19.54C Vancouver
ADS

Aug 20, 2026 4:16 PM - Connect Newsroom - Ramandeep Kaur with files from The Canadian Press

ਸਰੀ ਵਿਚ ਟਰਾਂਸਲਿੰਕ ਬੱਸ ਦੀ ਲਪੇਟ ’ਚ ਆਏ ਬਜ਼ੁਰਗ ਦੀ ਹਸਪਤਾਲ ’ਚ ਮੌਤ

Share On
senior-man-dies-after-being-struck-by-translink-bus-in-surrey
SPS is asking anyone who may have information about the incident or dashcam footage to come forward and contact Surrey Police. (Photo: The Canadian Press)

ਸਰੀ ਵਿਚ ਬੀਤੇ ਜੁਲਾਈ ਮਹੀਨੇ ਟਰਾਂਸਲਿੰਕ ਬੱਸ ਦੀ ਲਪੇਟ ਵਿਚ ਆਉਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋਏ ਇੱਕ ਬਜ਼ੁਰਗ ਦੀ ਹਸਪਤਾਲ ਵਿਚ ਮੌਤ ਹੋ ਗਈ ਹੈ। ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਜਾਣਕਾਰੀ ਮੁਤਾਬਕ, 60-65 ਸਾਲਾ ਦਾ ਇਹ ਬਜ਼ੁਰਗ 11 ਜੁਲਾਈ ਦੀ ਰਾਤ ਨੂੰ ਲਗਭਗ 9:41 ਵਜੇ 128 ਸਟ੍ਰੀਟ ਅਤੇ 96 ਐਵੇਨਿਊ ਦੇ ਇੰਟਰਸੈਕਸ਼ਨ 'ਤੇ ਗੰਭੀਰ ਜ਼ਖਮੀ ਹਾਲਤ ਵਿਚ ਮਿਲਿਆ ਸੀ, ਜਿਸ ਨੂੰ ਪੈਰਾਮੈਡਿਕਸ ਵਲੋਂ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਚੱਲ ਰਹੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।

ਪੁਲਿਸ ਦਾ ਮੰਨਣਾ ਹੈ ਕਿ ਇਹ ਹਾਦਸਾ ਬੱਸ ਸਟੌਪ ਦੇ ਨੇੜੇ ਵਾਪਰਿਆ ਸੀ ਅਤੇ ਸ਼ੁਰੂਆਤੀ ਜਾਂਚ ਵਿਚ ਤੇਜ਼ ਰਫ਼ਤਾਰ ਜਾਂ ਨਸ਼ੇ ਦੇ ਪ੍ਰਭਾਵ ਵਰਗੇ ਕਾਰਨਾਂ ਨੂੰ ਨਕਾਰ ਦਿੱਤਾ ਗਿਆ ਹੈ। SPS ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਇਸ ਹਾਦਸੇ ਦੀ ਕੋਈ ਜਾਣਕਾਰੀ ਜਾਂ ਡੈਸ਼ਕੈਮ ਫੁਟੇਜ ਹੋਵੇ ਤਾਂ ਉਹ ਸਰੀ ਪੁਲਿਸ ਨਾਲ ਸੰਪਰਕ ਕਰ ਸਕਦਾ ਹੈ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਫਰਵਰੀ ਵਿਚ ਇਸੇ 128 ਸਟ੍ਰੀਟ 'ਤੇ ਇੱਕ ਗੱਡੀ ਦੀ ਟੱਕਰ ਕਾਰਨ ਇੱਕ 22 ਸਾਲਾ ਲੜਕੀ ਦੀ ਮੌਤ ਹੋ ਗਈ ਸੀ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link