18.78C Vancouver
ADS

Sep 29, 2025 7:24 PM - The Canadian Press

ਸਸਕੈਚਵਨ ਸਰਕਾਰ ਨੇ ਬੋਰਡਿੰਗ ਸਕੂਲ ਦੇ ਸਾਬਕਾ ਵਿਦਿਆਰਥੀਆਂ ਦੇ ਪਰਿਵਾਰਾਂ ਤੋਂ ਮੰਗੀ ਮੁਆਫੀ

Share On
saskatchewan-apologizes-to-former-students-of-boarding-school
Premier Scott Moe says the province has also agreed to pay $40 million to former students of the Ile-a-la-Crosse Boarding School and their families.(Photo: X Scott Moe)

ਸਸਕੈਚਵਨ ਸਰਕਾਰ ਨੇ ਕਈ ਦਹਾਕੇ ਪਹਿਲਾਂ Ile-a-la-Crosse ਬੋਰਡਿੰਗ ਸਕੂਲ ਵਿੱਚ ਦੁਰਵਿਵਹਾਰ ਦਾ ਸ਼ਿਕਾਰ ਹੋਏ ਮੈਟਿਜ ਅਤੇ ਫ਼ਸਟ ਨੇਸ਼ਨਜ ਬੱਚਿਆਂ ਦੇ ਪਰਿਵਾਰਾਂ ਤੋਂ ਮੁਆਫੀ ਮੰਗੀ ਹੈ । ਪ੍ਰੀਮੀਅਰ ਸਕਾਟ ਮੋਅ ਦਾ ਕਹਿਣਾ ਹੈ ਕਿ ਸਕੂਲ ਦੇ ਸਾਬਕਾ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ $40 ਮਿਲੀਅਨ ਦਾ ਭੁਗਤਾਨ ਕਰਨ ਲਈ ਵੀ ਸਹਿਮਤੀ ਪ੍ਰਗਟਾਈ ਗਈ ਹੈ।

ਇਹ ਸਕੂਲ ਸਸਕੈਚਵਨ ਦੇ ਸਾਊਥ ਵੈਸਟ ਵਿੱਚ 1820 ਵਿੱਚ ਖੋਲ੍ਹਿਆ ਗਿਆ ਸੀ ਅਤੇ 1970 ਦੇ ਤੱਕ ਚੱਲਦਾ ਰਿਹਾ। ਇਸ ਸਕੂਲ ਵਿੱਚ ਪੜ੍ਹਨ ਵਾਲੇ ਕੁਝ ਪੁਰਾਣੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੀ ਭਾਸ਼ਾ ਬੋਲਣ ਤੋਂ ਰੋਕਿਆ ਜਾਂਦਾ ਸੀ। ਜੇਕਰ ਫਿਰ ਵੀ ਉਹ ਆਪਣੀ ਭਾਸ਼ਾ ਬੋਲਦੇ ਸਨ ਤਾਂ ਉਨ੍ਹਾਂ ਨੂੰ ਕੁੱਟਿਆ ਜਾਂਦਾ ਸੀ।

ਉਨ੍ਹਾਂ ਦਾ ਮੰਨਣਾ ਹੈ ਕਿ ਇਸ ਕਾਰਨ ਉਨ੍ਹਾਂ ਦੇ ਸੱਭਿਆਚਾਰ ਅਤੇ ਪਛਾਣ ਦਾ ਵੱਡੇ ਪੱਧਰ ‘ਤੇ ਨੁਕਸਾਨ ਹੋਇਆ। ਜ਼ਿਕਰਯੋਗ ਹੈ ਕਿ ਇਸ ਸਾਲ ਦੇ ਸ਼ੁਰੂ ਵਿੱਚ ਫੈਡਰਲ ਸਰਕਾਰ ਨੇ ਵੀ ਸਕੂਲ ਦੇ ਬਚੇ ਹੋਏ ਲੋਕਾਂ ਲਈ ਸਿਧਾਂਤਕ ਤੌਰ 'ਤੇ 27 ਮਿਲੀਅਨ ਡਾਲਰ ਦਾ ਸਮਝੌਤਾ ਕੀਤਾ ਸੀ।

Latest news

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link