15.68C Vancouver
ADS

Dec 30, 2025 1:56 PM - Connect Newsroom - Ramandeep Kaur with files from The Canadian Press

ਯਮਨ ਦੇ ਮੁਕੱਲਾ ਬੰਦਰਗਾਹ ’ਤੇ ਸਾਊਦੀ ਦੇ ਹਵਾਈ ਹਮਲੇ, ਵੱਖਵਾਦੀ ਗਰੁੱਪ ਲਈ ਹਥਿਆਰ ਭੇਜਣ ਦੇ ਦੋਸ਼

Share On
saudi-arabia-carries-out-airstrikes-on-yemen-port-amid-dispute-over-separatist-arms-shipment
Smoke rises near the port of Mukalla in eastern Yemen following reported Saudi airstrikes.(Photo: The Canadian Press)

ਸਾਊਦੀ ਅਰਬ ਵੱਲੋਂ ਯਮਨ ਵਿੱਚ ਬੰਬਾਰੀ ਕਰਨ ਤੋਂ ਬਾਅਦ ਸਾਊਦੀ ਅਰਬ ਅਤੇ ਯੂ.ਏ.ਈ. ਵਿਚਕਾਰ ਵੀ ਤਣਾਅ ਵਧਦਾ ਹੋਇਆ ਨਜ਼ਰ ਆ ਰਿਹਾ ਹੈ। ਸਾਊਦੀ ਅਰਬ ਨੇ ਮੰਗਲਵਾਰ ਸਵੇਰੇ ਯਮਨ ਦੇ ਮੁਕੱਲਾ ਬੰਦਰਗਾਹ 'ਤੇ ਬੰਬਾਰੀ ਕਰਦੇ ਹੋਏ ਦਾਅਵਾ ਕੀਤਾ ਹੈ ਕਿ ਯੂ.ਏ.ਈ. ਦੇ ਫੁਜੈਰਾਹ ਬੰਦਰਗਾਹ ਤੋਂ ਆਉਣ ਵਾਲੇ ਦੋ ਜਹਾਜ਼ਾਂ ਤੋਂ ਹਥਿਆਰ ਅਤੇ ਫੌਜੀ ਵਾਹਨ ਉਤਾਰੇ ਜਾ ਰਹੇ ਸਨ।

ਸਾਊਦੀ ਅਰਬ ਦਾ ਕਹਿਣਾ ਹੈ ਕਿ ਇਹ ਹਥਿਆਰ ਸਦਰਨ ਟਰਾਂਜ਼ੀਸ਼ਨਲ ਕੌਂਸਲ ਵਜੋਂ ਜਾਣੇ ਜਾਂਦੇ ਵੱਖਵਾਦੀ ਸਮੂਹ ਨੂੰ ਪਹੁੰਚਾਏ ਜਾ ਰਹੇ ਸਨ, ਜੋ ਸ਼ਾਂਤੀ ਅਤੇ ਸਥਿਰਤਾ ਲਈ ਖ਼ਤਰਾ ਪੈਦਾ ਕਰ ਸਕਦਾ ਹੈ। ਇਸ ਲਈ, ਹਵਾਈ ਸੈਨਾ ਨੇ ਹਥਿਆਰਾਂ ਅਤੇ ਫੌਜੀ ਵਾਹਨਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਸੀਮਤ ਹਵਾਈ ਹਮਲਾ ਕੀਤਾ। ਇਸ ਹਮਲੇ ਦੇ ਸੰਬੰਧ ਵਿੱਚ ਯੂ.ਏ.ਈ. ਵੱਲੋਂ ਕੋਈ ਜਵਾਬ ਨਹੀਂ ਆਇਆ ਹੈ।

ਸਾਊਦੀ ਅਰਬ ਅਤੇ ਯੂ.ਏ.ਈ. ਪਿਛਲੇ 10 ਸਾਲਾਂ ਤੋਂ ਯਮਨ ਵਿੱਚ ਹੂਤੀ ਬਾਗੀਆਂ ਵਿਰੁੱਧ ਲੜ ਰਹੇ ਹਨ, ਪਰ ਉਹ ਉੱਥੇ ਵੱਖ-ਵੱਖ ਧੜਿਆਂ ਦਾ ਸਮਰਥਨ ਕਰਦੇ ਹਨ। ਮੁਕੱਲਾ 'ਤੇ ਹਵਾਈ ਹਮਲੇ ਤੋਂ ਬਾਅਦ, ਯਮਨ ਸਰਕਾਰ ਨੇ ਯੂ.ਏ.ਈ. ਨਾਲ ਇੱਕ ਰੱਖਿਆ ਸਮਝੌਤਾ ਰੱਦ ਕਰ ਦਿੱਤਾ ਹੈ।

ਯਮਨ ਦੀ ਰਾਸ਼ਟਰਪਤੀ ਲੀਡਰਸ਼ਿਪ ਕੌਂਸਲ ਦੇ ਮੁਖੀ ਰਸ਼ਾਦ ਅਲ-ਅਲੀਮੀ ਨੇ ਦੇਸ਼ ਵਿੱਚ ਮੌਜੂਦ ਯੂ.ਏ.ਈ. ਫੌਜਾਂ ਨੂੰ 24 ਘੰਟਿਆਂ ਦੇ ਅੰਦਰ ਯਮਨ ਛੱਡਣ ਲਈ ਕਿਹਾ ਹੈ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link