15.21C Vancouver
ADS

Jan 16, 2021 2:37 AM -

ਬੀ.ਸੀ. 'ਚ ਟ੍ਰੇਲ 'ਤੇ ਲਾਪਤਾ ਹੋਈ ਇੰਸਟਾਗ੍ਰਾਮ ਇੰਫਲੂਐਂਸਰ ਦੀ ਮੌਤ

Share On
search-and-rescue-crews-have-found-an-instagram-influencer-who-got-lost-yesterday-in-cypress-mountain-provincial-park
Search and rescue crews say they have found an Instagram influencer who got lost yesterday in Cypress Mountain Provincial Park.(Photo - North Shore Rescue/Facebook)

ਬੀ.ਸੀ. 'ਚ ਲਾਪਤਾ ਹੋਈ ਇੱਕ ਸੋਸ਼ਲ ਮੀਡੀਆ ਇੰਫਲੂਐਂਸਰ ਦੀ ਭਾਲ ਅਤੇ ਬਚਾਅ ਦਾ ਅਭਿਆਨ ਦਾ ਦੁਖਦ ਅੰਤ ਹੋਇਆ ਹੈ।

ਤਾਜ਼ਾ ਜਾਣਕਾਰੀ ਅਨੁਸਾਰ ਰਿਪੋਰਟਸ ਉਜਾਗਰ ਹੋਈਆਂ ਹਨ ਜਿਸ 'ਚ ਔਰਤ ਦੀ ਮੌਤ ਦੀ ਸੂਚਨਾ ਦਿੱਤੀ ਗਈ ਹੈ।

ਔਰਤ ਦੀ ਮੌਤ ਕਿਵੇਂ ਹੋਈ, ਇਸ ਦੇ ਵੇਰਵੇ ਸਾਂਝੇ ਨਹੀਂ ਕੀਤੇ ਗਏ ਹਨ।

ਸਾਈਪ੍ਰਸ ਪ੍ਰੋਵਿੰਸ਼ੀਅਲ ਪਾਰਕ ਵਿੱਚ ਹੋਵ ਸਾਊਂਡ ਕਰੈਸਟ ਟ੍ਰੇਲ 'ਤੇ ਹਾਈਕਿੰਗ ਕਰਨ ਗਈ ਇਹ ਔਰਤ ਲਾਪਤਾ ਹੋ ਗਈ ਸੀ।

ਲਾਪਤਾ ਹੋਈ ਔਰਤ ਦਾ ਨਾਮ ਨਿੱਕੀ ਹੈ ਅਤੇ ਉਸ ਦੀ ਉਮਰ 21 ਸਾਲ ਦੱਸੀ ਗਈ।

ਨੌਰਥ ਸ਼ੋਰ ਰੈਸਕਿਊ ਨੇ ਇਲਾਕੇ 'ਚ ਹਾਈਕਿੰਗ ਕਰਦੇ ਲੋਕਾਂ ਨੂੰ ਵੀ ਅਪੀਲ ਕੀਤੀ ਸੀ ਕਿ ਨਿੱਕੀ ਬਾਰੇ ਕੁਝ ਪਤਾ ਲੱਗੇ ਤਾਂ ਵੈਸਟ ਵੈਨਕੂਵਰ ਪੁਲਿਸ ਨਾਲ ਸੰਪਰਕ ਕੀਤਾ ਜਾਵੇ।

ਨਿੱਕੀ ਨੂੰ ਟੋਰੌਂਟੋ ਵਾਸੀ ਦੱਸਿਆ ਗਿਆ ਹੈ।

ਉਸ ਨੇ ਹਾਈਕਿੰਗ ਦੌਰਾਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵੀ ਸਾਂਝੀਆਂ ਕੀਤੀਆਂ ਸਨ।

ਨਿੱਕੀ ਦੀ ਭਾਲ ਹੋਣ ਤੋਂ ਪਹਿਲਾਂ ਨੌਰਥ ਸ਼ੋਰ ਰੈਸਕਿਊ ਵੱਲੋਂ ਫੇਸਬੁੱਕ 'ਤੇ ਸਾਂਝਾ ਕੀਤਾ ਸੁਨੇਹਾ:

(NSR is asking anyone who was at Cypress yesterday hiking the Howe Sound Crest Trail to St Marks if they saw 21 year old Nikki (pic attached), believed to be wearing a black ski jacket and with the following equipment. Any information and sightings will be helpful for us to narrow down a Point Last Seen.)

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link