14.25C Vancouver
ADS

Jul 10, 2026 6:00 PM - Connect Newsroom - Ramandeep Kaur with files from The Canadian Press

ਸੀ.ਬੀ.ਐਸ.ਏ. ਦੀ ਇਮੀਗ੍ਰੇਸ਼ਨ ਧੋਖਾਧੜੀ ਜਾਂਚ ਵਿੱਚ ਸਸਕੈਚਵਨ ਦੇ ਵਿਅਕਤੀ ਨੂੰ ਹੋਈ ਸਜ਼ਾ

Share On
saskatchewan-man-sentenced-in-cbsa-immigration-fraud-investigation
According to a CBSA news release issued Friday, Balvir Singh was also ordered to pay a $10,000 fine. (Photo: The Canadian Press)

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਵਲੋਂ ਇੱਕ ਇਮੀਗ੍ਰੇਸ਼ਨ ਫਰੌਡ ਦੇ ਮਾਮਲੇ ਵਿਚ ਕੀਤੀ ਗਈ ਜਾਂਚ ਦੇ ਸਬੰਧ ਵਿਚ ਸਸਕੈਚਵਨ ਵਿਚ ਇੱਕ ਪੰਜਾਬੀ ਮੂਲ ਦੇ ਵਿਅਕਤੀ ਨੂੰ ਦੋ ਸਾਲ ਤੋਂ ਇੱਕ ਦਿਨ ਘੱਟ ਦੀ Conditional ਸਜ਼ਾ ਸੁਣਾਈ ਗਈ ਹੈ। ਸੀ.ਬੀ.ਐਸ.ਏ. ਵਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੀ ਗਈ ਰਿਲੀਜ਼ ਮੁਤਾਬਕ, ਬਲਵੀਰ ਸਿੰਘ ਨੂੰ $10,000 ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।

ਇਸ ਮਾਮਲੇ ਵਿਚ ਜਾਂਚ 2018 ਵਿਚ ਸ਼ੁਰੂ ਹੋਈ ਸੀ। ਸੀ.ਬੀ.ਐਸ.ਏ. ਮੁਤਾਬਕ, ਕੈਨੇਡਾ ਭਰ ਤੋਂ ਬਾਰਡਰ ਸਰਵਿਸ ਔਫੀਸਰ ਨੂੰ ਸਸਕੈਟੂਨ-ਅਧਾਰਤ ਇੱਕ non-profit ਸੰਸਥਾ ਲਈ ਅਸਾਧਾਰਨ ਤੌਰ 'ਤੇ ਵੱਡੀ ਗਿਣਤੀ ਵਿਚ immigration applications ਮਿਲੀਆਂ ਸਨ। ਸੀ.ਬੀ.ਐਸ.ਏ. ਨੇ ਸਸਕੈਚਵਨ ਸਰਕਾਰ ਨਾਲ ਮਿਲ ਕੇ ਜਾਂਚ ਵਿਚ ਅਜਿਹੇ ਵਿਦੇਸ਼ੀ ਨਾਗਰਿਕਾਂ ਦੀ ਪਛਾਣ ਕੀਤੀ ਜੋ ਬਲਵੀਰ ਸਿੰਘ ਰਾਹੀਂ ਗਲਤ ਜਾਣਕਾਰੀ ਦੇ ਕੇ ਕੈਨੇਡਾ ਆਏ ਸਨ।

ਕੈਨੇਡਾ ਪਹੁੰਚ ਕੇ ਇਹਨਾਂ ਵਿਚੋਂ ਕਈ ਲੋਕ ਆਪਣੇ ਵਰਕ ਪਰਮਿਟ ਦੇ ਨਿਯਮਾਂ ਦੇ ਉਲਟ ਜਾ ਕੇ ਡਿਲੀਵਰੀ, ਕੰਸਟ੍ਰਕਸ਼ਨ ਅਤੇ ਰੈਸਟੋਰੈਂਟ ਇੰਡਸਟਰੀ ਵਿਚ ਕੰਮ ਕਰਨ ਲੱਗ ਪਏ ਸਨ। ਜਾਂਚ ਵਿਚ ਇਹ ਵੀ ਸਾਹਮਣੇ ਆਇਆ ਕਿ ਬਲਵੀਰ ਸਿੰਘ ਇਮੀਗ੍ਰੇਸ਼ਨ ਸਪਾਂਸਰਸ਼ਿਪ ਦੇ ਬਦਲੇ ਇਨ੍ਹਾਂ ਵਿਦੇਸ਼ੀ ਨਾਗਰਿਕ ਤੋਂ $40,000 ਤੱਕ ਦੀ ਮੋਟੀ ਰਕਮ ਵਸੂਲਦਾ ਸੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link