16.83C Vancouver
ADS

Jun 27, 2025 1:01 PM - The Canadian Press

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਬਿੱਲ ਸੀ-5 ਨੂੰ ਸੈਨੇਟ ਵਲੋਂ ਮਿਲੀ ਮਨਜ਼ੂਰੀ

Share On
senate-passes-controversial-bill-to-fast-track-major-projects
Bill C-5 gives the federal government sweeping new powers to speed up permitting for what the Liberals call "nation-building projects.(Photo: The Canadian Press)

ਕੈਨੇਡਾ ਵਿਚ ਅੰਦਰੂਨੀ ਵਪਾਰ ਰੁਕਾਵਟਾਂ ਨੂੰ ਖਤਮ ਕਰਨ ਦਾ ਰਸਤਾ ਸਾਫ ਹੋ ਗਿਆ ਹੈ,ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਬਿੱਲ ਸੀ-5 ਨੂੰ ਸ਼ਾਹੀ ਮਨਜ਼ੂਰੀ ਮਿਲੀ ਗਈ ਹੈ,ਜਿਸ ਨਾਲ ਇਹ ਕਾਨੂੰਨ ਦੇ ਰੂਪ ਵਿਚ ਆ ਚੁੱਕਾ ਹੈ। ਪੀ.ਐੱਮ.ਨੇ ਬਿਆਨ ਵਿਚ ਕਿਹਾ ਕਿ ਬਿੱਲ ਸੀ-5 ਦੇ ਕਾਨੂੰਨ ਬਣਨ ਦੇ ਨਾਲ ਅਸੀਂ ਸਵਦੇਸ਼ੀ ਲੋਕਾਂ ਦੇ ਸਹਿਯੋਗ ਨਾਲ ਵਪਾਰਕ ਰੁਕਾਵਟਾਂ ਨੂੰ ਦੂਰ ਕਰ ਰਹੇ ਹਾਂ ਅਤੇ ਕੈਨੇਡਾ ਨੂੰ ਜੀ-7 ਵਿਚ ਸਭ ਤੋਂ ਮਜ਼ਬੂਤ ਅਰਥਵਿਵਸਥਾ ਬਣਾਵਾਂਗੇ।

ਬਿੱਲ ਸੀ-5 ਯਾਨੀ ਇਕ ਕੈਨੇਡੀਅਨ ਆਰਥਿਕਤਾ ਐਕਟ ਦੇ ਦੋ ਹਿੱਸੇ ਹਨ,ਜਿਸ ਵਿਚ ਕੈਨੇਡਾ ਦੇ ਰਾਜਾਂ ਵਿਚਕਾਰ ਵਪਾਰਕ ਰੁਕਾਟਵਾਂ ਨੂੰ ਸਮਾਪਤ ਕਰਨਾ ਅਤੇ ਬਿਨਾਂ ਕਿਸੇ ਹੋਰ ਕਾਨੂੰਨੀ ਅੜਚਨ ਦੇ ਖਾਨਾਂ,ਬੰਦਰਗਾਹਾਂ ਤੇ ਪਾਈਪਲਾਈਨ ਵਰਗੇ ਵੱਡੇ ਪ੍ਰਾਜੈਕਟ ਨੂੰ ਕੈਬਨਿਟ ਤੋਂ ਮਨਜ਼ੂਰੀ ਦੇਣਾ ਹੈ। ਅੰਤਰ-ਸਰਕਾਰੀ ਮਾਮਲਿਆਂ ਦੇ ਮੰਤਰੀ ਡੋਮਿਨਿਕ ਲੇਬਲੈਂਕ ਨੇ ਕਿਹਾ ਕਿ ਬਿੱਲ ਸੀ-5 ਆਰਥਿਕ ਵਿਕਾਸ ਨੂੰ ਅੱਗੇ ਵਧਾਉਣ ਦੀ ਸਾਡੀ ਵਚਨਬੱਧਤਾ ਵਿਚ ਇੱਕ ਮਹੱਤਵਪੂਰਨ ਕਦਮ ਹੈ,ਜਿਸ ਨਾਲ ਹਰ ਕੈਨੇਡੀਅਨਾਂ ਨੂੰ ਫਾਇਦਾ ਹੋਵੇਗਾ।

ਉਨ੍ਹਾਂ ਕਿਹਾ ਕਿ ਇਹ ਵੱਡੇ ਰਾਸ਼ਟਰ-ਨਿਰਮਾਣ ਪ੍ਰੋਜੈਕਟਸ ਵਿਚ ਨਿਵੇਸ਼ ਆਕਰਸ਼ਿਤ ਕਰਨ ਵਿਚ ਮਦਦ ਕਰੇਗਾ,ਜਿਸ ਨਾਲ ਚੰਗੀਆਂ ਤਨਖਾਹ ਵਾਲੀਆਂ ਨੌਕਰੀਆਂ ਪੈਦਾ ਹੋਣਗੀਆਂ ਅਤੇ ਅਮਰੀਕਾ 'ਤੇ ਸਾਡੀ ਨਿਰਭਰਤਾ ਨੂੰ ਘੱਟ ਹੋਵੇਗੀ। ਇਹ ਬਿੱਲ ਮਜ਼ਦੂਰ ਗਤੀਸ਼ੀਲਤਾ ਵਿਚ ਰੁਕਾਟਵਾਂ ਨੂੰ ਵੀ ਦੂਰ ਕਰਦਾ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link