16.05C Vancouver
ADS

May 13, 2025 1:01 PM - The Canadian Press

ਮਿਡਲ ਈਸਟ ਦੇ 4 ਦਿਨਾਂ ਦੌਰੇ 'ਤੇ ਟਰੰਪ, ਸਾਊਦੀ ਦੇ ਕ੍ਰਾਊਨ ਪ੍ਰਿੰਸ ਨਾਲ ਕੀਤੀ ਮੁਲਾਕਾਤ

Share On
saudi-crown-prince-welcomes-trump-to-kingdom-as-us-leader-begins-4-day-middle-east-tour
The two leaders are expected to hold talks on U.S. efforts to dismantle Iran's nuclear program, end the war in Gaza and more. (Photo: The Canadian Press)

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਮਿਡਲ ਈਸਟ ਦੇ 4 ਦਿਨਾਂ ਦੌਰੇ ਦੇ ਪਹਿਲੇ ਦਿਨ ਅੱਜ ਸਾਊਦੀ ਅਰਬ ਪਹੁੰਚੇ,ਜਿੱਥੇ ਰਿਆਦ ਵਿਚ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਉਨ੍ਹਾਂ ਦਾ ਸ਼ਾਹੀ ਸਵਾਗਤ ਕੀਤਾ। ਟਰੰਪ ਦਾ ਇਹ ਆਪਣੇ ਦੂਜੇ ਕਾਰਜਕਾਲ ਦਾ ਪਹਿਲਾ ਵੱਡਾ ਡਿਪਲੋਮੈਟਿਕ ਦੌਰਾ ਹੈ,ਉਨ੍ਹਾਂ ਦੇ ਨਾਲ ਈਲੋਨ ਮਸਕ ਅਤੇ ਹੋਰ ਵੀਆਈਪੀਜ਼ ਵੀ ਹਨ।

ਟਰੰਪ ਵਲੋਂ ਇਸ ਦੌਰੇ ਦੌਰਾਨ ਅਰਬਾਂ ਡਾਲਰ ਦੇ ਅਮਰੀਕੀ ਨਿਵੇਸ਼ ਅਤੇ ਰੱਖਿਆ ਸੌਦਿਆਂ 'ਤੇ ਦਸਤਖਤ ਕਰਨ ਅਤੇ ਗਾਜ਼ਾ ਵਿਚ ਇਜ਼ਰਾਈਲ ਦੀ ਜੰਗ ਸਮੇਤ ਹੋਰ ਖੇਤਰੀ ਵਿਵਾਦਾਂ 'ਤੇ ਚਰਚਾ ਕਰਨ ਦੀ ਉਮੀਦ ਹੈ। ਉਹ 14 ਮਈ ਨੂੰ ਕਤਰ ਅਤੇ 15 ਮਈ ਨੂੰ ਯੂਏਈ ਦਾ ਵੀ ਦੌਰਾ ਕਰਨਗੇ।

ਗੌਰਤਲਬ ਹੈ ਕਿ ਅਮਰੀਕਾ ਵਿਚ ਰਾਸ਼ਟਰਪਤੀ ਬਣਨ ਤੋਂ ਬਾਅਦ ਕੈਨੇਡਾ-ਮੈਕਸੀਕੋ ਜਾਂ ਯੂਰਪੀ ਦੇਸ਼ ਦੀ ਯਾਤਰਾ ਕਰਨ ਦੀ ਪਰੰਪਰਾ ਹੈ, ਟਰੰਪ ਨੇ 2017 ਵਿਚ ਹੀ ਰਾਸ਼ਟਰਪਤੀ ਬਣਨ ਤੋਂ ਬਾਅਦ ਰਿਵਾਇਤ ਨੂੰ ਤੋੜ ਦਿੱਤਾ ਸੀ ਅਤੇ ਉਹ ਉਸ ਸਮੇਂ ਵੀ ਸਭ ਤੋਂ ਪਹਿਲਾਂ ਸਾਊਦੀ ਅਰਬ ਗਏ ਸਨ। ਪਿਛਲੇ ਰਾਸ਼ਟਰਪਤੀ ਜੋਅ ਬਾਈਡੇਨ ਆਪਣੇ ਪਹਿਲੇ ਦੌਰੇ 'ਤੇ ਬ੍ਰਿਟੇਨ ਗਏ ਸਨ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link