13.39C Vancouver
ADS

Jun 15, 2020 7:43 PM -

ਸੈਨੇਟਰ ਨੇ ਆਰ.ਸੀ.ਐਮ.ਪੀ.ਕਮਿਸ਼ਨਰ ਤੋਂ ਮੰਗਿਆ ਅਸਤੀਫ਼ਾ

Share On
senator-calls-for-rcmp-boss-to-resign-saying-she-doesnt-understand-racism
Brenda Lucki speaks during a press event at RCMP "Depot" Division in Regina on March 9, 2018. A Saskatchewan senator says RCMP Commissioner Brenda Lucki should resign or be removed to ensure the national police force can properly serve Indigenous communities. Sen. Lillian Dyck says Lucki has shown recently she does not fully understand systemic racism or have the knowledge and skills be the country's top policewoman. Dyck, a member of the Progressive Senate Group, says the commissioner's departure would benefit all Canadians, including RCMP members. THE CANADIAN PRESS/Michael Bell

ਸੈਸਕੈਚਵਨ ਦੇ ਇੱਕ ਸੈਨੇਟਰ ਦਾ ਕਹਿਣਾ ਹੈ ਕਿ ਆਰ.ਸੀ.ਐਮ.ਪੀ. ਦੇ ਕਮਿਸ਼ਨਰ ਬ੍ਰੈਂਡਾ ਲਕੀ ਜਾਂ ਤਾਂ ਅਸਤੀਫ਼ਾ ਦੇਣ ਜਾਂ ਫ਼ਿਰ ਉਹਨਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਜਾਵੇ, ਤਾਂ ਜੋ ਰਾਸ਼ਟਰੀ ਪੁਲੀਸ ਸੇਵਾ ਇੰਡੀਜਨਸ ਭਾਈਚਾਰਿਆਂ ਦੀ ਚੰਗੀ ਤਰ੍ਹਾਂ ਸੇਵਾ ਕਰ ਸਕੇ।

ਸੈਨੇਟਰ ਲਿਲਿਅਨ ਡਾਇਕ ਨੇ ਕਿਹਾ ਕਿ ਲਕੀ ਨੇ ਹਾਲ ਵਿੱਚ ਹੀ ਇਹ ਦਰਸਾਇਆ ਹੈ ਕਿ ਉਹਨਾਂ ਨੂੰ ਸੰਸਥਾਤਮਕ ਨਸਲਵਾਦ ਦੀ ਸਮਝ ਨਹੀਂ ਹੈ ਅਤੇ ਉਹਨਾਂ ਕੋਲ ਦੇਸ਼ ਦੀ ਚੋਟੀ ਦੀ ਪੁਲੀਸ ਅਧਿਕਾਰੀ ਹੋਣ ਲਈ ਲੋੜੀਂਦਾ ਗਿਆਨ ਜਾਂ ਹੁਨਰ ਨਹੀਂ ਹੈ।

ਡਾਇਕ, ਪ੍ਰੋਗ੍ਰੇਸਿਵ ਸੈਨੇਟ ਗਰੁੱਪ ਦੇ ਮੈਂਬਰ ਹੋਣ ਦੇ ਨਾਲ-ਨਾਲ, ਫਰਸਟ ਨੇਸ਼ਨਜ਼ ਵਿੱਚੋਂ ਸੈਨੇਟ ਵਿੱਚ ਨਾਮਜ਼ਦ ਹੋਣ ਵਾਲੀ ਪਹਿਲੀ ਔਰਤ ਹਨ। ਉਹਨਾਂ ਦਾ ਮੰਨਣਾ ਹੈ ਕਿ ਜੇਕਰ ਲਕੀ ਅਸਤੀਫ਼ਾ ਦਿੰਦੇ ਹਨ ਤਾਂ ਇਹ ਕੈਨੇਡਾ ਵਾਸੀਆਂ ਅਤੇ ਆਰ.ਸੀ.ਐਮ.ਪੀ. ਲਈ ਲਾਭਕਾਰੀ ਹੋਵੇਗਾ।

ਲਕੀ ਨੇ ਸ਼ੁਰੂ ਵਿੱਚ ਪ੍ਰਧਾਨ ਮੰਤਰੀ ਟਰੂਡੋ ਦੇ ਉਸ ਬਿਆਨ ਨੂੰ ਸਮਰਥਨ ਦੇਣ ਤੋਂ ਪਰਹੇਜ਼ ਕੀਤਾ ਸੀ ਕਿ ਸਾਰੀਆਂ ਕਨੇਡੀਅਨ ਸੰਸਥਾਵਾਂ ਵਾਂਗ, ਕਨੇਡੀਅਨ ਪੁਲੀਸ ਫੋਰਸ ਵਿੱਚ ਵੀ ਸੰਸਥਾਤਮਕ ਨਸਲਵਾਦ ਮੌਜੂਦ ਹੈ।

ਸ਼ੁੱਕਰਵਾਰ ਨੂੰ ਆਪਣੇ ਰੁਖ ਤੋਂ ਪਲਟਦੇ ਹੋਏ ਲਕੀ ਨੇ ਟਰੂਡੋ ਦੇ ਬਿਆਨ ਨੂੰ ਸਮਰਥਨ ਨਾ ਦੇਣ 'ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਸੀ।

ਟਰੂਡੋ ਨੇ ਲਕੀ ਵਿੱਚ ਇਹ ਕਹਿੰਦੇ ਹੋਏ ਵਿਸ਼ਵਾਸ ਪ੍ਰਗਟਾਇਆ ਕਿ ਲਕੀ ਵੀ ਸੰਸਥਾਤਮਕ ਨਸਲਵਾਦ ਨੂੰ ਖਤਮ ਕਰਨ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੁੰਦੇ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link