17.47C Vancouver
ADS

Oct 3, 2025 4:23 PM - The Canadian Press

ਹੜਤਾਲ ਦੇ ਮੱਦੇਨਜ਼ਰ ਐਲਬਰਟਾ ਸਰਕਾਰ ਨੇ ਜਾਰੀ ਕੀਤਾ ਔਨਲਾਈਨ ਪਾਠਕ੍ਰਮ

Share On
schools-set-to-close-as-alberta-provides-online-curriculum-ahead-of-teachers-strike
Education Minister Demetrios Nicolaides says the province has already put online a curriculum that parents can use to teach their children should the 51,000 members of the Alberta Teachers' Association make good on their promise to walk out.(Photo- The Canadian Press)

ਐਲਬਰਟਾ ਦੇ ਟੀਚਰਜ਼ ਸੋਮਵਾਰ ਤੋਂ ਹੜਤਾਲ 'ਤੇ ਜਾ ਰਹੇ ਹਨ। ਇਸ ਦੇ ਮੱਦੇ ਨਜ਼ਰ ਸੂਬਾ ਸਰਕਾਰ ਨੇ ਪ੍ਰਭਾਵਿਤ ਹੋਣ ਵਾਲੇ ਵਿਦਿਆਰਥੀਆਂ ਲਈ ਔਨਲਾਈਨ ਹੋਮ ਕਰਕਿਊਲਮ ਤਿਆਰ ਕਰ ਲਿਆ ਹੈ ।ਸੂਬੇ ਦੇ ਐਜੂਕੇਸ਼ਨ ਮੰਤਰੀ ਡੀਮੇਟ੍ਰੀਓਸ ਨਿਕੋਲਾਈਡਸ ਨੇ ਕਿਹਾ ਕਿ ਬੱਚਿਆਂ ਨੂੰ ਔਨਲਾਈਨ ਤਿਆਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਹੜਤਾਲ ਦੌਰਾਨ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਹੀਂ ਹੋਣਾ ਚਾਹੀਦਾ।

ਕਰੀਬ 51 ਹਜ਼ਾਰ ਅਧਿਆਪਕਾਂ ਦੀ ਹੜਤਾਲ ਨਾਲ ਸੂਬੇ ਦੇ 7 ਲੱਖ ਵਿਦਿਆਰਥੀ ਪ੍ਰਭਾਵਿਤ ਹੋਣਗੇ। ਇਸ ਹਫਤੇ ਦੇ ਸ਼ੁਰੂ ਵਿੱਚ ਐਲਬਰਟਾ ਟੀਚਰਜ਼ ਐਸੋਸੀਏਸ਼ਨ ਦੇ 90 ਫੀਸਦੀ ਅਧਿਆਪਕਾਂ ਨੇ ਸੂਬੇ ਵੱਲੋਂ ਪੇਸ਼ ਕੀਤੇ ਸਮਝੌਤੇ ਦੇ ਪ੍ਰਸਤਾਵ ਨੂੰ ਅਸਵੀਕਾਰ ਕਰ ਦਿੱਤਾ ਹੈ। ਟੀਚਰਜ਼ ਛੇ ਅਕਤੂਬਰ ਤੋਂ ਹੜਤਾਲ ਕਰਨ ਲਈ ਤਿਆਰ ਹਨ, ਹਾਲਾਂਕਿ ਸੂਬੇ ਦੀ ਵਿਰੋਧੀ ਧਿਰ ਅਤੇ ਕੁਝ ਹੋਰ ਐਸੋਸੀਏਸ਼ਨਜ਼ ਸਰਕਾਰ ਨੂੰ ਹੜਤਾਲ ਰੋਕਣ ਲਈ ਚੰਗੀ ਡੀਲ ਦੀ ਪੇਸ਼ਕਸ਼ ਕਰਨ ਦਾ ਦਬਾਅ ਪਾ ਰਹੇ ਹਨ।

ਦੱਸ ਦੇਈਏ ਕਿ ਸੂਬੇ ਦੇ ਅਧਿਆਪਕ ਚੰਗੀ ਤਨਖਾਹ ਅਤੇ ਕਲਾਸ ਰੂਮਜ਼ ਵਿਚ ਵਿਦਿਆਰਥੀਆਂ ਦੀ ਵੱਧ ਰਹੀ ਗਿਣਤੀ ਦਾ ਜਲਦੀ ਹੱਲ ਕਰਨ ਦੀ ਮੰਗ ਕਰ ਰਹੇ ਹਨ।ਯੂਨੀਅਨ ਮੁਖੀ ਜੇਸਨ ਸ਼ਿਲਿੰਗ ਨੇ ਕਿਹਾ ਕਿ ਅਧਿਆਪਕ ਜਾਣਦੇ ਹਨ ਕਿ ਬੱਚਿਆਂ ਦੇ ਮਾਪਿਆਂ ਨੂੰ ਪਰੇਸ਼ਾਨੀ ਝੱਲਣੀ ਪੈ ਸਕਦੀ ਹੈ ਪਰ ਉਹ ਵਿਦਿਆਰਥੀਆਂ ਦੇ ਨਾਲ ਖੜ੍ਹੇ ਹਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link