Jul 22, 2024 7:44 PM - Connect Newsroom

ਪੰਜਾਬ ਦੇ ਫਰੀਦਕੋਟ ਤੋਂ ਆਜ਼ਾਦ ਚੋਣ ਜਿੱਤ ਕੇ ਸੰਸਦ ਮੈਂਬਰ ਬਣੇ ਸਰਬਜੀਤ ਸਿੰਘ ਖਾਲਸਾ ਜਲਦ ਹੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਮਿਲ ਕੇ ਇੱਕ ਨਵੀਂ ਪਾਰਟੀ ਬਣਾਉਣਗੇ। ਇਸ ਪਾਰਟੀ ਦਾ ਐਲਾਨ ਅੰਮ੍ਰਿਤਪਾਲ ਦੇ ਜੇਲ੍ਹ ਤੋਂ ਬਾਹਰ ਆਉਣ ’ਤੇ ਕੀਤਾ ਜਾਵੇਗਾ।
ਸਰਬਜੀਤ ਸਿੰਘ ਖਾਲਸਾ ਨੇ ਇਹ ਦਾਅਵਾ ਇੱਕ ਪ੍ਰੋਗਰਾਮ ਵਿਚ ਜਨ ਸਭਾ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿਚ ਮੰਤਰੀ ਰਹੇ ਕਈ ਆਗੂ ਤੇ ਸਾਫ਼ ਸੁਥਰੇ ਅਕਸ ਵਾਲੇ ਲੋਕ ਉਨ੍ਹਾਂ ਦੇ ਸੰਪਰਕ ਵਿਚ ਹਨ।
ਉਨ੍ਹਾਂ ਨੇ ਲੋਕਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੀ ਤਿਆਰ ਰਹਿਣ ਅਤੇ ਵੱਧ ਤੋਂ ਵੱਧ ਵੋਟਾਂ ਪਾਉਣ ਦਾ ਸੱਦਾ ਦਿੱਤਾ ਹੈ। ਸਰਬਜੀਤ ਸਿੰਘ ਖਾਲਸਾ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਬੇਅੰਤ ਸਿੰਘ ਦੇ ਪੁੱਤਰ ਹਨ।




