਗ 8:38 ਵਜੇ ਇਸ ਹਾਦਸੇ ਦੀ ਇਤਲਾਹ ਮਿਲੀ ਅਤੇ ਜਦੋਂ ਤੱਕ ਟੀਮ ਮੌਕੇ 'ਤੇ ਪਹੁੰਚੀ ਉਦੋਂ ਤੱਕ ਪੀੜਤ ਦੀ ਮੌਤ ਹੋ ਚੁੱਕੀ ਸੀ।
canada-lifts-deportation-pause-for-four-middle-eastern-countries
Punjabi

ਕੈਨੇਡਾ ਨੇ 4 ਮਿਡਲ ਈਸਟ ਦੇਸ਼ਾਂ ਲਈ ਡਿਪੋਰਟੇਸ਼ਨ 'ਤੇ ਲੱਗੀ ਆਰਜ਼ੀ ਰੋਕ ਹਟਾਈ

ਕੈਨੇਡਾ ਨੇ ਮਿਡਲ ਈਸਟ ਦੇ ਕਈ ਦੇਸ਼ਾਂ ਦੇ ਲੋਕਾਂ ਲਈ ਦੇਸ਼-ਨਿਕਾਲੇ 'ਤੇ ਲਗਾਈ ਆਰਜ਼ੀ ਪਾਬੰਦੀ ਨੂੰ ਹਟਾ ਦਿੱਤਾ ਹੈ, ਜਿਸ ਨਾਲ ਹੁਣ ਉੱਥੋਂ ਦੇ ਗੈਰ-ਕਾਨੂੰਨੀ ਨਾਗਰਿਕਾਂ ਨੂੰ ਵਾਪਸ ਭੇਜਣ ਦੀ ਪ੍ਰਕਿਰਿਆ ਤੁਰੰਤ ਪ੍ਰਭਾਵ ਨਾਲ ਦੁਬਾਰਾ ਸ਼ੁਰੂ ਹੋ ਗਈ ਹੈ। ਇਸ ਤੋਂ ਪਹਿਲਾਂ ਈਰਾਨ ਖਿਲਾਫ ਅਮਰੀਕਾ-ਇਜ਼ਰਾਈਲ ਦੀ ਜੰਗ ਕਾਰਨ ਪੈਦਾ ਹੋਈਆਂ ਸਥਿਤੀਆਂ ਨੇ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਕੀਤਾ ਸੀ, ਜਿਸ ਨੂੰ ਦੇਖਦੇ ਹੋਏ ਕੈਨੇਡਾ ਨੇ ਕੁਵੈਤ, ਬਹਿਰੀਨ,ਯੂ.ਏ.ਈ. ਅਤੇ ਕਤਰ ਦੇ ਨਾਗਰਿਕਾਂ ਲਈ ਦੇਸ਼ ਨਿਕਾਲੇ ਦੀਆਂ ਕਾਰਵਾਈਆਂ ਨੂੰ ਆਰਜ਼ੀ ਤੌਰ 'ਤੇ ਰੋਕਣ ਦਾ ਫੈਸਲਾ ਕੀਤਾ ਸੀ।
trumps-possible-u-s-diesel-export-ban-could-drive-up-global-prices
Punjabi

ਟਰੰਪ ਦੇ ਡੀਜ਼ਲ ਐਕਸਪੋਰਟ ਬੈਨ ਨਾਲ ਦੁਨੀਆ ਭਰ ’ਚ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਸਮੇਤ ਦੁਨੀਆ ਭਰ ਦੇ ਖਪਤਕਾਰਾਂ ਨੂੰ ਟਰੰਪ ਦੇ ਅਮਰੀਕੀ ਡੀਜ਼ਲ ਨਿਰਯਾਤ ਦੇ ਸੰਭਾਵਿਤ ਬੈਨ ਦੀ ਮਹਿੰਗੀ ਕੀਮਤ ਚੁਕਾਉਣੀ ਪੈ ਸਕਦੀ ਹੈ। ਡੌਨਲਡ ਟਰੰਪ ਨੇ ਹਾਲ ਹੀ ਵਿਚ ਇਸ ਗੱਲ ਦੇ ਸੰਕੇਤ ਦਿੱਤੇ ਹਨ ਕਿ ਅਮਰੀਕੀਆਂ ਲਈ ਕੀਮਤਾਂ ਘਟਾਉਣ ਲਈ ਉਹ ਦੇਸ਼ ਦੇ ਡੀਜ਼ਲ ਨੂੰ ਬਾਹਰ ਭੇਜਣ ਤੋਂ ਰੋਕ ਸਕਦੇ ਹਨ।
former-bc-conservative-leader-john-rustad-will-not-seek-re-election
Punjabi

ਬੀ.ਸੀ. ਕੰਜ਼ਰਵੇਟਿਵ ਵੱਲੋਂ ਪਵਨੀਤ ਸਿੰਘ ਨੂੰ ਐਲਾਨਿਆ ਉਮੀਦਵਾਰ ,ਜੌਨ ਰਸਟੈਡ ਨਹੀਂ ਲੜਨਗੇ ਚੋਣ

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਸਾਬਕਾ ਲੀਡਰ ਜੌਨ ਰਸਟੈਡ ਚੋਣ ਨਹੀਂ ਲੜਨਗੇ। ਉਨ੍ਹਾਂ ਦੀ ਰਾਈਡਿੰਗ ਤੋਂ ਪਾਰਟੀ ਨਵਾਂ ਉਮੀਦਵਾਰ ਉਤਾਰੇਗੀ। ਉਥੇ ਹੀ, ਇਸ ਸਿਆਸੀ ਘਟਨਾਕ੍ਰਮ ਦੇ ਨਾਲ ਹੀ ਬੀ.ਸੀ. ਕੰਜ਼ਰਵੇਟਿਵਜ਼ ਨੇ Kelowna-Lake Country-Coldstream ਵਿਧਾਨ ਸਭਾ ਹਲਕੇ ਤੋਂ ਕਾਰੋਬਾਰੀ ਅਤੇ ਸਿਆਸੀ ਆਗੂ ਪਵਨੀਤ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ।
bc-green-leader-emily-lowan-to-run-in-saanich-north-after-rob-botterell-retires
Punjabi

ਰੌਬ ਬੋਟਰੈਲ ਦੀ ਸਿਆਸਤ ਤੋਂ ਰਿਟਾਇਰਮੈਂਟ, ਐਮਿਲੀ ਲੋਵਨ ਸਾਨਿਚ ਨੌਰਥ ਤੋਂ ਲੜੇਗੀ ਚੋਣ

ਬੀਸੀ ਗ੍ਰੀਨ ਪਾਰਟੀ ਦੇ ਹਾਲੀਆ ਵਿਧਾਇਕ ਰੌਬ ਬੋਟਰੈਲ ਨੇ ਸਿਆਸਤ ਤੋਂ ਰਿਟਾਇਰ ਹੋਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਸੀਟ ਸਾਨਿਚ ਨੌਰਥ ਐਂਡ ਦ ਆਈਲੈਂਡਜ਼ ਤੋਂ ਹੁਣ ਖੁਦ ਬੀਸੀ ਗ੍ਰੀਨ ਪਾਰਟੀ ਦੀ ਲੀਡਰ ਐਮਿਲੀ ਲੋਵਨ ਚੋਣ ਮੈਦਾਨ ਵਿਚ ਉਤਰੇਗੀ। ਬੋਟਰੈਲ ਨੇ ਸੂਬੇ ਦੀ ਰਾਜਧਾਨੀ ਵਿਕਟੋਰੀਆ ਵਿਖੇ ਲੋਵਨ ਨਾਲ ਮਿਲ ਕੇ ਕੀਤੀ ਗਈ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਆਪਣੀ ਸੇਵਾਮੁਕਤੀ ਦੀ ਪੁਸ਼ਟੀ ਕੀਤੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link