15.78C Vancouver
ADS

Jan 18, 2023 2:25 AM - Connect News

ਔਂਟੈਰੀਓ 'ਚ ਦੁੱਖਦਾਈ ਖਬਰ, ਸਾਬਕਾ ਰੈਜ਼ੀਡੈਂਸ਼ੀਅਲ ਸਕੂਲ ਕੋਲ ਮਿਲੇ 171 ਬੁਰੀਅਲ ਸਾਈਟਸ

Share On
search-uncovers-171-plausible-burials-near-ontario-residential-school
Wauzhushk Onigum Nation in northern Ontario says it has uncovered 171 ``plausible burials'' in studies of cemetery grounds at a former residential school site. (Photo - Wauzhushk Onigum Nation)

ਉੱਤਰੀ ਔਂਟੈਰੀਓ 'ਚ ਇੱਕ ਫਰਸਟ ਨੇਸ਼ਨ ਦਾ ਕਹਿਣਾ ਹੈ ਕਿ 200 ਦੇ ਕਰੀਬ 'ਪਲੌਜ਼ੀਬਲ ਬੁਰੀਅਲ ਸਾਈਟਸ' ਮਿਲੇ ਹਨ।

ਇੱਕ ਸਾਬਕਾ ਰੈਜ਼ੀਡੈਂਸ਼ੀਅਲ ਸਕੂਲ ਸਾਈਟ ਦੇ ਸਿਮਿਟਰੀ ਗਰਾਉਂਡਸ ਕੋਲ 171 ਬੁਰੀਅਲ ਸਾਈਟਸ ਮਿਲਣ ਦੀ ਜਾਣਕਾਰੀ ਦਿੱਤੀ ਗਈ ਹੈ।

ਵਾਜੁਸ਼ਕ ਓਹਨੀਗਮ ਨਾਮ ਦੇ ਫਰਸਟ ਨੇਸ਼ਨ ਦਾ ਕਹਿਣਾ ਹੈ ਕਿ ਟੈਕਨੀਕਲ, ਆਰਕੇਓਲੌਜੀਕਲ ਅਤੇ ਗਰਾਉਂਡ ਪੈਨੀਟਰੇਟਿੰਗ ਰਡਾਰ ਸੰਬੰਧੀ ਟੀਮ ਨੇ ਸਾਬਕਾ ਰੈਜ਼ੀਡੈਂਸ਼ੀਅਲ ਸਕੂਲ ਕੋਲ ਇਹ ਬੁਰੀਅਲ ਸਾਈਟਸ ਹੋਣ ਦੀ ਜਾਣਕਾਰੀ ਦਿੱਤੀ।

ਫਰਸਟ ਨੇਸ਼ਨ ਦਾ ਕਹਿਣਾ ਹੈ ਕਿ ਇਸ 'ਚ ਬਹੁਤੇ ਸਪੌਟਸ ਅਨਮਾਰਕਡ ਹਨ ਅਤੇ ਸਿਰਫ 5 ਗਰੇਵ ਮਾਰਕਰ ਹੀ ਮੌਜੂਦ ਹਨ।

ਜਾਣਕਾਰੀ ਜਾਰੀ ਕਰ ਫਰਸਟ ਨੇਸ਼ਨ ਨੇ ਆਖਿਆ ਕਿ ਇਨ੍ਹਾਂ ਗਰੇਵਸ ਸੰਬੰਧੀ ਵਧੇਰੇ ਪੁਖਤਾ ਜਾਣਕਾਰੀ ਹਾਸਿਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਕੂਲ ਦੇ ਨੇੜੇ ਹੋਰ ਸਾਈਟਸ 'ਤੇ ਜਾਂਚ ਲਈ ਵੀ ਕੋਸ਼ਿਸ਼ ਜਾਰੀ ਹੈ।

ਪੂਰਾ ਮਾਮਲਾ ਸੇਂਟ ਮੈਰੀ'ਸ ਇੰਡੀਅਨ ਰੈਜ਼ੀਡੈਂਸ਼ੀਅਲ ਸਕੂਲ ਨਾਲ ਸੰਬੰਧਤ ਹੈ।

ਇਸ ਸਕੂਲ ਨੂੰ ਸਾਲ 1897 ਤੋਂ 1972 ਵਿਚਾਲੇ ਰੋਮਨ ਕੈਥੋਲਿਕ ਚਰਚ ਵੱਲੋਂ ਆਪਰੇਟ ਕੀਤਾ ਜਾਂਦਾ ਸੀ।

ਨੈਸ਼ਨਲ ਸੈਂਟਰ ਫਾਰ ਟਰੂਥ ਐਂਡ ਰੀਕੰਸੀਲੀਏਸ਼ਨ ਦਾ ਕਹਿਣਾ ਹੈ ਕਿ ਘੱਟੋ-ਘੱਟ 36 ਵਿਦਿਆਰਥੀਆਂ ਨੇ ਸਕੂਲ ਅਟੈਂਡ ਕਰਦੇ ਹੋਏ ਜਾਨ ਗਵਾ ਦਿੱਤੀ ਸੀ।

Latest news

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link