14.36C Vancouver
ADS

Nov 20, 2025 5:07 PM - Connect Newsroom - Ramandeep Kaur with files from The Canadian Press

ਕੈਨੇਡਾ ਦਾ ਇਤਿਹਾਸਕ ਨਾਗਰਿਕਤਾ ਸੁਧਾਰ ਬਿੱਲ ਸੈਨੇਟ ਵਿੱਚ ਹੋਇਆ ਪਾਸ

Share On
senate-approves-citizenship-reform-for-lost-canadians-as-advocates-raise-adoption-concerns
The changes come after the Ontario Superior Court ruled last year that the previous one-generation limit on citizenship by descent was unconstitutional.(Photo: The Canadian Press)

ਕੈਨੇਡਾ ਦਾ ਇਤਿਹਾਸਕ ਨਾਗਰਿਕਤਾ ਸੁਧਾਰ ਬਿੱਲ ਬੁੱਧਵਾਰ ਨੂੰ ਸੈਨੇਟ ਵਿਚ ਪਾਸ ਹੋ ਗਿਆ ਹੈ, ਜੋ ਹੁਣ ਜਲਦ ਕਾਨੂੰਨ ਬਣਨ ਵਾਲਾ ਹੈ। ਇਸ ਨੂੰ "ਲੋਸਟ ਕੈਨੇਡੀਅਨ" ਕਾਨੂੰਨ ਵੀ ਕਿਹਾ ਜਾਂਦਾ ਹੈ, ਇਸ ਟਰਮ ਦਾ ਮਤਲਬ ਉਨ੍ਹਾਂ ਲੋਕਾਂ ਤੋਂ ਹੈ ਜੋ ਕੈਨੇਡਾ ਤੋਂ ਬਾਹਰ ਉਨ੍ਹਾਂ ਕੈਨੇਡੀਅਨ ਮਾਪਿਆਂ ਦੇ ਘਰ ਪੈਦਾ ਹੋਏ ਸਨ ਜੋ ਖੁਦ ਵੀ ਕਿਸੇ ਹੋਰ ਦੇਸ਼ ਵਿਚ ਜਨਮੇ ਸਨ।

2009 ਤੋਂ ਪਹਿਲਾਂ ਕੈਨੇਡੀਅਨਾਂ ਦੇ ਵਿਦੇਸ਼ ਜਨਮੇ ਬੱਚਿਆਂ ਨੂੰ ਕੈਨੇਡਾ ਦੀ ਨਾਗਰਿਕਤਾ ਮਾਂ-ਪਿਓ ਦੇ ਆਧਾਰ 'ਤੇ ਮਿਲ ਜਾਂਦੀ ਸੀ ਪਰ ਫੈਡਰਲ ਕੰਜ਼ਰਵੇਟਿਵ ਸਰਕਾਰ ਨੇ ਕਾਨੂੰਨ ਬਦਲ ਦਿੱਤਾ ਸੀ, ਜਿਸ ਤਹਿਤ ਵਿਦੇਸ਼ ਵਿਚ ਪੈਦਾ ਹੋਏ ਕੈਨੇਡੀਅਨਜ਼ ਆਪਣੀ ਨਾਗਰਿਕਤਾ ਸਿਰਫ਼ ਤਾਂ ਹੀ ਬੱਚੇ ਨੂੰ ਦੇ ਸਕਦੇ ਸਨ ਜੇ ਉਨ੍ਹਾਂ ਦਾ ਬੱਚਾ ਕੈਨੇਡਾ ਵਿਚ ਪੈਦਾ ਹੋਇਆ ਹੋਵੇ।

ਦਸੰਬਰ 2023 ਵਿਚ ਓਨਟਾਰੀਓ ਸੁਪੀਰੀਅਰ ਕੋਰਟ ਨੇ ਇਸ ਪਰਿਵਰਤਨ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਸੀ। ਹੁਣ ਨਾਗਰਿਕਤਾ ਸੁਧਾਰ ਬਿੱਲ ਵਿਚ ਇਹ ਪ੍ਰਸਤਾਵ ਹੈ ਕਿ ਵਿਦੇਸ਼ ਵਿਚ ਕੈਨੇਡੀਅਨ ਮਾਪਿਆਂ ਦੇ ਘਰ ਪੈਦਾ ਹੋਏ ਲੋਕਾਂ ਨੂੰ ਕੈਨੇਡਾ ਦੀ ਨਾਗਰਿਕਤਾ ਦਿੱਤੀ ਜਾ ਸਕਦੀ ਹੈ ਬਸ਼ਰਤੇ ਉਨ੍ਹਾਂ ਦੇ ਮਾਪਿਆਂ ਨੇ ਉਨ੍ਹਾਂ ਨੂੰ ਜਨਮ ਦੇਣ ਜਾਂ ਗੋਦ ਲੈਣ ਤੋਂ ਪਹਿਲਾਂ ਕੈਨੇਡਾ ਵਿਚ ਤਿੰਨ ਸਾਲ ਬਿਤਾਏ ਹੋਣ। ਨਵੇਂ ਕਾਨੂੰਨ ਨਾਲ ਕੈਨੇਡਾ ਤੋਂ ਬਾਹਰ ਪੈਦਾ ਹੋਏ ਹਜ਼ਾਰਾਂ ਲੋਕਾਂ ਦੇ ਨਾਗਰਿਕਤਾ ਅਧਿਕਾਰ ਬਹਾਲ ਹੋਣ ਦੀ ਉਮੀਦ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link