10.71C Vancouver
ADS

Jul 19, 2022 12:24 AM - The Canadian Press

ਵਿੱਤ ਮੰਤਰੀ ਸਿਲੀਨਾ ਰੌਬਿਨਸਨ ਨਹੀਂ ਹੋਵੇਗੀ ਐਨ.ਡੀ.ਪੀ. ਲੀਡਰਸ਼ਿਪ ਦੌੜ 'ਚ ਸ਼ਾਮਿਲ, ਅਗਲੇ ਕਈ ਸਾਲਾਂ ਬਾਰੇ ਜੀਵਨ ਬਾਰੇ ਚਿੰਤਨ ਤੋਂ ਬਾਅਦ ਲਿਆ ਫੈਸਲਾ

Share On
selina-robinson-says-shell-pass-on-the-opportunity-to-replace-premier-john-horgan
Another NDP cabinet minister has ruled out running for the job to replace Premier John Horgan. (Photo - The Canadian Press)

ਇੱਕ ਹੋਰ ਐਨ.ਡੀ.ਪੀ. ਮੰਤਰੀ ਨੇ ਲੀਡਰਸ਼ਿਪ ਦੌੜ ਤੋਂ ਬਾਹਰ ਹੋਣ ਸੰਬੰਧੀ ਐਲਾਨ ਕਰ ਦਿੱਤਾ ਹੈ।

ਸੂਬੇ ਦੀ ਵਿੱਤ ਮੰਤਰੀ ਸਿਲੀਨਾ ਰੌਬਿਨਸਨ ਨੇ ਦੱਸਿਆ ਕਿ ਉਹ ਪ੍ਰੀਮਿਅਰ ਜੌਨ ਹੌਰਗਨ ਨੂੰ ਰਿਪਲੇਸ ਕਰਨ ਦੀ ਦੌੜ ਤੋਂ ਬਾਹਰ ਹੋ ਰਹੀ ਹਨ।

ਉਨ੍ਹਾਂ ਕਿਹਾ ਕਿ ਉਹ ਅਗਲੇ 5 ਤੋਂ 8 ਸਾਲ ਦੇ ਜੀਵਨ ਅਤੇ ਕਰੀਅਰ ਬਾਰੇ ਵਿਚਾਰ ਕਰ ਚੁੱਕੀ ਹਨ ਅਤੇ ਉਨ੍ਹਾਂ ਫੈਸਲਾ ਲਿਆ ਹੈ ਕਿ ਫਿਲਹਾਲ ਇਸ ਮੌਕੇ ਨੂੰ ਪਾਸ ਕਰ ਦਿੱਤਾ ਜਾਵੇ।

ਰੌਬਿਨਸਨ ਨੇ ਇਸ ਸੰਬੰਧੀ ਇੱਕ ਟਵੀਟ ਵੀ ਕੀਤਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਇਸ ਫੈਸਲੇ ਸੰਬੰਧੀ ਗੰਭੀਰਤਾ ਨਾਲ ਵਿਚਾਰ ਕੀਤਾ।

ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਉਨ੍ਹਾਂ ਨੂੰ ਵਿੱਤੀ ਮਦਦ ਦੀ ਪੇਸ਼ਕਸ਼ ਕੀਤੀ ਅਤੇ ਇਸ ਅਹੁਦੇ ਲਈ ਕੈਂਪੇਨ 'ਚ ਸਹਿਯੋਗ ਲਈ ਪੇਸ਼ਕਸ਼ ਕੀਤੀ, ਉਹ ਉਨ੍ਹਾਂ ਦੀ ਧੰਨਵਾਦੀ ਹਨ।

ਐਨ.ਡੀ.ਪੀ. ਵੱਲੋਂ ਇਸ ਵੀਕਐਂਡ ਦੌਰਾਨ ਐਲਾਨ ਕੀਤਾ ਗਿਆ ਸੀ ਕਿ ਹੌਰਗਨ ਨੂੰ ਰਿਪਲੇਸ ਕਰਨ ਦੀ ਵੋਟਿੰਗ 13 ਨਵੰਬਰ ਤੋਂ ਸ਼ੁਰੂ ਹੋਵੇਗੀ ਅਤੇ ਨਤੀਜੇ 3 ਦਿਸੰਬਰ ਨੂੰ ਐਲਾਨੇ ਜਾਣਗੇ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link