11.64C Vancouver
ADS

Jul 25, 2025 6:01 PM - Connect Newsroom

ਵਿਲੀਅਮਜ਼ ਲੇਕ ਵਿਚ ਇੱਕ ਡਰਾਈਵਰ ਨੂੰ ਸੀਟ ਬੈਲਟ ਨਾ ਲਗਾਉਣ ਕਾਰਨ ਕਰਨਾ ਪਿਆ ਕਈ ਮੁਸ਼ਕਲਾਂ ਦਾ ਸਾਹਮਣਾ

Share On
seatbelt-safety-on-display-as-allegedly-impaired-williams-lake-man-crashes-on-police-video
The BC Highway Patrol officer started by checking the driver of the Toyota Camry.

ਵਿਲੀਅਮਜ਼ ਲੇਕ ਵਿਚ ਇੱਕ ਡਰਾਈਵਰ ਨੂੰ ਸੀਟ ਬੈਲਟ ਨਾ ਲਗਾਉਣ ਕਾਰਨ ਗੱਡੀ ਜ਼ਬਤ ਹੋਣ ਅਤੇ ਸਿਰ ਵਿਚ ਸੱਟ ਲੱਗਣ ਨਾਲ ਟਾਂਕੇ ਲਗਵਾਉਣ ਦਾ ਸਾਹਮਣਾ ਕਰਨਾ ਪਿਆ ਹੈ।

ਬੀ.ਸੀ. ਹਾਈਵੇਅ ਪੈਟਰੋਲ ਨੇ ਕਿਹਾ ਕਿ ਮਾਮਲਾ 20 ਜੁਲਾਈ ਦਾ ਹੈ, ਦੁਪਹਿਰ ਬਾਅਦ ਕਰੀਬ 3.30 ਵਜੇ ਮੈਕੇਂਜੀ ਐਵੇਨਿਊ ਸਾਊਥ 'ਤੇ ਵਾਈਟ ਫੋਰਡ F250 ਅਤੇ ਗ੍ਰੇਅ ਟੋਇਟਾ ਕੈਮਰੀ ਦੇ ਡਰਾਈਵਰ ਬਿਨਾਂ ਸੀਟ ਬੈਲਟ ਦੇ ਗੱਡੀ ਚਲਾ ਰਹੇ ਸਨ। ਜਦੋਂ ਅਧਿਕਾਰੀ ਨੇ ਉਨ੍ਹਾਂ ਨੂੰ ਰੋਕਣ ਲਈ ਮੁੜ ਕੇ ਦੇਖਿਆ ਤਾਂ ਟੋਇਟਾ ਕੈਮਰੀ-ਫੋਰਡ F250 ਦੇ ਪਿੱਛੇ ਟਕਰਾ ਗਈ, ਇਸ ਦੌਰਾਨ ਕੈਮਰੀ ਦੇ ਡਰਾਈਵਰ ਦਾ ਸਿਰ ਆਪਣੀ ਹੀ ਗੱਡੀ ਦੇ ਵਿੰਡਸ਼ੀਲਡ ਨਾਲ ਵੱਜਾ, ਜਿਸ ਨਾਲ ਉਸ ਦੇ ਸਿਰ ਵਿਚੋਂ ਖੂਨ ਵਹਿ ਰਿਹਾ ਸੀ।

ਬੀ.ਸੀ. ਹਾਈਵੇਅ ਪੈਟਰੋਲ ਮੁਤਾਬਕ, 28 ਸਾਲਾ ਡਰਾਈਵਰ ਨੇ ਸੀਟ ਬੈਲਟ ਨਹੀਂ ਲਗਾਈ ਹੋਈ ਸੀ ਅਤੇ ਨਸ਼ੇ ਵਿਚ ਵੀ ਸੀ। ਸੀਟ ਬੈਲਟ ਲਈ ਉਸ ਨੂੰ $167 ਅਤੇ ਲਾਪਰਵਾਹੀ ਨਾਲ ਗੱਡੀ ਚਲਾਉਣ ਲਈ $368 ਦਾ ਜੁਰਮਾਨਾ ਲੱਗਾ, ਨਾਲ ਹੀ ਗੱਡੀ ਚਲਾਉਣ ਦੀ ਮਨਾਹੀ ਦਾ ਨੋਟਿਸ ਵੀ ਜਾਰੀ ਕੀਤਾ ਗਿਆ, ਉਥੇ ਹੀ ਫੋਰਡ F250 ਚਲਾ ਰਹੀ 19 ਸਾਲ ਲੜਕੀ ਦਾ ਸੀਟ ਬੈਲਟ ਨਾ ਪਾਉਣ ਦਾ ਚਲਾਨ ਕੀਤਾ ਗਿਆ, ਇਹ ਸਾਰੀ ਘਟਨਾ ਪੁਲਿਸ ਦੀ ਵੀਡੀਓ ਵਿਚ ਕੈਦ ਹੋਈ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link