10.87C Vancouver
ADS

Jun 4, 2024 9:02 AM - Connect Newsroom

ਫਰੀਦਕੋਟ ਹਲਕੇ ਤੋਂ ਸਰਬਜੀਤ ਖ਼ਾਲਸਾ ਦੀ ਵੱਡੀ ਲੀਡ, ਹੰਸ ਰਾਜ ਹੰਸ ਸਭ ਤੋਂ ਪਿੱਛੇ

Share On
sarabjit-khalsas-big-lead-from-faridkot-constituency-hans-raj-hans-is-behind
Karamjit Anmol got 23875 votes, Amarjit Sahoke got 16234 votes and Rajwinder Singh got 15947 votes. BJP candidate Hans Raj Hans got only 7313 votes.(Photo: Facebook/

ਫਰੀਦਕੋਟ ਲੋਕ ਸਭਾ ਦੇ ਰੁਝਾਨ ਸਾਹਮਣੇ ਆ ਗਏ ਹਨ। ਆਜ਼ਾਦ ਉਮੀਦਵਾਰ ਸਰਬਜੀਤ ਖ਼ਾਲਸਾ 38867 ਵੋਟਾਂ ਨਾਲ ਸਭ ਤੋਂ ਅੱਗੇ ਹਨ। ਕਰਮਜੀਤ ਅਨਮੋਲ ਨੂੰ 23875, ਅਮਰਜੀਤ ਸਾਹੋਕੇ ਨੂੰ 16234 ਤੇ ਰਾਜਵਿੰਦਰ ਸਿੰਘ ਨੂੰ 15947 ਵੋਟਾਂ ਮਿਲੀਆਂ ਹਨ। ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਨੂੰ ਸਿਰਫ 7313 ਵੋਟਾਂ ਮਿਲੀਆਂ ਹਨ।

ਦੱਸ ਦੇਈਏ ਕਿ ਫਰੀਦਕੋਟ ਲੋਕ-ਸਭਾ ਹਲਕਾ 1977 ’ਚ ਹੋਂਦ ’ਚ ਆਇਆ ਸੀ ਅਤੇ ਉਸ ਸਮੇਂ ਇਸ ’ਚ ਫਰੀਦਕੋਟ, ਕੋਟਕਪੂਰਾ, ਪੰਜ-ਗਰਾਈ, ਮੋਗਾ, ਬਾਘਾਪੁਰਾਣਾ, ਮੁਕਤਸਰ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿਧਾਨਸਭਾ ਦੇ 9 ਹਲਕੇ ਸ਼ਾਮਲ ਸਨ। 2009 ਦੀਆਂ ਚੋਣਾਂ ਸਮੇਂ ਫਰੀਦਕੋਟ ਲੋਕ-ਸਭਾ ਹਲਕਾ ਰੀਜਰਵ ਘੋਸ਼ਿਤ ਹੋ ਗਿਆ ਅਤੇ ਇਸ ਦੀ ਹੇਠਲੇ ਵਿਧਾਨਸਭਾ ਹਲਕਿਆਂ ’ਚ ਤਬਦੀਲੀ ਕਰ ਦਿੱਤੀ ਗਈ।

ਹੁਣ ਇਹ ਲੋਕ-ਸਭਾ ਹਲਕਾ 9 ਵਿਧਾਨ ਸਭਾ ਹਲਕਿਆਂ ’ਚ ਵੰਡਿਆ ਹੋਇਆ ਹੈ- ਨਿਹਾਲ ਸਿੰਘ ਵਾਲਾ, ਬਾਗਾਪੁਰਾਣਾ, ਮੋਗਾ, ਧਰਮਕੋਟ, ਗਿੱਦੜਬਾਹਾ, ਫਰੀਦਕੋਟ, ਕੋਟਕਪੂਰਾ, ਜੈਤੋ, ਰਾਮਪੁਰਾ ਫੂਲ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link