16.83C Vancouver
ADS

Jun 26, 2025 5:41 PM - The Canadian Press

ਸੈਨੇਟ ਵਲੋਂ ਪ੍ਰਧਾਨ ਮੰਤਰੀ ਕਾਰਨੀ ਦੇ ਵਿਵਾਦਪੂਰਨ ਬਿੱਲ ਸੀ-5 ਨੂੰ ਜਲਦ ਮਿਲ ਸਕਦੀ ਹੈ ਹਰੀ ਝੰਡੀ

Share On
senate-could-vote-on-controversial-major-projects-bill-today
The government has defended its decision to ram the bill through, pointing to its federal election win as evidence that Canadians support its agenda.(Photo: The Canadian Press)

ਕੈਨੇਡੀਅਨ ਪਾਰਲੀਮੈਂਟ ਦੇ ਅੱਪਰ ਹਾਊਸ ਯਾਨੀ ਸੈਨੇਟ ਵਲੋਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਵਿਵਾਦਪੂਰਨ ਬਿੱਲ ਸੀ-5 ਨੂੰ ਜਲਦ ਹਰੀ ਝੰਡੀ ਦਿੱਤੀ ਜਾ ਸਕਦੀ ਹੈ। ਇਹ ਬਿੱਲ ਫੈਡਰਲ ਸਰਕਾਰ ਨੂੰ ਖਾਨਾਂ, ਬੰਦਰਗਾਹਾਂ ਅਤੇ ਪਾਈਪਲਾਈਨਾਂ ਵਰਗੇ ਵੱਡੇ ਪ੍ਰੋਜੈਕਟਾਂ ਨੂੰ ਬਿਨਾਂ ਕਿਸੇ ਹੋਰ ਕਾਨੂੰਨੀ ਰੁਕਾਵਟ ਦੇ ਜਲਦ ਸ਼ੁਰੂ ਕਰਨ ਦੀ ਮਨਜ਼ੂਰੀ ਦੇਣ ਦੀ ਇਜਾਜ਼ਤ ਦਿੰਦਾ ਹੈ।

ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਪ੍ਰੋਜੈਕਟਸ ਨਾਲ ਕੈਨੇਡਾ ਦੀ ਅਰਥਵਿਵਸਥਾ ਨੂੰ ਮਜ਼ਬੂਤੀ ਮਿਲੇਗੀ। ਇਹ ਬਿੱਲ ਕੰਜ਼ਰਵੇਟਿਵ ਦੇ ਸਮਰਥਨ ਨਾਲ ਹਾਊਸ ਆਫ ਕਾਮਨਜ਼ ਵਿਚ ਤੇਜ਼ੀ ਨਾਲ ਪਾਸ ਹੋਇਆ ਸੀ, ਮੌਜੂਦਾ ਸਮੇਂ ਇਹ ਸੈਨੇਟ ਵਿਚ ਹੈ, ਇਸ 'ਤੇ ਕੱਲ੍ਹ ਤੱਕ ਵੋਟਿੰਗ ਹੋਣੀ ਹੈ। ਬਿੱਲ ਸੀ-5 ਨਾਲ ਮਿਲਣ ਵਾਲੀਆਂ ਨਵੀਆਂ ਸ਼ਕਤੀਆਂ ਕਾਰਨ ਸਰਕਾਰ ਨੂੰ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ।

ਓਧਰ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦਾ ਕਹਿਣਾ ਹੈ ਕਿ ਅਮਰੀਕਾ ਨਾਲ ਵਪਾਰ ਯੁੱਧ ਕਾਰਨ ਪੈਦਾ ਹੋਏ ਆਰਥਿਕ ਸੰਕਟ ਦੇ ਮੱਦੇਨਜ਼ਰ ਰਾਸ਼ਟਰ-ਨਿਰਮਾਣ ਪ੍ਰੋਜੈਕਟਸ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਬਿੱਲ ਜ਼ਰੂਰੀ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link