18.51C Vancouver
ADS

May 22, 2020 12:33 AM -

"ਬੀ.ਸੀ. 'ਚ ਕੋਵਿਡ-19 ਦੀ ਦੂਜੀ ਵੇਵ ਦੇ ਸਕਦੀ ਦਸਤਕ", 12 ਨਵੇਂ ਮਾਮਲੇ ਹੋਏ ਰਿਪੋਰਟ

Share On
second-wave-of-covid-19-could-sweep-back-into-bc-12-more-cases-reported
(File) -  British Columbia's public health officer, Dr. Bonnie Henry giving her views during a press conference. - B.C. government

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਅੱਜ ਦੱਸਿਆ ਕਿ ਸੂਬੇ 'ਚ ਕੋਰੋਨਾ ਵਾਇਰਸ ਦੀ ਦੂਜੀ ਵੇਵ ਵੀ ਦਸਤਕ ਦੇ ਸਕਦੀ ਹੈ।

ਡਾ. ਬੌਨੀ ਹੈਨਰੀ ਨੇ ਕਿਹਾ ਕਿ ਹੋਰ ਕੋਲਡ ਅਤੇ ਫਲੂ (cold and flu) ਦੇ ਨਾਲ ਇਸ ਫਾਲ (fall) ਤੱਕ ਕੋਵਿਡ-19 ਦੀ ਦੂਜੀ ਵੇਵ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮਾਮਲੇ ਹੋਰ ਥਾਵਾਂ 'ਤੇ ਵਾਪਰਦੇ ਰਹੇ ਹਨ ਅਤੇ ਸੂਬੇ ਵਿੱਚੋਂ ਵਾਇਰਸ ਖ਼ਤਮ ਨਹੀਂ ਹੋਇਆ ਹੈ ਅਤੇ ਇਹ ਕਿਸੇ ਵੀ ਮੌਕੇ ਫੇਰ ਤੋਂ ਤੇਜ਼ੀ ਨਾਲ ਵੱਧ ਸਕਦਾ ਹੈ।

ਉਨ੍ਹਾਂ ਕਿਹਾ ਕਿ ਦੱਖਣੀ ਕੋਰੀਆ 'ਚ ਵਾਇਰਸ ਨੇ ਸੈਂਕੜੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਅਤੇ ਇਸ ਦਾ ਵੱਡਾ ਕਾਰਨ ਨਾਈਟਕਲੱਬ ਸਾਬਿਤ ਹੋਏ ਸਨ।


ਅੱਜ ਬੀ.ਸੀ. 'ਚ 12 ਮਾਮਲੇ ਹੋਏ ਰਿਪੋਰਟ


ਬੀ.ਸੀ. 'ਚ ਕੋਰੋਨਾ ਵਾਇਰਸ ਦੇ 12 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਇਹ ਮਾਮਲੇ ਬੁੱਧਵਾਰ ਤੋਂ ਵੀਰਵਾਰ ਵਿਚਾਲੇ ਦੇ 24 ਘੰਟਿਆਂ ਦੇ ਦਰਮਿਆਨ ਦੇ ਹਨ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,479 ਹੋ ਗਈ ਹੈ।

ਸਿਹਤ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਸੂਬੇ ਦੇ ਤਿੰਨ ਹੋਰ ਵਾਇਰਸ ਪੀੜਤਾਂ ਨੇ ਦਮ ਤੋੜ ਦਿੱਤਾ ਹੈ।

ਹੁਣ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 152 ਹੋ ਗਈ ਹੈ। ਸੂਬੇ ਦੇ 2,020 ਵਾਇਰਸ ਪੀੜਤ ਰਿਕਵਰ ਕਰ ਚੁੱਕੇ ਹਨ।

ਡਾ. ਬੌਨੀ ਹੈਨਰੀ ਨੇ ਅੱਜ ਕਿਹਾ ਕਿ ਨਾਨ-ਮੈਡਿਕਲ ਮਾਸਕ ਪਹਿਨਣਾ ਇੱਕ ਚੰਗੀ ਪ੍ਰਕਿਰਿਆ ਸਾਬਿਤ ਹੋ ਸਕਦੀ ਹੈ, ਖਾਸ ਤੌਰ 'ਤੇ ਉਸ ਮੌਕੇ ਜਦ ਟ੍ਰਾਂਸਲਿੰਕ 'ਚ ਸਫ਼ਰ ਕਰ ਰਹੇ ਹੋਈਏ, ਜਾਂ ਫੇਰ ਹੇਅਰ ਕੱਟ (hair cut) ਜਿਹੀਆਂ ਸੇਵਾਵਾਂ ਲੈਂਦੇ ਹੋਏ ਵੀ ਮਾਸਕ ਵਰਤਣਾ ਚੰਗਾ ਸਾਬਿਤ ਹੋ ਸਕਦਾ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link