14.18C Vancouver
ADS

Jun 20, 2024 4:12 PM - The Canadian Press

ਟਰੂਡੋ ਸਰਕਾਰ ਦੇ ਵਿਦੇਸ਼ੀ ਦਖ਼ਲ ਬਿੱਲ ਨੂੰ ਸੈਨੇਟ ਨੇ ਦਿੱਤੀ ਹਰੀ ਝੰਡੀ

Share On
senators-approve-bill-to-fight-foreign-interference-after-voting-down-amendment
Senators approved the legislation late Wednesday after voting down a proposed amendment aimed at ensuring innocent people are not swept up in its net.(Photo: The Canadian Press)

ਕੈਨੇਡਾ ਵਿਚ ਵਿਦੇਸ਼ੀ ਦਖ਼ਲ ਨੂੰ ਰੋਕਣ, ਇਸ ਦੀ ਜਾਂਚ ਕਰਨ ਅਤੇ ਸਖ਼ਤ ਕਾਰਵਾਈ ਦੀ ਵਿਵਸਥਾ ਕਰਨ ਵਾਲੇ ਟਰੂਡੋ ਸਰਕਾਰ ਦੇ ਵਿਦੇਸ਼ੀ ਦਖ਼ਲ ਬਿੱਲ ਨੂੰ ਸੈਨੇਟ ਨੇ ਹਰੀ ਝੰਡੀ ਦੇ ਦਿੱਤੀ ਹੈ। ਕਾਨੂੰਨ ਦਾ ਰੂਪ ਲੈਣ ਲਈ ਹੁਣ ਇਸ ਨੂੰ ਸਿਰਫ ਸ਼ਾਹੀ ਮਨਜ਼ੂਰੀ ਮਿਲਣ ਦੀ ਉਡੀਕ ਹੈ।

ਇਸ ਬਿੱਲ ਵਿਚ ਵਿਦੇਸ਼ੀ ਪ੍ਰਭਾਵ ਪਾਰਦਰਸ਼ਤਾ ਰਜਿਸਟਰੀ ਕਮਿਸ਼ਨਰ ਦੀ ਸਥਾਪਨਾ ਕਰਨਾ ਵੀ ਸ਼ਾਮਲ ਹੈ, ਜਿਸ ਤਹਿਤ ਵਿਦੇਸ਼ੀ ਸਰਕਾਰ ਜਾਂ ਸੰਸਥਾ ਨਾਲ ਕੰਮ ਕਰਨ ਵਾਲੇ ਕੁਝ ਵਿਅਕਤੀਆਂ ਨੂੰ ਰਜਿਸਟਰੀ ਕਮਿਸ਼ਨਰ ਕੋਲ ਲਾਜ਼ਮੀ ਤੌਰ ’ਤੇ ਰਜਿਸਟਰ ਕਰਨਾ ਹੋਵੇਗਾ ਕਿਉਂਕਿ ਸਰਕਾਰ ਦਾ ਮੰਨਣਾ ਹੈ ਕਿ ਜੋ ਵਿਦੇਸ਼ੀ ਸੰਸਥਾਵਾਂ ਸਿਆਸੀ ਮਕਸਦ ਨੂੰ ਅੱਗੇ ਵਧਾਉਣ ਲਈ ਦਖਲਅੰਦਾਜ਼ੀ ਕਰਦੀਆਂ ਹਨ, ਉਹ ਆਪਣੇ ਸਬੰਧਾਂ ਦਾ ਖੁਲਾਸਾ ਕੀਤੇ ਬਿਨਾਂ ਲੋਕਾਂ ਨੂੰ ਆਪਣੀ ਤਰਫੋਂ ਨਿਯੁਕਤ ਕਰ ਸਕਦੀਆਂ ਹਨ।

ਸਿਵਿਲ ਸੁਸਾਇਟੀ ਗਰੁੱਪ ਨੇ ਇਸ ਬਿੱਲ ’ਤੇ ਵਿਚਾਰ ਕਰਨ ਲਈ ਸਮੇਂ ਦੀ ਮੰਗ ਕੀਤੀ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਜਲਦਬਾਜ਼ੀ ਵਿਚ ਅਜਿਹੀਆਂ ਵਿਵਸਥਾਵਾਂ ਆ ਸਕਦੀਆਂ ਹਨ ਜਿਨ੍ਹਾਂ ਨਾਲ ਲੋਕਾਂ ਦੇ ਅਧਿਕਾਰਾਂ ਦੀ ਉਲੰਘਣਾ ਹੋ ਸਕਦੀ ਹੈ।

ਗੌਰਤਲਬ ਹੈ ਕਿ ਲਿਬਰਲ ਸਰਕਾਰ ਨੇ ਕਰੀਬ ਹਫ਼ਤਾ ਪਹਿਲਾਂ ਇਹ ਬਿੱਲ ਹਾਊਸ ਆਫ ਕੌਮਨਜ਼ ਵਿਚ ਪੇਸ਼ ਕੀਤਾ ਸੀ, ਜਿਸ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਮਿਲੀ। ਪ੍ਰਵਾਸੀ ਭਾਈਚਾਰੇ ਅਤੇ ਕੈਨੇਡਾ ਦੇ ਚੋਣ ਪ੍ਰਕਿਰਿਆ ਵਿਚ ਵਿਦੇਸ਼ੀ ਦਖ਼ਲ ਨੂੰ ਰੋਕਣ ਲਈ ਸਰਕਾਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੀ ਸੀ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link