12.84C Vancouver
ADS

Aug 6, 2024 7:45 PM - The Canadian Press

ਸਸਕੈਚਵਨ ਨੇ ਸਕੂਲਾਂ ਵਿਚ ਸੈੱਲਫੋਨ ਦੀ ਵਰਤੋਂ ’ਤੇ ਲਗਾਈ ਪਾਬੰਦੀ

Share On
saskatchewan-latest-province-to-restrict-cellphone-use-in-school-classrooms
Education Minister Jeremy Cockrill said in a news release that too often phones are taking students' attention away from what they should be learning.(Photo: The Canadian Press)

ਸਸਕੈਚਵਨ ਨੇ ਸਕੂਲਾਂ ਵਿਚ ਸੈੱਲਫੋਨ ਦੀ ਵਰਤੋਂ ’ਤੇ ਪਾਬੰਦੀ ਲਗਾ ਦਿੱਤੀ ਹੈ। ਸੂਬਾ ਸਰਕਾਰ ਦਾ ਕਹਿਣਾ ਹੈ ਕਿ ਨਵੇਂ ਸਕੂਲੀ ਸਾਲ ਵਿਚ ਸਟੂਡੈਂਟਸ ਨੂੰ ਕਲਾਸ ਵਿਚ ਸੈਲਫੋਨ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਹ ਫੈਸਲਾ ਕਿੰਡਰਗਾਰਟਨ ਤੋਂ 12ਵੀਂ ਕਲਾਸ ਤੱਕ ਲਾਗੂ ਹੋਵੇਗਾ।

ਸਿੱਖਿਆ ਮੰਤਰੀ ਜੇਰੇਮੀ ਕਾਕਰਿਲ ਨੇ ਕਿਹਾ ਕਿ ਫੋਨ ਅਕਸਰ ਸਟੂਡੈਂਟਸ ਦਾ ਪੜ੍ਹਾਈ ਤੋਂ ਧਿਆਨ ਹਟਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਪੌਲਿਸੀ ਸਟੂਡੈਂਟਸ ਨੂੰ ਉਨ੍ਹਾਂ ਦੇ ਟੀਚਰਜ਼ ਨਾਲ ਵਧੇਰੇ ਜੋੜਨ ਅਤੇ ਪੜ੍ਹਾਈ ’ਤੇ ਫੋਕਸ ਕਰਨ ਵਿਚ ਮਦਦ ਕਰੇਗੀ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕੁਝ ਹਾਈ ਸਕੂਲ ਕਲਾਸ ਵਿਚ ਵਿੱਦਿਅਕ ਮਕਸਦ ਸੰਬੰਧੀ ਅਤੇ ਮੈਡੀਕਲ ਜ਼ਰੂਰਤ ਸਬੰਧੀ ਫੋਨ ਦੀ ਵਰਤੋਂ ਵਿਚ ਛੋਟ ਦਿੱਤੀ ਗਈ ਹੈ।

ਗੌਰਤਲਬ ਹੈ ਕਿ ਐਲਬਰਟਾ, ਬੀ.ਸੀ. ਕਿਊਬੈਕ ਤੇ ਓਨਟਾਰੀਓ ਨੇ ਵੀ ਸਕੂਲਾਂ ਵਿਚ ਸੈੱਲਫੋਨ ’ਤੇ ਪਾਬੰਦੀ ਲਗਾਉਣ ਦਾ ਕਦਮ ਉਠਾਇਆ ਹੈ, ਜਿਸ ਲਿਸਟ ਵਿਚ ਹੁਣ ਸਸਕੈਚਵਨ ਵੀ ਸ਼ਾਮਲ ਹੋ ਗਿਆ ਹੈ।

Latest news

33-year-old-woman-arrested-after-multi-vehicle-crash-on-highway-1-in-abbotsford
Punjabi

ਐਬਟਸਫੋਰਡ 'ਚ ਮਲਟੀ-ਵ੍ਹੀਕਲ ਕਰੈਸ਼, 33 ਸਾਲਾ ਔਰਤ ਗ੍ਰਿਫ਼ਤਾਰ

ਐਬਟਸਫੋਰਡ ਪੁਲਿਸ ਨੇ ਵੀਰਵਾਰ ਰਾਤ ਹਾਈਵੇ 1 'ਤੇ ਹੋਏ ਮਲਟੀ ਵ੍ਹੀਕਲ ਕਰੈਸ਼ ਦੀ ਘਟਨਾ ਦੇ ਸਬੰਧ ਵਿਚ ਇੱਕ 33 ਸਾਲਾ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਦੱਸਿਆ ਜਾਂਦਾ ਹੈ ਕਿ ਉਸ ਦੀ ਲਾਲ ਰੰਗ ਦੀ ਕਾਰ ਨੇ ਇੱਕ ਸੈਮੀ-ਟਰੱਕ ਸਮੇਤ ਤਿੰਨ ਹੋਰ ਗੱਡੀਆਂ ਨੂੰ ਟੱਕਰ ਮਾਰੀ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਲਗਭਗ 10:41 ਵਜੇ Brander ਰੋਡ ਰੈਸਟ ਏਰੀਏ ਵਿਚ ਹਾਈਵੇ 1 ਦੀ ਈਸਟ ਬਾਊਂਡ ਲੇਨ ਵਿਚ ਵਾਪਰਿਆ।
montreal-to-equip-police-with-body-cameras-give-officers-new-powers
Punjabi

ਨਵੇਂ ਅਧਿਕਾਰਾਂ ਅਤੇ ਬਾਡੀ ਕੈਮਰੇ ਨਾਲ ਲੈਸ ਹੋਵੇਗੀ ਮਾਂਟਰੀਅਲ ਪੁਲਿਸ

ਮਾਂਟਰੀਅਲ ਸਿਟੀ ਨੇ ਪੁਲਿਸ ਨੂੰ ਜਲਦ ਬਾਡੀ ਕੈਮਰੇ ਨਾਲ ਤਾਇਨਾਤ ਕਰਨ ਅਤੇ ਉਨ੍ਹਾਂ ਨੂੰ ਨਵੀਆਂ ਪਾਵਰ ਦੇਣ ਦੀ ਯੋਜਨਾ ਬਣਾਈ ਹੈ। ਸਿਟੀ ਵਲੋਂ ਇਸ ਸਬੰਧ ਵਿਚ ਇੱਕ ਨਵਾਂ ਬਾਇ ਲਾਅ ਲਿਆਂਦਾ ਜਾ ਰਿਹਾ ਹੈ, ਜਿਸ ਤਹਿਤ ਪੁਲਿਸ ਅਧਿਕਾਰੀ ਤੇ ਸਿਟੀ ਕਰਮਚਾਰੀਆਂ ਦੀ ਬੇਇੱਜ਼ਤੀ ਕਰਨ 'ਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ।
majithia-hints-at-possible-revival-of-akali-bjp-alliance-in-punjab
Punjabi

ਬਿਕਰਮ ਮਜੀਠੀਆ ਦਾ ਵੱਡਾ ਬਿਆਨ, ਅਕਾਲੀ-ਭਾਜਪਾ ਗੱਠਜੋੜ ਮੁੜ ਹੋਣ ਦੇ ਦਿੱਤੇ ਸੰਕੇਤ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਮੁੜ ਇੱਕਜੁੱਟ ਹੋਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਬੰਧੀ ਆਉਣ ਵਾਲੇ ਸਮੇਂ ਵਿੱਚ ਸਥਿਤੀ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗੀ ਅਤੇ ਦੋਵਾਂ ਪਾਰਟੀਆਂ ਦੀ ਉੱਚ ਲੀਡਰਸ਼ਿਪ ਆਪਸ ਵਿੱਚ ਬੈਠ ਕੇ ਇਸ ਬਾਰੇ ਅੰਤਿਮ ਫੈਸਲਾ ਲਵੇਗੀ।
one-person-dies-after-drowning-in-cultus-lake-near-chilliwack
Punjabi

ਚਿਲੀਵੈਕ ਵਿੱਚ ਕਲਟਸ ਲੇਕ ’ਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ

ਚਿਲੀਵੈਕ ਵਿਖੇ ਵੀਰਵਾਰ ਦੁਪਹਿਰ ਨੂੰ ਕਲਟਸ ਲੇਕ ਦੇ ਪਾਣੀ ਵਿਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਪਿਛਲੇ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿਚ ਐਂਟਰੈਂਸ ਬੇਅ ਖੇਤਰ ਵਿਚ ਵਾਪਰੀ ਦੂਜੀ ਜਾਨਲੇਵਾ ਘਟਨਾ ਹੈ। ਚਿਲੀਵੈਕ ਆਰਸੀਐਮਪੀ ਦੀ ਮੀਡੀਆ ਰਿਲੇਸ਼ਨ ਔਫੀਸਰ ਕਾਰਪੋਰਲ ਕਾਰਮੇਨ ਕੀਨਰ ਮੁਤਾਬਕ, ਪੁਲਿਸ ਨੂੰ ਕੱਲ੍ਹ ਦੁਪਹਿਰ ਲਗਭਗ 1:12 ਵਜੇ ਐਂਟਰੈਂਸ ਬੇਅ ਕੋਲ ਪਾਣੀ ਵਿਚ ਇੱਕ ਵਿਅਕਤੀ ਦੇ ਲਾਪਤਾ ਹੋਣ ਦੀ ਇਤਲਾਹ ਮਿਲੀ ਸੀ, ਜੋ ਪਹਿਲਾਂ inflatable boat 'ਤੇ ਸਵਾਰ ਸੀ।
canada-u-s-trade-talks-continue-as-tariff-deadline-approaches-2
Punjabi

ਕੈਨੇਡਾ-ਅਮਰੀਕਾ ਵਪਾਰ ਸਮਝੌਤੇ ਦੀ ਡੈਡਲਾਈਨ ਨੇੜੇ, ਟੈਰਿਫ ਘਟਾਉਣ ਬਾਰੇ ਗੱਲਬਾਤ ਜਾਰੀ

ਕੈਨੇਡਾ ਦੇ $28 ਬਿਲੀਅਨ ਦੇ ਨਿਰਯਾਤ 'ਤੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਲਗਾਏ ਜਾਣ ਵਾਲੇ 50 ਫ਼ੀਸਦੀ ਟੈਰਿਫ ਦੀ ਡੈਡਲਾਈਨ ਅੱਜ ਅੱਧੀ ਰਾਤ ਨੂੰ ਖ਼ਤਮ ਹੋ ਰਹੀ ਹੈ ਅਤੇ ਦੋਵਾਂ ਧਿਰਾਂ ਵਲੋਂ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ। ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਮੁਤਾਬਕ, ਦੋਵੇਂ ਮੁਲਕ ਸਮਝੌਤੇ ਦੇ ਬਹੁਤ ਨੇੜੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link