20.31C Vancouver
ADS

Jul 14, 2020 4:54 PM -

ਸੈਨੇਟ ਕਮੇਟੀ ਨੇ ਕੋਵਿਡ-19 ਰਾਹਤ ਪ੍ਰੋਗਰਾਮਾਂ ਵਿੱਚ ਬਦਲਾਵਾਂ ਅਤੇ ਖਰਚੇ ਨੂੰ ਲੈਕੇ ਵੱਧ ਪਾਰਦਰਸ਼ਤਾ ਦੀ ਮੰਗ ਕੀਤੀ

Share On
senators-call-for-changes-to-covid-19-aid-and-more-transparency-on-spending
The Senate of Canada building and Senate Chamber are pictured in Ottawa on Monday, Feb. 18, 2019. CANADIAN PRESS/Sean Kilpatrick

ਸੈਨੇਟ ਦੀ ਫ਼ਾਇਨੈੰਸ ਕਮੇਟੀ ਦਾ ਕਹਿਣਾ ਹੈ ਕਿ ਟਰੂਡੋ ਸਕਰਾਰ ਨੂੰ ਬਹੁਤ ਜਲਦ ਆਮ ਜਨਤਾ ਨੂੰ ਇਹ ਜਾਣਕਾਰੀ ਪ੍ਰਦਾਨ ਕਰਨੀ ਪਵੇਗੀ ਕਿ ਸਰਕਾਰ ਉਹਨਾਂ ਲੋਕਾਂ ਲਈ ਕੀ ਕਰਨ ਜਾ ਰਹੀ ਹੈ ਜਿਨ੍ਹਾਂ ਦੇ ਸੀ.ਈ.ਆਰ.ਬੀ. ਭੁਗਤਾਨ ਦੀ ਮਿਆਦ ਖਤਮ ਹੋਣ ਵਾਲੀ ਹੈ ਅਤੇ ਉਹਨਾਂ ਕੋਲ ਅਜੇ ਵੀ ਕੋਈ ਰੋਜ਼ਗਾਰ ਨਹੀਂ ਹੈ।

ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸੀ.ਈ.ਆਰ.ਬੀ. ਪ੍ਰੋਗਰਾਮ ਦੀ ਮਿਆਦ ਸਤੰਬਰ ਮਹੀਨੇ ਖਤਮ ਹੋਣ ਜਾ ਰਹੀ ਹੈ। ਇਸ ਪ੍ਰੋਗਰਾਮ ਅਧੀਨ ਉਹਨਾਂ ਲੋਕਾਂ ਨੂੰ $500 ਹਫਤਾਵਾਰ ਦਿੱਤੇ ਜਾ ਰਹੇ ਹਨ ਜਿਨ੍ਹਾਂ ਦਾ ਰੋਜ਼ਗਾਰ ਕੋਵਿਡ-19 ਕਾਰਣ ਪ੍ਰਭਾਵਿਤ ਹੋਇਆ ਹੈ।

ਕਮੇਟੀ ਦਾ ਕਹਿਣਾ ਹੈ ਕਿ ਜਿਵੇਂ-ਜਿਵੇਂ ਲੋਕਾਂ ਦੀਆਂ ਆਮਦਨਾਂ ਵਿੱਚ ਵਾਧਾ ਹੋ ਰਿਹਾ ਹੈ, ਸਰਕਾਰ ਨੂੰ ਉਹਨਾਂ ਲੋਕਾਂ ਨੂੰ ਵੀ ਕੁਝ ਭੁਗਤਾਨ ਕਰਨ ਚਾਹੀਦਾ ਹੈ ਜਿਨ੍ਹਾਂ ਦੀ ਆਮਦਨ ਮੌਜੂਦਾ ਕੱਟ-ਔਫ਼ ਤੋਂ ਥੋੜੀ ਵੱਧ ਹੈ।

ਸੈਨੇਟਰਜ਼ ਵੱਲੋਂ ਸਰਕਾਰ ਨੂੰ "ਗੈਰੰਟੀਡ ਇੰਕਮ ਪ੍ਰੋਗਰਾਮ" ਬਾਰੇ ਵਿਚਾਰ ਕਰਨ ਲਈ ਵੀ ਕਿਹਾ ਗਿਆ ਹੈ ਤਾਂ ਹੋ ਸਾਰੇ ਕੈਨੇਡਾ ਵਾਸੀਆਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਹੋ ਸਕਣ।

ਕਮੇਟੀ ਵੱਲੋਂ ਇਹ ਸੁਝਾਅ ਫ਼ੈਡਰਲ ਸਰਕਾਰ ਦੇ ਕੋਵਿਡ-19 ਬੈਨਿਫ਼ਿਟ ਪ੍ਰੋਗਰਾਮਾਂ ਦੀ ਸਮੀਖਿਆ ਰਿਪੋਰਟ ਵਿੱਚ ਸ਼ਾਮਿਲ ਕੀਤੇ ਗਏ ਹਨ।

ਇਸ ਰਿਪੋਰਟ ਵਿੱਚ ਕਈ ਸੁਝਾਅ ਦੇਣ ਦੇ ਨਾਲ-ਨਾਲ ਕਮੇਟੀ ਨੇ ਫ਼ੈਡਰਲ ਖਰਚੇ ਦੇ ਸੰਬੰਧ ਵਿੱਚ ਸਰਕਾਰ ਵੱਲੋਂ "ਜਵਾਬਦੇਹੀ ਅਤੇ ਪਾਰਦਰਸ਼ਤਾ ਦੀ ਘਾਟ" 'ਤੇ ਚਿੰਤਾ ਵਿਅਕਤ ਕੀਤੀ ਹੈ।

Latest news

7-vancouver-island-mayors-elected-unopposed-ahead-of-b-c-municipal-elections
Punjabi

ਬੀ.ਸੀ. ਦੇ ਵੈਨਕੂਵਰ ਆਈਲੈਂਡ ਦੇ 7 ਸ਼ਹਿਰਾਂ ’ਚ ਮੇਅਰ ਬਿਨਾਂ ਮੁਕਾਬਲੇ ਚੁਣੇ ਗਏ

ਬੀ.ਸੀ. ਵਿਚ ਹੋਣ ਜਾ ਰਹੀਆਂ ਨਗਰ-ਪਾਲਿਕਾ ਚੋਣਾਂ ਦੀ ਜਨਰਲ ਵੋਟਿੰਗ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਹੀ ਵੈਨਕੂਵਰ ਆਈਲੈਂਡ ਦੇ ਸੱਤ ਸ਼ਹਿਰਾਂ ਵਿਚ ਬਿਨਾਂ ਮੁਕਾਬਲੇ ਦੇ ਮੇਅਰ ਚੁਣੇ ਗਏ ਹਨ। ਇਨ੍ਹਾਂ ਸੱਤ ਨਗਰ ਪਾਲਿਕਾਵਾਂ ਵਿਚ ਸਿਡਨੀ, ਡੰਕਨ, ਲੈਂਟਜ਼ਵਿਲ, ਕੰਬਰਲੈਂਡ, ਕੋਮੋਕਸ, ਪੋਰਟ ਮੈਕਨੀਲ ਅਤੇ ਪੋਰਟ ਹਾਰਡੀ ਸ਼ਾਮਲ ਹਨ, ਜਿੱਥੇ ਮੇਅਰ ਦੀ ਦੌੜ ਵਿਚ ਸਿਰਫ਼ ਇੱਕ-ਇੱਕ ਉਮੀਦਵਾਰ ਨੇ ਹੀ ਨਾਮਜ਼ਦਗੀ ਦਾਖ਼ਲ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਰਵਿਰੋਧ ਜੇਤੂ ਐਲਾਨ ਦਿੱਤਾ ਗਿਆ ਹੈ।
shiromani-akali-dal-expels-former-mla-ravinder-singh-brahmpura
Punjabi

ਅਕਾਲੀ ਦਲ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ’ਚੋਂ ਕੱਢਿਆ

ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਖਾਰਜ ਕੀਤਾ ਗਿਆ ਹੈ।
carney-calls-u-s-a-friend-amid-canada-u-s-trade-war-tensions
Punjabi

ਟਰੇਡ ਵਾਰ ਦੇ ਤਣਾਅ ਦਰਮਿਆਨ ਕਾਰਨੀ ਨੇ ਅਮਰੀਕਾ ਨੂੰ ਦੱਸਿਆ ‘ਦੋਸਤ’

ਕੈਨੇਡਾ-ਅਮਰੀਕਾ ਟਰੇਡ ਵਾਰ ਦੇ ਤਣਾਅਪੂਰਨ ਮਾਹੌਲ ਦਰਮਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਟੋਰੌਂਟੋ ਵਿਖੇ ਇਨਵੈਸਟਮੈਂਟ ਸਮਿਟ ਦੌਰਾਨ ਆਪਣੇ ਪ੍ਰਮੁੱਖ ਭਾਸ਼ਣ ਵਿਚ ਅਮਰੀਕਾ ਨੂੰ ਦੋਸਤ ਕਹਿ ਕੇ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ ਹਮੇਸ਼ਾ ਗੁਆਂਢੀ ਰਹਿਣਗੇ ਅਤੇ ਕੈਨੇਡਾ ਕਈ ਅਹਿਮ ਖੇਤਰਾਂ ਵਿਚ ਅਮਰੀਕਾ ਦਾ ਸਭ ਤੋਂ ਮਹੱਤਵਪੂਰਨ ਹਿੱਸੇਦਾਰ ਬਣਿਆ ਰਹੇਗਾ।
calgary-landfill-fire-court-orders-company-to-stop-illegal-waste-storage
Punjabi

ਕੈਲਗਰੀ ਲੈਂਡਫਿਲ ਅੱਗ ਮਾਮਲੇ ’ਚ ਅਦਾਲਤ ਸਖ਼ਤ, ਕੰਪਨੀ ਨੂੰ ਲਾਈ ਫਟਕਾਰ

ਕੈਲਗਰੀ ਦੀ ਇੱਕ ਕੰਪਨੀ ਨਾਲ ਜੁੜੇ ਲੈਂਡਫਿਲ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਬਲ ਰਹੀ ਅੱਗ ਅਤੇ ਧੂੰਏਂ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕ ਪਰੇਸ਼ਾਨ ਹਨ। ਇਸ ਮਾਮਲੇ ਵਿੱਚ ਅਦਾਲਤ ਨੇ ਸਖ਼ਤ ਰੁਖ ਅਪਣਾਇਆ ਹੈ। ਕੋਰਟ ਔਫ ਕਿੰਗਜ਼ ਬੈਂਚ ਦੇ ਜੱਜ ਜਸਟਿਸ ਜੇਮਜ਼ Eamon ਨੇ ਕਿਹਾ ਹੈ ਕਿ ਜਿਸ ਸਥਾਨਕ ਕੰਪਨੀ ਦੇ ਲੈਂਡਫਿਲ ਵਿੱਚ ਅੱਗ ਲੱਗੀ ਹੋਈ ਹੈ, ਉਸਨੇ ਜਾਣਬੁੱਝ ਕੇ ਨਗਰ ਨਿਗਮ ਦੇ ਉਪ-ਨਿਯਮਾਂ ਅਤੇ ਹੁਕਮਾਂ ਦੀ ਪਾਲਣਾ ਕਰਨ ਤੋਂ ਇਨਕਾਰ ਕੀਤਾ ਹੈ।
alberta-ndps-kyle-campbell-wins-calgary-shaw-byelection
Punjabi

ਐਲਬਰਟਾ NDP ਦੇ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਉਪ-ਚੋਣ ਜਿੱਤੀ

ਐਲਬਰਟਾ ਐਨ.ਡੀ.ਪੀ. ਦੇ ਉਮੀਦਵਾਰ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਹਲਕੇ ਵਿੱਚ ਹੋਈਆਂ ਉਪ-ਚੋਣਾਂ ਵਿਚ ਜਿੱਤ ਹਾਸਲ ਕਰ ਲਈ ਹੈ। ਹੁਣ ਉਹ ਇੱਥੇ ਵਿਧਾਇਕ ਵਜੋਂ ਸੇਵਾਵਾਂ ਨਿਭਾਉਣਗੇ। ਇਹ ਚੋਣ ਨਤੀਜਾ ਸੂਬੇ ਦੀ ਰਾਜਨੀਤੀ ਵਿੱਚ ਇੱਕ ਵੱਡਾ ਮੋੜ ਮੰਨਿਆ ਜਾ ਰਿਹਾ ਹੈ।ਇਹ ਮੁਕਾਬਲਾ ਫਸਵਾਂ ਰਿਹਾ, ਜਿਸ ਵਿੱਚ ਕਾਈਲ ਕੈਂਪਬੈਲ ਨੇ ਆਪਣੇ ਯੂ.ਸੀ.ਪੀ. ਵਿਰੋਧੀ ਮਾਈਕ ਡੈਰੀ ਨੂੰ 582 ਵੋਟਾਂ ਦੇ ਫ਼ਰਕ ਨਾਲ ਹਰਾਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link