13.79C Vancouver
ADS

Jun 12, 2020 5:43 PM -

ਸ਼ੈਂਪੇਨ ਦੀ ਬੈਂਕ ਔਫ਼ ਚਾਈਨਾ ਮੋਰਗੇਜ ਬਾਰੇ ਸ਼ੀਅਰ ਨੇ ਸਰਕਾਰ ਕੋਲੋਂ ਜਵਾਬ ਮੰਗਿਆ

Share On
scheer-wants-champagne-trudeau-to-explain-ministers-two-chinese-mortgages
File image of Andrew Scheer addressing the media/ The Canadian Press

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਐਂਡਰੂ ਸ਼ੀਅਰ ਦਾ ਕਹਿਣਾ ਹੈ ਕਿ ਫ਼ੌਰਨ ਅਫ਼ੇਅਰਜ਼ ਮਿਨਿਸਟਰ ਫ੍ਰਾਂਸੂਆ ਫ਼ੀਲੀਪ ਸ਼ੈਂਪੇਨ ਵੱਲੋਂ ਬੈਂਕ ਔਫ ਚਾਈਨਾ ਤੋਂ ਲਈਆਂ ਗਈਆਂ ਦੋ ਮੋਰਗੇਜਾਂ ਬਾਰੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਹ ਆਪ ਸਫ਼ਾਈ ਪੇਸ਼ ਕਰਨ।

ਸ਼ੀਅਰ ਨੇ ਕਿਹਾ ਕਿ ਸ਼ੈਂਪੇਨ ਇਹ ਸਮਝਾਉਣ ਕਿ ਉਨ੍ਹਾਂ ਵੱਲੋਂ ਇੱਕ ਚੀਨੀ ਬੈਂਕ ਤੋਂ ਲਏ ਗਏ ਇਸ ਕਰਜ਼ੇ ਦਾ ਉਨ੍ਹਾਂ ਦੀ ਚੀਨ ਨਾਲ ਨਜਿੱਠਣ ਦੀ ਯੋਗਤਾ 'ਤੇ ਕਿਵੇਂ ਕੋਈ ਪ੍ਰਭਾਵ ਨਹੀਂ ਪਵੇਗਾ।

ਉਨ੍ਹਾਂ ਕਿਹਾ ਕਿ ਸ਼ੈਂਪੇਨ ਹਾਊਸ ਔਫ਼ ਕੌਮਨਜ਼ ਦੀ ਇੱਕ ਵਿਸ਼ੇਸ਼ ਕਮੇਟੀ ਸਾਹਮਣੇ ਪੇਸ਼ ਹੋਣ ਅਤੇ ਟਰੂਡੋ ਇਸ ਕਮੇਟੀ ਨੂੰ ਇਹ ਸਮਝਾਉਣ ਕਿ ਸ਼ੈਂਪੇਨ ਨੂੰ ਉਨ੍ਹਾਂ ਦੇ ਕਰਜ਼ੇ ਦੇ ਬਾਵਜੂਦ ਵਿਦੇਸ਼ ਮੰਤਰੀ ਵਜੋਂ ਕਿਉਂ ਨਿਯੁਕਤ ਕੀਤਾ ਗਿਆ।

ਸ਼ੀਅਰ ਦਾ ਮੰਨਣਾ ਹੈ ਕਿ ਕੈਨੇਡਾ ਅਤੇ ਚੀਨ ਵਿਚਕਾਰ ਮੌਜੂਦਾ ਤਣਾਅ ਦੇ ਚੱਲਦੇ ਚੀਨ, ਸ਼ੈਂਪੇਨ ਵੱਲੋਂ ਲੰਦਨ ਵਿੱਚ ਦੋ ਅਪਾਰਟਮੈਂਟਾਂ ਲਈ ਲਏ ਗਏ $1.7 ਮਿਲੀਅਨ ($1.2 ਮਿਲੀਅਨ ਦੀ ਮੌਜੂਦਾ ਦੇਣਦਾਰੀ) ਦੇ ਇਸ ਕਰਜ਼ੇ ਨੂੰ ਆਪਣੇ ਫ਼ਾਇਦੇ ਲਈ ਵਰਤ ਸਕਦਾ ਹੈ।

ਸ਼ੀਅਰ ਨੇ ਆਪਣਾ ਪੱਖ ਸਾਫ਼ ਕਰਨ ਲਈ ਚੀਨ ਵੱਲੋਂ ਦਿਸੰਬਰ 2018 ਵਿੱਚ ਦੋ ਕਨੇਡੀਅਨ ਨਾਗਰਿਕਾਂ ਨੂੰ ਗਿਰਫ਼ਤਾਰ ਕੀਤੇ ਜਾਣ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਪਰਸਨਲ ਪ੍ਰੋਟੈਕਟਿਵ ਇਕਵਿਪਮੈਂਟ ਲਈ ਕੈਨੇਡਾ ਅਜੇ ਵੀ ਚੀਨ 'ਤੇ ਨਿਰਭਰ ਕਰਦਾ ਹੈ।

ਲਿਬਰਲ ਸਰਕਾਰ ਦਾ ਕਹਿਣਾ ਹੈ ਕਿ ਸ਼ੈਂਪੇਨ, ਐਥਿਕਸ ਕਮਿਸ਼ਨਰ ਨੂੰ ਸਾਰੀ ਸਥਿਤੀ ਬਾਰੇ ਦੱਸ ਚੁੱਕੇ ਹਨ ਅਤੇ ਇਸ ਸੰਬੰਧ ਵਿੱਚ ਸਾਰੀ ਜਾਣਕਾਰੀ ਜਨਤਕ ਹੈ।


Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link