17.87C Vancouver
ADS

Jun 3, 2020 10:15 PM -

ਜਾਰਜ ਫਲਾਇਡ ਦੀ ਧੌਣ 'ਤੇ ਗੋਡਾ ਰੱਖਣ ਵਾਲੇ ਪੁਲਿਸ ਅਫ਼ਸਰ 'ਤੇ ਸੈਕਿੰਡ-ਡਿਗਰੀ ਕਤਲ ਦੇ ਦੋਸ਼, ਬਾਕੀਆਂ 'ਤੇ ਵੀ ਇਲਜ਼ਾਮ ਤੈਅ

Share On
second-degree-murder-charge-against-the-officer-who-knelt-on-george-floyd
Demonstrators sit in silence for nine minutes, Tuesday, June 2, 2020, in Philadelphia, during a protest over the death of George Floyd, who died May 25 after he was restrained by Minneapolis police. (AP Photo/Matt Rourke)

ਜਾਰਜ ਫਲਾਇਡ ਦੀ ਧੌਣ 'ਤੇ ਗੋਡਾ ਰੱਖਣ ਵਾਲੇ ਅਫ਼ਸਰ 'ਤੇ ਹੁਣ ਸੈਕਿੰਡ-ਡਿਗਰੀ ਕਤਲ ਦੇ ਦੋਸ਼ ਲਗਾਏ ਗਏ ਹਨ।

ਅਮਰੀਕਾ 'ਚ ਜਾਰਜ ਫਲਾਇਡ ਦੇ ਕਤਲ ਮਾਮਲੇ 'ਚ ਹੁਣ ਪੁਲਿਸ ਅਫ਼ਸਰਾਂ 'ਤੇ ਲੱਗੇ ਇਲਜ਼ਾਮਾਂ 'ਚ ਵਾਧਾ ਕੀਤਾ ਗਿਆ ਹੈ।

ਖਾਸ ਗੱਲ ਇਹ ਹੈ ਕਿ ਮੁੱਖ ਦੋਸ਼ੀ ਮੰਨੀ ਜਾ ਰਹੇ ਅਫ਼ਸਰ ਤੋਂ ਅਲਾਵਾ ਮੌਕੇ 'ਤੇ ਮੌਜੂਦ ਬਾਕੀ ਦੇ ਤਿੰਨਾਂ ਅਫ਼ਸਰਾਂ 'ਤੇ ਵੀ ਇਲਜ਼ਾਮ ਤੈਅ ਕੀਤੇ ਗਏ ਹਨ।

ਮੀਨੇਸੋਟਾ ਅਟੌਰਨੀ ਜਨਰਲ ਕੀਥ ਐਲੀਸਨ ਨੇ ਬਾਕੀ ਅਧਿਕਾਰੀਆਂ ਦੀ ਮੌਜੂਦਗੀ 'ਚ ਇੱਕ ਨਿਊਜ਼ ਕਾਨਫਰੰਸ ਕਰ ਇਸ ਸੰਬੰਧੀ ਜਾਣਕਾਰੀ ਦਿੱਤੀ। ਮੌਕੇ 'ਤੇ ਮੌਜੂਦ ਬਾਕੀ ਦੇ ਤਿੰਨਾਂ ਅਫ਼ਸਰਾਂ 'ਤੇ ਵੀ ਇਲਜ਼ਾਮ ਲੱਗੇ ਹਨ।

ਬਾਕੀ ਦੇ ਤਿੰਨਾਂ ਅਫ਼ਸਰਾਂ 'ਤੇ ਏਡਿੰਗ ਅਤੇ ਅਬੈਟਿੰਗ (aiding and abetting second degree murder) ਦੇ ਇਲਜ਼ਾਮ ਲੱਗੇ ਹਨ।

ਡੈਰਿਕ ਚੌਵਿਨ ਨਾਮ ਦੇ ਅਫ਼ਸਰ 'ਤੇ ਪਹਿਲਾਂ ਥਰਡ-ਡਿਗਰੀ ਕਤਲ ਅਤੇ ਸੈਕਿੰਡ ਡਿਗਰੀ ਮੈਨਸਲਾਟਰ (third-degree murder and second-degree manslaughter) ਦੇ ਇਲਜ਼ਾਮ ਲੱਗੇ ਸਨ।

ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਬਾਕੀ ਦੇ ਤਿੰਨਾਂ ਅਫ਼ਸਰਾਂ ਦੇ ਨਾਮ - ਥੌਮਸ ਲੇਨ, ਜੇ. ਕੁਐਂਗ, ਤੋਉ ਥਾਓ।

ਯਾਦ ਰਹੇ ਅੱਜ ਹੀ ਫਲਾਇਡ ਪਰਿਵਾਰ ਦੇ ਮੈਂਬਰਾਂ ਨੇ ਚਾਰੇ ਪੁਲਿਸ ਅਫ਼ਸਰਾਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ।

ਫਲਾਇਡ ਪਰਿਵਾਰ ਨੇ ਅੱਜ ਮੀਨੀਆਪੌਲਿਸ 'ਚ ਉਸ ਜਗ੍ਹਾ ਤੱਕ ਪਹੁੰਚ ਕੀਤੀ, ਜਿੱਥੇ ਜਾਰਜ ਫਲਾਇਡ ਦੀ ਗ੍ਰਿਫਤਾਰੀ ਦੀ ਕੋਸ਼ਿਸ਼ ਦੇ ਦੌਰਾਨ ਸਾਰੀ ਘਟਨਾ ਵਾਪਰੀ ਸੀ।


ਕੀ ਹੈ ਪੂਰਾ ਮਾਮਲਾ ?

ਯਾਦ ਰਹੇ ਲੋਕਾਂ ਵੱਲੋਂ ਜਾਰਜ ਫਲਾਇਡ ਨਾਮ ਦੇ ਵਿਅਕਤੀ ਦੀ ਮੌਤ ਦੇ ਮਾਮਲੇ 'ਚ ਲਗਾਤਾਰ ਪ੍ਰਦਰਸ਼ਨ ਜਾਰੀ ਰਹੇ ਹਨ।

ਕਈ ਮੌਕਿਆਂ 'ਤੇ ਪ੍ਰਦਰਸ਼ਨਾਂ ਨੇ ਹਿੰਸਕ ਰੂਪ ਧਾਰ ਲਿਆ ਸੀ।

ਮੈਮੋਰੀਅਲ ਡੇਅ (25 ਮਈ) ਮੌਕੇ ਇੱਕ ਅਫ਼ਸਰ ਨੇ ਕਿਸੇ ਮਾਮਲੇ ਸੰਬੰਧੀ ਜਾਰਜ ਫਲਾਇਡ ਨੂੰ ਕਾਬੂ ਕੀਤਾ ਸੀ, ਅਤੇ ਬਾਅਦ ਵਿੱਚ ਇੱਕ ਵੀਡੀਓ ਸਾਹਮਣੇ ਆਇਆ ਜਿਸ ਦੌਰਾਨ, ਅਫ਼ਸਰ ਨੇ ਆਪਣਾ ਗੋਡਾ, ਪੀੜਤ ਦੀ ਧੌਣ 'ਤੇ ਕਰੀਬ 8 ਮਿੰਟਾਂ ਤੱਕ ਦੱਬ ਕੇ ਰੱਖਿਆ, ਜਿਸ ਦੌਰਾਨ ਪੀੜਤ ਵਾਰ-ਵਾਰ ਕਹਿੰਦਾ ਰਿਹਾ ਕਿ ਉਸ ਨੂੰ ਸਾਹ ਨਹੀਂ ਆ ਰਿਹਾ ਹੈ।

ਪੀੜਤ ਨੇ ਦਮ ਤੋੜ ਦਿੱਤਾ ਸੀ। ਮਾਮਲੇ ਸੰਬੰਧੀ 4 ਅਫ਼ਸਰਾਂ ਨੂੰ ਫੋਰਸ ਤੋਂ ਕੱਢ ਦਿੱਤਾ ਗਿਆ ਸੀ, ਅਤੇ ਬਾਅਦ ਵਿੱਚ ਪ੍ਰਦਰਸ਼ਨਾਂ ਤੋਂ ਬਾਅਦ ਇਨ੍ਹਾਂ ਵਿੱਚੋਂ ਇੱਕ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link