15C Vancouver
ADS

Feb 27, 2020 5:27 PM -

ਨਿਊ ਵੈਸਟਮਿੰਸਟਰ ਤੋਂ ਲਾਪਤਾ ਔਰਤ ਨੂੰ ਲੱਭਣ ਵਾਸਤੇ ਹੁਣ ਪੁਲੀਸ ਨੂੰ ਸਹਿਯੋਗ ਦੇਵੇਗੀ ਸਰਚ ਅਤੇ ਰੈਸਕਿਊ ਟੀਮ

Share On
search-and-rescue-to-join-police-looking-for-woman-in-new-westminster-b-c
44-year-old New Westminster resident Nirla Sharma is seen in this undated police handout photo. THE CANADIAN PRESS/HO, New Westminster Police

ਨਿਊ ਵੈਸਟਮਿੰਸਟਰ ਵਿੱਚ ਆਪਣੇ ਘਰ ਤੋਂ ਐਤਵਾਰ ਤੋਂ ਲਾਪਤਾ ਨਿਰਲਾ ਸ਼ਰਮਾ ਦੀ ਭਾਲ ਵਾਸਤੇ ਹੁਣ ਸਰਚ ਅਤੇ ਰੈਸਕਿਊ ਟੀਮ ਸਹਿਯੋਗ ਪ੍ਰਦਾਨ ਕਰੇਗੀ।

ਕੁਕਿਟਲਮ ਤੋਂ ਬੁਲਾਈ ਗਈ ਇਸ ਟੀਮ ਨੂੰ ਨਿਊ ਵੈਸਟਮਿੰਸਟਰ ਪੁਲਿਸ ਵਿਭਾਗ ਦੀ ਮਦਦ ਕਰਨ ਲਈ ਸੰਪਰਕ ਕੀਤਾ ਗਿਆ।

ਪੁਲਿਸ ਮੁਤਾਬਕ ਸ਼ਰਮਾ ਨੂੰ ਪਰਿਵਾਰ ਨੇ ਆਖਰੀ ਵਾਰ ਐਤਵਾਰ ਰਾਤ ਨੂੰ ਤਕਰੀਬਨ 9 ਵਜੇ ਕੁਈਨਜ਼ਬਰੋ ਇਲਾਕੇ ਵਿੱਚ ਲਾਰੈਂਸ ਸਟ੍ਰੀਟ ਤੇ ਸਥਿਤ ਆਪਣੇ ਘਰ ਵਿੱਚ ਦੇਖਿਆ ਗਿਆ ਸੀ।

ਉਨ੍ਹਾਂ ਦੇ ਪਰਿਵਾਰ ਦਾ ਕਹਿਣਾ ਹੈ ਕਿ ਸੋਮਵਾਰ ਸਵੇਰ ਕਰੀਬ 4 ਵਜੇ ਉਨ੍ਹਾਂ ਨੇ ਘਰ ਦਾ ਦਰਵਾਜ਼ਾ ਖੁੱਲ੍ਹਦਾ ਸੁਣਿਆ।

ਨਿਊ ਵੈਸਟਮਿੰਸਟਰ ਦਾ ਮੇਜਰ ਕ੍ਰਾਈਮ ਯੂਨਿਟ ਵੀ ਹੁਣ ਮਾਮਲੇ ਦੀ ਜਾਂਚ ਕਰ ਰਿਹਾ ਹੈ ਅਤੇ ਸਰਜੈਂਟ ਜੈੱਫ ਸਕਾਟ ਕੁਈਨਜ਼ਬਰੋ ਇਲਾਕੇ ਵਿੱਚ ਐਤਵਾਰ ਅੱਧੀ ਰਾਤ ਤੋਂ ਲੈ ਕੇ ਸੋਮਵਾਰ ਸਵੇਰ 6 ਵਜੇ ਵਿਚਕਾਰ ਮੌਜੂਦ ਗਵਾਹਾਂ ਨੂੰ ਅੱਗੇ ਆਉਣ ਦੀ ਅਪੀਲ ਕਰ ਰਹੇ ਹਨ ਨਿਰਲਾ ਸ਼ਰਮਾ ਦੀ ਉਮਰ 44 ਸਾਲ, ਕੱਦ 5 ਫੁੱਟ 3 ਇੰਚ, ਭਾਰ ਤਕਰੀਬਨ 138 ਪਾਊਂਡ ਹੈ ਅਤੇ ਛੋਟੇ ਕਾਲੇ ਵਾਲ ਹਨ।

ਉਨ੍ਹਾਂ ਨੇ ਗੁਲਾਬੀ ਰੰਗ ਦਾ ਪਜਾਮਾ ਤੇ ਟੀ ਸ਼ਰਟ ਪਹਿਨੀ ਹੋਈ ਹੈ, ਅਤੇ ਕਾਲੇ ਰੰਗ ਦੀ ਜੈਕਟ ਅਤੇ ਸੰਤਰੀ ਰੰਗ ਦੇ ਨਾਇਕੀ ਦੇ ਜੁੱਤੇ ਪਾਏ ਹੋਣ ਦਾ ਅੰਦਾਜ਼ਾ ਹੈ।

ਉਨ੍ਹਾਂ ਦੀ ਖੱਬੀ ਬਾਂਹ ਤੇ ਓਮ ਦਾ ਟੈਟੂ ਬਣਿਆ ਹੋਇਆ ਅਤੇ ਸ਼ਰੀਰ ਤੇ ਹੋਰ ਵੀ ਕਈ ਟੈਟੂ ਹਨ।


Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link