12.85C Vancouver
ADS

Jan 14, 2023 1:57 AM - Connect News

ਸਰ੍ਹੀ: ਵੌਲੀ ਇਲਾਕੇ 'ਚ ਘਰ 'ਚ ਛਾਪੇਮਾਰੀ, ਵੱਡੀ ਗਿਣਤੀ 'ਚ ਡਰੱਗਸ, ਕੈਸ਼ ਤੇ ਹਥਿਆਰ ਬਰਾਮਦ

Share On
search-warrant-leads-to-seizure-of-loaded-shotgun-and-large-amount-of-drugs
Surrey RCMP is advising the public of a significant seizure of drugs, cash and a loaded shotgun from a residence in Whalley area. (Photo - Surrey RCMP)

ਸਰ੍ਹੀ ਆਰ.ਸੀ.ਐਮ.ਪੀ. ਦਾ ਕਹਿਣਾ ਹੈ ਕਿ ਇਲਾਕੇ 'ਚ ਡਰੱਗਸ, ਕੈਸ਼ ਅਤੇ ਹਥਿਆਰ ਸੰਬੰਧੀ ਵੱਡੀ ਬਰਾਮਦਗੀ ਹੋਈ ਹੈ।

ਇਹ ਬਰਾਮਦਗੀ ਵੌਲੀ ਇਲਾਕੇ 'ਚ ਇੱਕ ਘਰ ਤੋਂ ਹੋਈ ਹੈ।

11 ਜਨਵਰੀ ਨੂੰ ਸਰ੍ਹੀ ਆਰ.ਸੀ.ਐਮ.ਪੀ. ਦੀ ਨੌਰਥ ਕਮਿਊਨਿਟੀ ਰਿਸਪਾਂਸ ਯੂਨਿਟ ਨੇ ਲੋਅਰ ਮੇਨਲੈਂਡ ਇਨਟੀਗ੍ਰੇਟਿਡ ਐਮਰਜੈਂਸੀ ਰਿਸਪਾਂਸ ਟੀਮ ਅਤੇ ਸਰ੍ਹੀ ਆਰ.ਸੀ.ਐਮ.ਪੀ. ਮੋਬਾਈਲ ਸਟ੍ਰੀਟ ਐਨਫੋਰਸਮੈਂਟ ਟੀਮ ਦੇ ਸਹਿਯੋਗ ਨਾਲ ਗਰੌਸਵੇਨਰ ਰੋਡ ਦੇ 13700 ਬਲੌਕ 'ਚ ਸਥਿਤ ਇੱਕ ਘਰ 'ਚ ਤਲਾਸ਼ੀ ਵਾਰੰਟ ਨੂੰ ਅੰਜਾਮ ਦਿੱਤਾ।

ਘਰ ਦੇ ਅੰਦਰ 8 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ।

ਤਲਾਸ਼ੀ ਦੌਰਾਨ ਪੁਲਿਸ ਨੂੰ ਇੱਕ ਸ਼ੌਟਗੰਨ, 6 ਏਅਰਸੌਫਟ ਪਸਤੌਲ, ਇੱਕ ਏਅਰਸੌਫਟ ਰਾਈਫਲ, 1.4kg ਸ਼ੱਕੀ ਮੈਥਮਫਿਟਾਮੀਨ, 184 ਗਰਾਮ ਸ਼ੱਕੀ ਫੈਂਟਾਨਿਲ, 110 ਗਰਾਮ ਸ਼ੱਕੀ ਕੋਕੇਨ ਅਤੇ $7,000 ਤੋਂ ਵਧੇਰੇ ਕਨੇਡੀਅਨ ਕਰੰਸੀ ਬਰਾਮਦ ਹੋਈ।

ਇੱਕ ਵਿਅਕਤੀ ਨੂੰ ਪ੍ਰੋਬੇਸ਼ਨ ਦੇ ਬਰੀਚ ਦੇ ਮਾਮਲੇ 'ਚ ਹਿਰਾਸਤ 'ਚ ਰੱਖਿਆ ਗਿਆ ਅਤੇ ਬਾਕੀਆਂ ਨੂੰ ਵਧੇਰੇ ਜਾਂਚ ਦਰਮਿਆਨ ਰਿਹਾਅ ਕਰ ਦਿੱਤਾ ਗਿਆ।

ਸਰ੍ਹੀ ਆਰ.ਸੀ.ਐਮ.ਪੀ. ਦਾ ਕਹਿਣਾ ਹੈ ਕਿ ਬਾਈਲਾਅ ਐਨਫੋਰਸਮੈਂਟ ਨਾਲ ਮਿਲ ਕੇ ਪੁਖਤਾ ਕੀਤਾ ਜਾ ਰਿਹਾ ਹੈ ਕਿ ਇਲਾਕਾ ਅਪਰਾਧਿਕ ਗਤੀਵਿਧੀ ਤੋਂ ਮੁਕਤ ਰਹੇ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link