16.98C Vancouver
ADS

Dec 4, 2023 5:04 PM - The Canadian Press

ਕਿਊਬੈਕ 'ਚ ਬਰਫ਼ਬਾਰੀ ਕਾਰਨ 1 ਲੱਖ ਤੋਂ ਵੱਧ ਘਰਾਂ ਦੀ ਬਿਜਲੀ ਗੁੱਲ, ਸਕੂਲ ਬੰਦ

Share On
schools-closed-more-than-100-000-without-electricity-as-snow-falls-in-quebec
According to Environment Canada, about 25 centimeters of snow fell across the province. (Photo: The Canadian Press)

ਕਿਊਬੈਕ ਵਿੱਚ ਬਰਫ਼ਬਾਰੀ ਮਗਰੋਂ ਅੱਜ 1 ਲੱਖ ਤੋਂ ਵੱਧ ਘਰਾਂ ਦੀ ਬਿਜਲੀ ਗੁੱਲ ਹੋ ਗਈ ਅਤੇ ਕਈ ਸਾਰੇ ਸਕੂਲ ਬੰਦ ਰੱਖੇ ਗਏ। ਵਾਤਾਵਰਣ ਕੈਨੇਡਾ ਮੁਤਾਬਕ, ਸੂਬੇ ਭਰ ਵਿੱਚ ਕਰੀਬ 25 ਸੈਂਟੀਮੀਟਰ ਤੱਕ ਬਰਫਬਾਰੀ ਹੋਈ ਹੈ।

ਸਭ ਤੋਂ ਵੱਧ ਮਾਂਟਰੀਅਲ ਪ੍ਰਭਾਵਿਤ ਹੋਇਆ ਅਤੇ ਮੌਸਮ ਏਜੰਸੀ ਨੇ ਭਵਿੱਖਬਾਣੀ ਕੀਤੀ ਕਿ ਕੁੱਝ ਸੈਂਟੀਮੀਟਰ ਬਰਫਬਾਰੀ ਅਜੇ ਵੀ ਹੋਣ ਦੀ ਸੰਭਾਵਨਾ ਹੈ । ਵਾਤਾਵਰਣ ਕੈਨੇਡਾ ਨੇ ਮੌਸਮ ਚੇਤਾਵਨੀ ਵਿੱਚ ਕਿਹਾ ਕਿ ਕਿਊਬੈਕ ਵਿੱਚ ਕੁੱਲ 20 ਤੋਂ 30 ਸੈਂਟੀਮੀਟਰ ਤੱਕ ਹੋਰ ਬਰਫ਼ਬਾਰੀ ਹੋਣ ਦੇ ਆਸਾਰ ਹਨ।

ਉੱਥੇ ਹੀ ਹਾਈਡਰੋ-ਕਿਊਬੈਕ ਨੇ ਦੱਸਿਆ ਕਿ ਸੂਬੇ ਵਿੱਚ ਸਵੇਰੇ 1,089,025 ਘਰ ਬਿਜਲੀ ਦੇ ਬਿਨਾਂ ਸਨ, ਜਿਨ੍ਹਾਂ ਵਿੱਚੋਂ ਮਾਂਟਰੀਅਲ ਵਿੱਚ 16,615 ਘਰਾਂ ਵਿੱਚ ਬਿਜਲੀ ਨਹੀਂ ਸੀ।

ਮੌਸਮ ਏਜੰਸੀ ਨੇ ਕਿਹਾ ਕਿ ਦਿਨ ਦੇ ਅੰਤ ਤੱਕ ਬਰਫਬਾਰੀ ਰੁਕਣ ਦੀ ਉਮੀਦ ਹੈ ਅਤੇ ਹਫ਼ਤੇ ਦੇ ਬਾਕੀ ਦਿਨਾਂ ਵਿੱਚ ਧੁੱਪ ਰਹੇਗੀ ਪਰ ਠੰਡ ਬਣੇ ਰਹਿਣ ਦੀ ਸੰਭਾਵਨਾ ਹੈ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link