12.5C Vancouver
ADS

Mar 11, 2021 2:29 AM -

ਸਾਊਦੀ ਅਦਾਲਤ ਨੇ ਐਕਟੀਵਿਸਟ ਦੀ ਅਪੀਲ ਕੀਤੀ ਖਾਰਿਜ, ਯਾਤਰਾ ਸੰਬੰਧੀ ਪਬੰਦੀ ਨੂੰ ਜਾਰੀ ਰੱਖਣ ਦਾ ਫ਼ੈਸਲਾ

Share On
saudi-court-denies-activists-appeal-upholds-her-travel-ban
File - Loujain al-Hathloul had hoped to lift a five-year ban on travelling outside Saudi Arabia that the court imposed as a condition of her release last month. (Photo - Loujain al-Hathloul/Twitter)

ਯੂਨੀਵਰਸਿਟੀ ਆਫ ਬੀ.ਸੀ. ਤੋਂ ਗਰੈਜੂਏਸ਼ਨ ਕਰਨ ਵਾਲੀ ਸਾਊਦੀ ਅਰਬ ਦੀ ਇੱਕ ਮਨੁੱਖੀ ਅਧਿਕਾਰਾਂ ਲਈ ਆਵਾਜ਼ ਬੁਲੰਦ ਕਰਨ ਵਾਲੀ ਔਰਤ ਨੂੰ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ, ਆਜ਼ਾਦੀ ਨਾਲ ਯਾਤਰਾ ਕਰਨ ਦੀ ਅਪੀਲ 'ਚ ਨਾਕਾਮੀ ਹੱਥ ਲੱਗੀ ਹੈ।

ਉਸ ਨੂੰ ਇਜਾਜ਼ਤ ਨਹੀਂ ਦਿੱਤੀ ਗਈ।

ਔਰਤ ਦਾ ਨਾਮ ਲੋਜੇਨ-ਅਲ-ਹਾਥੁਲ ਹੈ।

ਬੀਤੇ ਮਹੀਨੇ ਉਸ ਨੂੰ ਸਾਊਦੀ ਅਰਬ ਦੀ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ।

ਉਸ ਨੂੰ ਕਰੀਬ 3 ਸਾਲ ਤੱਕ ਸਾਊਦੀ ਅਰਬ ਦੀ ਜੇਲ੍ਹ 'ਚ ਰੱਖਿਆ ਗਿਆ ਅਤੇ ਉਸ ਨੂੰ ਤਸੀਹੇ ਦਿੱਤੇ ਜਾਣ ਅਤੇ ਉਸ ਦਾ ਸ਼ੋਸ਼ਣ ਹੋਣ ਬਾਰੇ ਦੱਸਿਆ ਗਿਆ ਹੈ।

ਇਸ ਔਰਤ ਨੇ ਯੂ.ਬੀ.ਸੀ. ਤੋਂ ਆਪਣੀ ਗਰੈਜੂਏਸ਼ਨ ਪੂਰੀ ਕਰਨ ਤੋਂ ਬਾਅਦ ਸਾਊਦੀ ਅਰਬ ਦੀ ਵਾਪਸੀ ਕੀਤੀ ਸੀ।

ਉਸ 'ਤੇ ਜਸੂਸੀ ਅਤੇ ਸਾਜ਼ਿਸ਼ ਜਿਹੇ ਇਲਜ਼ਾਮ ਲੱਗੇ ਸਨ।

ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਵੀ ਉਸ ਨੂੰ 3 ਸਾਲ ਦੀ ਪ੍ਰੋਬੇਸ਼ਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਔਰਤ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਬੁੱਧਵਾਰ ਨੂੰ ਅਦਾਲਤ ਨੇ ਉਸ ਦੀ ਸਜ਼ਾ ਨੂੰ ਬਰਕਰਾਰ ਰੱਖਣ ਦਾ ਫੈਸਲਾ ਸੁਣਾਇਆ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link