13.65C Vancouver
ADS

May 15, 2026 5:32 PM - Connect Newsroom - Ramandeep Kaur

ਵੈਨਕੂਵਰ 'ਚ ਬੇਕਾਬੂ ਗੱਡੀ ਨੇ ਕਈ ਚੀਜ਼ਾਂ ਨੂੰ ਮਾਰੀ ਟੱਕਰ, ਬਜ਼ੁਰਗ ਸਮੇਤ ਦੋ ਪੁਲਿਸ ਔਫੀਸਰ ਹਸਪਤਾਲ 'ਚ ਦਾਖ਼ਲ

Share On
senior-critically-injured-two-vancouver-police-officers-hurt-after-west-end-vehicle-incident
Vancouver police investigate a vehicle incident near Comox and Bute streets in Vancouver’s West End on Friday morning after a senior citizen and two officers were injured.

ਵੈਨਕੂਵਰ ਦੇ ਵੈਸਟ ਐਂਡ ਇਲਾਕੇ ਵਿਚ ਸ਼ੁੱਕਰਵਾਰ ਸਵੇਰੇ ਕਰੀਬ 5:30 ਵਜੇ ਇੱਕ ਬੇਕਾਬੂ ਗੱਡੀ ਵਲੋਂ ਕਈ ਚੀਜ਼ਾਂ ਨੂੰ ਟੱਕਰ ਮਾਰਨ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿਚ ਜ਼ਖਮੀ ਹੋਏ ਇੱਕ ਬਜ਼ੁਰਗ ਸਮੇਤ ਦੋ ਪੁਲਿਸ ਔਫੀਸਰ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਵੈਨਕੂਵਰ ਪੁਲਿਸ ਮੁਤਾਬਕ, ਇੱਕ ਡਰਾਈਵਰ ਆਪਣੀ ਜੀਪ ਨੂੰ ਕੋਮੌਕਸ ਅਤੇ ਬਰੌਟਨ ਸਟ੍ਰੀਟਸ ਦੇ ਇਲਾਕੇ ਵਿਚ ਬੇਕਾਬੂ ਤਰੀਕੇ ਨਾਲ ਚਲਾ ਰਿਹਾ ਸੀ, ਜਿੱਥੇ ਉਸ ਨੇ ਕਈ ਚੀਜ਼ਾਂ ਨੂੰ ਟੱਕਰ ਮਾਰੀ ਅਤੇ ਨੈਲਸਨ ਪਾਰਕ ਦੇ ਡੌਗ ਏਰੀਆ ਅਤੇ ਸਾਈਡਵਾਕ 'ਤੇ ਗੱਡੀ ਭਜਾਈ।

ਇਸ ਦੌਰਾਨ ਉੱਥੇ ਮੌਜੂਦ ਕਈ ਲੋਕਾਂ ਨੇ ਭੱਜ ਕੇ ਆਪਣੀ ਜਾਨ ਬਚਾਈ ਪਰ ਮੋਟਰਾਈਜ਼ਡ ਸਕੂਟਰ 'ਤੇ ਸਵਾਰ ਬਜ਼ੁਰਗ ਗੱਡੀ ਦੀ ਲਪੇਟ ਵਿਚ ਆ ਗਿਆ। ਇਸ ਤੋਂ ਬਾਅਦ ਮੌਕੇ 'ਤੇ ਪਹੁੰਚ ਰਹੀ ਪੁਲਿਸ ਦੀ ਗੱਡੀ ਨਾਲ ਟੱਕਰ ਮਾਰੀ, ਜਿਸ ਕਾਰਨ ਪੁਲਿਸ ਕਰੂਜ਼ਰ ਦਾ ਅਗਲਾ ਹਿੱਸਾ ਨੁਕਸਾਨਿਆ ਗਿਆ ਅਤੇ ਮੁਲਜ਼ਮ ਦੀ ਜੀਪ ਪਲਟ ਗਈ। ਮੁਲਜ਼ਮ ਆਪਣੀ ਗੱਡੀ ਵਿਚ ਫਸ ਗਿਆ ਸੀ, ਜਿਸ ਨੂੰ ਵੈਨਕੂਵਰ ਫਾਇਰ ਰੈਸਕਿਊ ਸਰਵਿਸਸ ਦੀ ਮਦਦ ਨਾਲ ਬਾਹਰ ਕੱਢ ਕੇ ਗ੍ਰਿਫ਼ਤਾਰ ਕਰ ਲਿਆ ਗਿਆ।

ਬਜ਼ੁਰਗ ਇਸ ਵੇਲੇ ਹਸਪਤਾਲ ਵਿਚ ਨਾਜ਼ੁਕ ਹਾਲਤ ਵਿਚ ਦਾਖਲ ਹੈ। ਪੁਲਿਸ ਮੁਤਾਬਕ, ਇਸ ਘਟਨਾ ਪਿੱਛੇ ਮਾਨਸਿਕ ਸਿਹਤ ਅਤੇ ਨਸ਼ੇ ਦੀ ਵਰਤੋਂ ਮੁੱਖ ਕਾਰਨ ਹੋ ਸਕਦੇ ਹਨ। ਫਿਲਹਾਲ ਮੇਜਰ ਕ੍ਰਾਈਮ ਯੂਨਿਟ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link