13.91C Vancouver
ADS

Nov 17, 2021 1:45 AM - The Canadian Press

ਬੀ.ਸੀ. 'ਚ ਲੀਲੋਏਟ ਕੋਲ ਹੜ੍ਹਾਂ ਤੇ ਮੱਡ ਸਲਾਈਡਸ ਤੋਂ ਬਾਅਦ ਮਲਬੇ 'ਚ ਇੱਕ ਔਰਤ ਦੀ ਮੌਤ; ਸੂਬੇ 'ਚ ਸਪਲਾਈ ਚੇਨ ਜਾਰੀ ਰੱਖਣ ਲਈ ਕੀਤੀ ਜਾ ਰਹੀ ਕੋਸ਼ਿਸ਼

Share On
search-continues-for-more-possible-victims-after-the-body-of-a-woman-recovered-from-a-landslide-near-lillooet
A search continues for more possible victims after the body of a woman was recovered from a landslide near Lillooet that was triggered by record rainfall. (Photo - BC Transportation/Twitter)

ਬੀ.ਸੀ. ਦੇ ਲੀਲੋਏਟ 'ਚ ਭਾਲ ਅਤੇ ਬਚਾਅ ਟੀਮਾਂ ਦਾ ਕਹਿਣਾ ਹੈ ਕਿ ਇੱਕ ਔਰਤ ਦੀ ਮੌਤ ਹੋ ਗਈ ਹੈ।

ਮਾਮਲਾ ਇਲਾਕੇ 'ਚ ਹੜ੍ਹਾਂ ਅਤੇ ਮਡ ਸਲਾਈਡਸ ਨਾਲ ਸੰਬੰਧਤ ਦੱਸਿਆ ਗਿਆ ਹੈ।

ਬੀ.ਸੀ. ਆਰ.ਸੀ.ਐਮ.ਪੀ. ਵੱਲੋਂ ਜਾਣਕਾਰੀ ਦਿੱਤੇ ਜਾਣ ਤੋਂ ਬਾਅਦ ਸੂਬੇ ਦੇ ਪਬਲਿਕ ਸੇਫਟੀ ਮੰਤਰੀ ਅਤੇ ਸੌਲੀਸਿਟਰ ਜਨਰਲ, ਮਾਈਕ ਫਾਰਨਵਰਥ ਨੇ ਪੁਸ਼ਟੀ ਕੀਤੀ ਕਿ ਹਾਈਵੇਅ 99 'ਤੇ ਸੋਮਵਾਰ ਦੇ ਹੜ੍ਹਾਂ ਅਤੇ ਮਲਬੇ ਵਿਚਾਲੇ ਇੱਕ ਔਰਤ ਦੀ ਮੌਤ ਹੋ ਗਈ ਹੈ।

ਪੀੜਤ ਔਰਤ ਦੀ ਉਮਰ ਜਾਂ ਪਛਾਣ ਜਨਤਕ ਨਹੀਂ ਕੀਤੀ ਗਈ ਹੈ।

ਮਾਈਕ ਫਾਰਨਵਰਥ ਨੇ ਪੀੜਤ ਔਰਤ ਅਤੇ ਉਸ ਦੇ ਪਰਿਵਾਰ ਲਈ ਦੁੱਖ ਦਾ ਪ੍ਰਗਟਾਵਾ ਕੀਤਾ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਆਪਣੇ ਦੀ ਉਡੀਕ ਕਰ ਰਿਹਾ ਹੈ ਅਤੇ ਉਨ੍ਹਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ ਤਾਂ ਪੁਲਿਸ ਨੂੰ ਸੰਪਰਕ ਕੀਤਾ ਜਾਵੇ।

ਮਾਈਕ ਫਾਰਨਵਰਥ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਇਹ ਸਹੀ ਸਮਾਂ ਨਹੀਂ ਹੈ ਕਿ ਪ੍ਰਭਾਵਿਤ ਇਲਾਕਿਆਂ ਵਿੱਚੋਂ ਯਾਤਰਾ ਕੀਤੀ ਜਾਵੇ।

ਬੀ.ਸੀ. 'ਚ ਸਪਲਾਈ ਚੇਨ ਜਾਰੀ ਰੱਖਣ ਦੀਆਂ ਕੋਸ਼ਿਸ਼ਾਂ

ਬੀ.ਸੀ. ਦੇ ਟ੍ਰਾਂਸਪੋਰਟੇਸ਼ਨ ਅਤੇ ਇਨਫਰਾਸਟਰਕਚਰ ਮੰਤਰੀ, ਰੌਬ ਫਲੈਮਿੰਗ ਨੇ ਦੱਸਿਆ ਹੈ ਕਿ ਬੀ.ਸੀ. 'ਚ ਸਪਲਾਈ ਚੇਨ ਨੂੰ ਜਾਰੀ ਰੱਖਣ ਲਈ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਐਮਰਜੈਂਸੀ ਵਾਹਨਾਂ ਦੇ ਪ੍ਰਭਾਵਿਤ ਇਲਾਕਿਆਂ 'ਚ ਪਹੁੰਚ ਕਰਨ ਲਈ ਉਪਰਾਲੇ ਕੀਤੇ ਗਏ ਹਨ ਅਤੇ ਇਸ 'ਚ ਕਾਮਯਾਬੀ ਮਿਲੀ ਹੈ।

ਉਨ੍ਹਾਂ ਕਿਹਾ ਕਿ ਮੁਸ਼ਕਿਲ ਦੀ ਘੜੀ 'ਚ ਲੋਕਾਂ ਨੇ ਜਿਸ ਪ੍ਰਕਾਰ ਦੀ ਇੱਕਜੁਟਤਾ ਵਿਖਾਈ ਹੈ ਉਹ ਪ੍ਰਭਾਵਸ਼ਾਲੀ ਹੈ।

ਉਨ੍ਹਾਂ ਕਿਹਾ ਕਿ ਸੜਕਾਂ ਨੂੰ ਆਪ੍ਰੇਸ਼ਨਲ ਬਣਾਉਣਾ ਸਰਕਾਰ ਲਈ ਤਰਜੀਹ ਦਾ ਮਾਮਲਾ ਹੈ।

ਉਨ੍ਹਾਂ ਕਿਹਾ ਕਿ ਸੜਕਾਂ ਨੂੰ ਲੋਅਰ ਮੇਨਲੈਂਡ ਅਤੇ ਇੰਟੀਰੀਅਰ ਵਿਚਾਲੇ ਵਗਦਾ ਕਰਨ ਨਾਲ ਅਪਲਾਈ ਚੇਨਸ ਨੂੰ ਪੁਖਤਾ ਕੀਤਾ ਜਾ ਸਕੇਗਾ।

ਉਨ੍ਹਾਂ ਕਿਹਾ ਕਿ ਇੰਟੀਰੀਅਰ ਲਈ ਹਾਈਵੇਅ 3 ਨੂੰ ਖੋਲ੍ਹਣ 'ਤੇ ਕੰਮ ਕੀਤਾ ਜਾ ਰਿਹਾ ਹੈ।

ਰੌਬ ਫਲੈਮਿੰਗ ਨੇ ਕਿਹਾ ਕਿ ਹੜ੍ਹਾਂ ਅਤੇ ਸੜਕਾਂ 'ਤੇ ਇਕੱਤਰ ਹੋਏ ਮਲਬੇ ਕਾਰਨ ਸੰਪਰਕ ਤੋਂ ਟੁੱਟੀਆਂ ਕਮਿਊਨਿਟੀਸ ਤਕ ਸਪਲਾਈ ਚੇਨ ਜਾਰੀ ਰੱਖਣ ਲਈ ਟਰਾਂਸਪੋਰਟ ਕੈਨੇਡਾ ਦੀ ਵੀ ਮਦਦ ਲਈ ਜਾ ਰਹੀ ਹੈ।

Latest news

more-than-106-000-albertans-apply-for-100-affordability-payment-in-first-day
Punjabi

ਐਲਬਰਟਾ ਵਿੱਚ 24 ਘੰਟਿਆਂ ਵਿੱਚ ਮਹਿੰਗਾਈ ਰਾਹਤ ਭੁਗਤਾਨ ਰਾਸ਼ੀ ਲਈ 1.06 ਲੱਖ ਤੋਂ ਵੱਧ ਅਰਜ਼ੀਆਂ ਦਰਜ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ $100 ਦੀ ਵਿੱਤੀ ਰਾਹਤ ਯੋਜਨਾ ਨੂੰ ਲੈ ਕੇ ਨਾਗਰਿਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਰਕਾਰ ਵੱਲੋਂ ਜਾਰੀ ਅਧਿਕਾਰਤ ਅੰਕੜਿਆਂ ਮੁਤਾਬਕ, ਐਪਲੀਕੇਸ਼ਨ ਪੋਰਟਲ ਖੁੱਲ੍ਹਣ ਦੇ ਸਿਰਫ 24 ਘੰਟਿਆਂ ਦੇ ਅੰਦਰ-ਅੰਦਰ 106,000 ਤੋਂ ਵੱਧ ਲੋਕਾਂ ਨੇ ਇਸ ਰਾਹਤ ਰਾਸ਼ੀ ਲਈ ਅਪਲਾਈ ਕਰ ਦਿੱਤਾ ਹੈ।
alberta-pledges-indigenous-collaboration-on-proposed-b-c-pipeline-amid-ongoing-consultation-dispute
Punjabi

ਐਲਬਰਟਾ ਦੀ ਪ੍ਰੀਮੀਅਰ ਨੇ ਪਾਈਪਲਾਈਨ ਪ੍ਰੋਜੈਕਟ ਲਈ Indigenous ਸਮੂਹਾਂ ਨਾਲ ਮਿਲ ਕੇ ਕੰਮ ਕਰਨ ਦਾ ਦਿੱਤਾ ਭਰੋਸਾ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਵੈਸਟ ਕੋਸਟ ਤੇਲ ਪਾਈਪਲਾਈਨ ਪ੍ਰੋਜੈਕਟ ਵਿਛਾਉਣ ਲਈ Indigenous ਗਰੁੱਪਸ ਨਾਲ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਪਰ ਇਹ ਐਲਾਨ ਇੱਕ ਅਜਿਹੇ ਸਮੇਂ ਆਇਆ ਹੈ ਜਦੋਂ ਸੂਬਾ ਸਰਕਾਰ ਅਤੇ ਫਸਟ ਨੇਸ਼ਨ ਦੇ ਮੁਖੀ ਵਿਚਾਲੇ ਸਬੰਧ ਤਣਾਅਪੂਰਨ ਬਣੇ ਹੋਏ ਹਨ।
north-vancouver-volleyball-coach-charged-with-10-offences-following-rcmp-sexual-assault-investigation
Punjabi

ਨੌਰਥ ਵੈਨਕੂਵਰ ਦੇ ਵਾਲੀਬਾਲ ਕੋਚ ਖ਼ਿਲਾਫ਼ 10 ਜਿਨਸੀ ਸ਼ੋਸ਼ਣ ਦੇ ਦੋਸ਼ ਦਰਜ

ਉੱਤਰੀ ਵੈਨਕੂਵਰ ਆਰਸੀਐਮਪੀ ਨੇ ਇੱਕ ਵਾਲੀਬਾਲ ਕੋਚ ਖ਼ਿਲਾਫ਼ ਨਾਬਾਲਗਾਂ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਕਈ ਚਾਰਜਿਜ਼ ਲਗਾਏ ਹਨ। ਪੁਲਿਸ ਮੁਤਾਬਕ, ਦਸੰਬਰ 2024 ਵਿਚ ਸਥਾਨਕ ਵਾਲੀਬਾਲ ਟੀਮ ਦੇ ਕਈ ਨੌਜਵਾਨ ਖਿਡਾਰੀਆਂ ਵੱਲੋਂ ਕੋਚ ਖ਼ਿਲਾਫ਼ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਸਨ, ਜਿਸ ਤੋਂ ਬਾਅਦ ਪੁਲਿਸ ਨੇ ਇੱਕ ਵਿਆਪਕ ਜਾਂਚ ਸ਼ੁਰੂ ਕੀਤੀ, ਇਸ ਦੇ ਆਧਾਰ 'ਤੇ ਬੀ. ਸੀ. ਪ੍ਰੋਸੀਕਿਊਸ਼ਨ ਸਰਵਿਸ ਨੇ ਵੀਰਵਾਰ ਨੂੰ ਕੋਚ ਇਰਾਜ ਮੁਜ਼ੱਫ਼ਰੀ 'ਤੇ 10 ਚਾਰਜਿਜ਼ ਲਗਾਏ ਹਨ।
burnaby-rcmp-investigation-leads-to-major-seizure-of-precursor-chemicals-firearms-and-suspected-drugs-in-richmond
Punjabi

ਬਰਨਬੀ ਆਰਸੀਐਮਪੀ ਦੀ ਟੀਮ ਨੇ ਨਸ਼ੀਲੇ ਪਦਾਰਥ ਬਣਾਉਣ ਵਾਲੇ ਗੁਪਤ ਨੈੱਟਵਰਕ ਦਾ ਕੀਤਾ ਪਰਦਾਫਾਸ਼

ਬਰਨਬੀ ਆਰਸੀਐਮਪੀ ਦੀ ਗੈਂਗ ਇਨਫੋਰਸਮੈਂਟ ਟੀਮ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥ ਬਣਾਉਣ ਵਾਲੇ ਗੁਪਤ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਜਾਂਚ ਤਹਿਤ ਰਿਚਮੰਡ ਵਿਚ ਪੰਜ ਥਾਵਾਂ ਵਿਚੋਂ ਤਿੰਨ ਰਿਹਾਇਸ਼ਾਂ ਅਤੇ ਦੋ ਸੀ ਕੈਨ ਕੰਟੇਨਰਜ਼ 'ਤੇ ਇੱਕੋ ਵੇਲੇ ਛਾਪੇਮਾਰੀ ਕਰਕੇ ਗੈਰ-ਕਾਨੂੰਨੀ ਕੈਮੀਕਲ, ਹਥਿਆਰ, ਕੈਸ਼ ਅਤੇ ਹੋਰ ਪਾਬੰਦੀਸ਼ੁਦਾ ਸਾਮਾਨ ਜ਼ਬਤ ਕੀਤਾ ਗਿਆ ਹੈ।
carney-eby-announce-mou-on-b-c-tanker-ban-and-pipeline-compensation
Punjabi

ਰਨੀ ਅਤੇ ਈਬੀ ਨੇ ਨੌਰਥ ਕੋਸਟ ਟੈਂਕਰ ਬੈਨ ਅਤੇ ਪਾਈਪਲਾਈਨ ਮੁਆਵਜ਼ੇ ਬਾਰੇ MOU ਸਮਝੌਤੇ ਦਾ ਕੀਤਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਇੱਕ ਅਹਿਮ MOU 'ਤੇ ਦਸਤਖਤ ਕਰਨ ਦਾ ਐਲਾਨ ਕੀਤਾ ਹੈ, ਜਿਸ ਤਹਿਤ ਫੈਡਰਲ ਸਰਕਾਰ ਬੀ. ਸੀ. ਦੇ ਨੌਰਥ ਕੋਸਟ ਲਈ ਟੈਂਕਰ ਬੈਨ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੋਈ ਹੈ। ਇਸ ਸਮਝੌਤੇ ਮੁਤਾਬਕ, ਜੇਕਰ ਸੂਬੇ ਵਿਚੋਂ ਕੋਈ ਵੀ ਤੇਲ ਪਾਈਪਲਾਈਨ ਲੰਘਦੀ ਹੈ ਤਾਂ ਬ੍ਰਿਟਿਸ਼ ਕੋਲੰਬੀਆ ਨੂੰ ਉਸ ਦਾ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਇਸ ਡੀਲ ਦੇ ਬਦਲੇ ਬ੍ਰਿਟਿਸ਼ ਕੋਲੰਬੀਆ ਲਈ ਭਵਿੱਖ ਵਿਚ ਕਿਸੇ ਵੀ ਤੇਲ ਪਾਈਪਲਾਈਨ ਦਾ ਸਮਰਥਨ ਕਰਨਾ ਲਾਜ਼ਮੀ ਨਹੀਂ ਹੋਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link