12.72C Vancouver
ADS

Oct 29, 2024 3:43 PM - The Canadian Press

ਸਸਕੈਚਵਨ ਦੀ ਸੱਤਾਧਾਰੀ ਪਾਰਟੀ ਲਗਾਤਾਰ ਪੰਜਵੀਂ ਵਾਰ ਬਹੁਮਤ ਨਾਲ ਜਿੱਤੀ ਚੋਣ

Share On
saskatchewan-partys-moe-says-government-must-do-better-after-election-win
The Saskatchewan Party was shut out by Carla Beck's NDP in Regina and lost all but two seats in Saskatoon.(Photo: The Canadian Press)

ਸਸਕੈਚਵਨ ਦੀ ਸੱਤਾਧਾਰੀ ਪਾਰਟੀ ਲਗਾਤਾਰ ਪੰਜਵੀਂ ਵਾਰ ਬਹੁਮਤ ਨਾਲ ਚੋਣ ਜਿੱਤੀ ਹੈ। ਉੱਥੇ ਹੀ ਸਕਾਟ ਮੋ ਦੀ ਲੀਡਰਸ਼ਿਪ ਵਿਚ ਸਸਕੈਚਵਨ ਪਾਰਟੀ ਦੀ ਇਹ ਦੂਜੀ ਜਿੱਤ ਹੈ। ਦੂਜੇ ਪਾਸੇ 2007 ਤੋਂ ਸੱਤਾ ਤੋਂ ਬਾਹਰ ਐੱਨ.ਡੀ.ਪੀ. ਨੂੰ ਫਿਰ ਤੋਂ ਹਾਰ ਦੇਖਣੀ ਪਈ। ਸਸਕੈਚਵਨ ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬੀ ਮੂਲ ਦੇ ਤੇਜਿੰਦਰ ਸਿੰਘ ਗਰੇਵਾਲ ਵੀ ਵਿਧਾਇਕ ਬਣੇ ਹਨ। ਉਨ੍ਹਾਂ ਸਸਕੈਟੂਨ ਯੂਨੀਵਰਸਿਟੀ-ਸਦਰਲੈਂਡ ਸੀਟ ਤੋਂ ਐੱਨ.ਡੀ.ਪੀ. ਦੀ ਟਿਕਟ ’ਤੇ ਚੋਣ ਦਿੱਤੀ। ਉਨ੍ਹਾਂ ਆਪਣੀ ਰਾਈਡਿੰਗ ਵਿਚ ਕੁੱਲ ਵੋਟਾਂ ਦਾ 55.2 ਫੀਸਦੀ ਵੋਟ ਸ਼ੇਅਰ ਹਾਸਲ ਕੀਤਾ। 2024 ਦੀਆਂ ਚੋਣਾਂ ਵਿਚ ਇਹ ਨਵਾਂ ਹਲਕਾ ਸੀ।

ਤੇਜਿੰਦਰ ਸਿੰਘ ਗਰੇਵਾਲ ਪੰਜਾਬ ਦੇ ਭਦੌੜ ਦੇ ਜੰਮਪਲ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਪੀ.ਐੱਚ.ਡੀ. ਤੇਜਿੰਦਰ ਸਿੰਘ ਗਰੇਵਾਲ ਅਤੇ ਉਨ੍ਹਾਂ ਦੀ ਪਤਨੀ ਡਾ. ਰਵਿੰਦਰ ਕੌਰ ਗਰੇਵਾਲ ਨੇ ਕੁਝ ਸਮਾਂ ਯੂਨੀਵਰਸਿਟੀ ਵਿਚ ਪੜ੍ਹਾਇਆ ਵੀ ਅਤੇ ਕਰੀਬ 1999 ਵਿਚ ਕੈਨੇਡਾ ਆ ਗਏ ਸਨ।

ਗੌਰਤਲਬ ਹੈ ਕਿ ਸਸਕੈਚਵਨ ਵਿਚ ਸੱਤਾਧਾਰੀ ਪਾਰਟੀ ਅਤੇ ਕਾਰਲਾ ਬੈਕ ਦੀ ਐੱਨ. ਡੀ. ਪੀ. ਵਿਚਾਲੇ ਸਖ਼ਤ ਮੁਕਾਬਲਾ ਸੀ। ਬੀ. ਸੀ. ਦੀ ਤਰ੍ਹਾਂ ਇੱਥੇ ਵੀ ਸਕਾਟ ਮੋ ਦੀ ਸਲਿਮ ਬਹੁਮਤ ਨਾਲ ਸਰਕਾਰ ਬਣ ਰਹੀ ਹੈ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link