14.49C Vancouver
ADS

Jun 18, 2024 5:05 PM - The Canadian Press

ਕੈਨੇਡਾ ਵਿਚ ਹੁਣ ਕਾਨੂੰਨੀ ਹੜਤਾਲ ਦੌਰਾਨ ਬਦਲਣ ਵਾਲੇ ਕਰਮਚਾਰੀ ਨੂੰ ਕੰਮ ’ਤੇ ਰੱਖਣਾ ਹੋਵੇਗਾ ਗੈਰ-ਕਾਨੂੰਨੀ

Share On
senate-passes-bill-to-ban-replacement-workers-in-federally-regulated-workplaces
The bill known as "anti-scab" legislation also sets a fine of up to $100,000 a day for employers who have replaced striking workers.(Photo: The Canadian Press)

ਕੈਨੇਡਾ ਵਿਚ ਹੁਣ ਕਾਨੂੰਨੀ ਹੜਤਾਲ ਦੌਰਾਨ ਬਦਲਣ ਵਾਲੇ ਕਰਮਚਾਰੀ ਨੂੰ ਕੰਮ ’ਤੇ ਰੱਖਣਾ ਗੈਰ-ਕਾਨੂੰਨੀ ਹੋਵੇਗਾ। ਇਸ ਸਬੰਧ ਵਿਚ ਸੈਨੇਟ ਵਿਚ ਸਰਕਾਰ ਦਾ ਬਿੱਲ ਪਾਸ ਹੋ ਚੁੱਕਾ ਹੈ ਅਤੇ ਇਹ ਹੁਣ ਕਾਨੂੰਨ ਬਣਨ ਵਾਲਾ ਹੈ। ਇਸ ਤਹਿਤ ਜਲਦ ਹੀ ਸੰਘੀ ਤੌਰ ’ਤੇ ਨਿਯੰਤ੍ਰਿਤ ਕੰਮ ਵਾਲੀ ਥਾਂਵਾਂ ’ਤੇ ਹੜਤਾਲ ਦੌਰਾਨ ਬਦਲਣ ਵਾਲੇ ਕਰਮਚਾਰੀ ’ਤੇ ਬੈਨ ਲੱਗੇਗਾ।

ਐਟੀ ਸਕੈਬ ਨਾਮ ਦੇ ਕਾਨੂੰਨ ਵਿਚ ਇਸ ਗੱਲ ਦੀ ਵਿਵਸਥਾ ਕੀਤੀ ਗਈ ਹੈ ਕਿ ਜੇ ਕੋਈ ਕਰਮਚਾਰੀ ਹੜਤਾਲ ’ਤੇ ਗਏ ਵਰਕਰਜ਼ ਦੀ ਜਗ੍ਹਾ ਹੋਰਾਂ ਨੂੰ ਰੱਖਦਾ ਹੈ ਤਾਂ ਉਸ $100,000 ਤੱਕ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ। ਇਹ ਕਾਨੂੰਨ ਲਿਬਰਲਸ ਦੇ ਨਿਊ ਡੈਮੋਕਰੇਟ ਨਾਲ ਰਾਜਨੀਤਕ ਸਮਝੌਤੇ ਦਾ ਇੱਕ ਪ੍ਰਮੁੱਖ ਹਿੱਸਾ ਸੀ। ਹਾਊਸ ਆਫ ਕੌਮਨਜ਼ ਨੇ ਇਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਸੀ।

ਯੂਨੀਅਨ ਲੀਡਰ ਨੇ ਇਸ ਕਾਨੂੰਨ ਦੀ ਸ਼ਲਾਘਾ ਕੀਤੀ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਨਵੇਂ ਕਾਨੂੰਨ ਨਾਲ ਵਰਕਜ਼ ਦੇ ਅਧਿਕਾਰਾਂ ਦੀ ਰੱਖਿਆ ਹੋਵੇਗੀ ਅਤੇ ਮੰਗਾਂ ਲਈ ਉਹ ਬਿਹਤਰ ਡੀਲ ਹਾਸਲ ਕਰ ਸਕਣਗੇ।

ਹਾਲਾਂਕਿ, ਕੈਨੇਡੀਅਨ ਚੈਂਬਰ ਆਫ ਕਾਮਰਸ ਨੇ ਚਿਤਾਵਨੀ ਦਿੱਤੀ ਹੈ ਕਿ ਛੋਟੇ ਕਾਰੋਬਾਰ ਅਤੇ ਪਰਿਵਾਰ ਜੋ ਸੰਘੀ ਤੌਰ ’ਤੇ ਨਿਯੰਤ੍ਰਿਤ ਸੈਕਟਰ ਵਲੋਂ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਜ਼ਰੂਰੀ ਸੇਵਾਵਾਂ ’ਤੇ ਨਿਰਭਰ ਹਨ ਉਨ੍ਹਾਂ ਨੂੰ ਇਸ ਦੇ ਨਤੀਜੇ ਵਜੋਂ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਵਰਕਰਜ਼ ਦੀ ਹੜਤਾਲ ਦੌਰਾਨ ਕੰਮਕਾਜ ਪ੍ਰਭਾਵਿਤ ਰਹੇਗਾ। ਨਵੇਂ ਨਿਯਮ ਬਿੱਲ ਨੂੰ ਸ਼ਾਹੀ ਮਨਜ਼ੂਰੀ ਮਿਲਣ ਤੋਂ ਇਕ ਸਾਲ ਬਾਅਦ ਲਾਗੂ ਹੋ ਜਾਣਗੇ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link