18.88C Vancouver
ADS

May 12, 2020 10:38 PM -

ਚਿਲਾਵੈਕ 'ਚ 22 ਸਾਲਾ ਭਾਰਤੀ ਯੁਵਕ ਦਾ ਦਰਿਆ ਵਿੱਚੋਂ ਮਿਲਿਆ ਮ੍ਰਿਤ ਸ਼ਰੀਰ

Share On
search-crews-pull-the-body-of-ayoung-man-from-a-river-in-chilliwack-b-c
Striations in the ice jam caused by the piers of three bridges that cross the Athabasca River in Fort McMurray, Alberta is shown on Tuesday, April 28, 2020. Officials in Fort McMurray are keeping a close eye on river levels after a 25-kilometre ice jam caused major flooding and forced about 12,000 people from their homes. THE CANADIAN PRESS/Greg Halinda

ਬ੍ਰਿਟਿਸ਼ ਕੋਲੰਬੀਆ ਦੇ ਚਿਲਾਵੈਕ ਇਲਾਕੇ 'ਚ ਇੱਕ 22 ਸਾਲਾ ਯੁਵਕ ਦੀ ਭਾਲ ਦਾ ਦੁੱਖਦਾਈ ਅੰਤ ਹੋਇਆ ਹੈ।

ਦਰਿਆ 'ਚ ਲਾਪਤਾ ਹੋਏ ਯੁਵਕ ਨੂੰ ਬੀਤੇ ਕੱਲ ਆਖਰੀ ਵਾਰ ਆਪਣੇ ਦੋਸਤਾਂ ਨਾਲ ਤੈਰਾਕੀ ਕਰਦੇ ਹੋਏ ਵੇਖਿਆ ਗਿਆ ਸੀ।

ਆਰ.ਸੀ.ਐਮ.ਪੀ. ਦਾ ਕਹਿਣਾ ਸੀ ਕਿ ਯੁਵਕ ਦੇ ਦੋਸਤਾਂ ਨੇ ਦੱਸਿਆ ਸੀ ਕਿ ਉਹ ਤਾਰੀ ਲਾਉਣ ਲਈ ਸੋਮਵਾਰ ਰਾਤ ਵੈਡਰ ਦਰਿਆ 'ਚ ਦਾਖਿਲ ਹੋਇਆ ਸੀ।

ਪਰ ਕੁਝ ਸਮੇਂ ਬਾਅਦ ਉਹ ਪ੍ਰੇਸ਼ਾਨ ਹੋਇਆ ਵਿਖਾਈ ਦਿੱਤਾ ਸੀ ਅਤੇ ਪੁਲਿਸ ਅਨੁਸਾਰ ਜਦ ਯੁਵਕ ਨੂੰ ਉਸਦੇ ਦੋਸਤਾਂ ਨੇ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ, ਤਾਂ ਉਹ ਕਾਮਯਾਬ ਨਾ ਹੋ ਸਕੇ।

ਯੁਵਕ ਦਾ ਮ੍ਰਿਤ ਸ਼ਰੀਰ ਚਿਲਾਵੈਕ ਭਾਲ ਅਤੇ ਬਚਾਅ ਟੀਮਾਂ ਨੂੰ ਮੰਗਲਵਾਰ ਨੂੰ ਮਿਲਿਆ।

ਮ੍ਰਿਤ ਯੁਵਕ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਹੈ, ਪਰ ਇਸਨੂੰ ਭਾਰਤੀ ਮੂਲ ਦਾ ਦੱਸਿਆ ਜਾ ਰਿਹਾ ਹੈ।

ਆਰ.ਸੀ.ਐਮ.ਪੀ. ਅਤੇ ਬੀ.ਸੀ. ਕੋਰੋਨਰ ਸਰਵਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link