9.45C Vancouver
ADS

Oct 6, 2021 9:24 PM -

ਸੀਨੀਅਰਜ਼ ਐਡਵੋਕੇਟ ਨੇ ਬੀ.ਸੀ. ਦੇ ਲੌਂਗ ਟਰਮ ਤੇ ਅਸਿਸਟਿਡ ਕੇਅਰ ਹੋਮਸ 'ਚ ਕੋਵਿਡ-19 ਆਊਟਬ੍ਰੇਕ ਸੰਬੰਧੀ ਰਿਪੋਰਟ ਕੀਤੀ ਜਾਰੀ, ਸੁਧਾਰ ਲਈ ਕਈ ਸਿਫਾਰਸ਼ਾਂ ਕੀਤੀਆਂ

Share On
seniors-advocate-releases-review-of-covid-19-outbreaks-at-b-c-care-facilities
A report from BC's seniors' advocate calls for mandatory vaccinations for all staff in assisted living and long-term care homes, along with booster shots for residents demands that the province had already started to act upon. (Photo - Seniors Advocate BC/Twitter)

ਬੀ.ਸੀ. ਸੀਨੀਅਰਸ ਐਡਵੋਕੇਟ ਈਜ਼ੋਬੇਲ ਮੈਕੇਨਜ਼ੀ ਨੇ ਕੋਵਿਡ-19 ਆਊਟਬ੍ਰੇਕਸ ਸੰਬੰਧੀ ਇੱਕ ਰਿਪੋਰਟ ਜਾਰੀ ਕੀਤੀ ਹੈ।

ਸੂਬੇ ਦੇ ਲੌਂਗ ਟਰਮ ਕੇਅਰ ਹੋਮਸ ਅਤੇ ਅਸਿਸਟਿਡ ਲਿਵਿੰਗ ਫੈਸਿਲਿਟੀਸ 'ਚ ਆਊਟਬ੍ਰੇਕਸ ਨਾਲ ਸੰਬੰਧੀ ਰਿਪੋਰਟ ਜਾਰੀ ਕੀਤੀ ਗਈ ਹੈ।

ਬੀ.ਸੀ. 'ਚ ਪੈਂਡੈਮਿਕ ਦੇ ਦਸਤਕ ਦੇਣ ਤੋਂ ਬਾਅਦ ਸੂਬੇ ਦੇ ਲੌਂਗ ਟਰਮ ਕੇਅਰ ਅਤੇ ਅਸਿਸਟਿਡ ਲਿਵਿੰਗ ਫੈਸਿਲਿਟੀਸ 'ਚ 800 ਤੋਂ ਵਧੇਰੇ ਨਾਗਰਿਕਾਂ ਦੀ ਮੌਤ ਰਿਪੋਰਟ ਹੋਈ ਹੈ।

ਇਸ ਰਿਪੋਰਟ 'ਚ ਮਾਰਚ 2020 ਤੋਂ ਫਰਵਰੀ 2021 ਵਿਚਾਲੇ ਰਿਪੋਰਟ ਹੋਏ ਆਊਟਬ੍ਰੇਕਸ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ।

ਮੈਕੇਨਜ਼ੀ ਦੇ ਦਫ਼ਤਰ ਨੇ 100,000 ਤੋਂ ਵੱਧ ਰਿਕਾਰਡਸ ਦੀ ਜਾਂਚ ਕੀਤੀ ਅਤੇ 210 ਸਾਈਟਸ 'ਤੇ 365 ਆਊਟਬ੍ਰੇਕਸ ਦੀ ਜਾਂਚ ਕੀਤੀ ਗਈ।

ਰਿਪੋਰਟ 'ਚ ਮੈਕੇਨਜ਼ੀ ਨੇ 7 ਸਿਫਾਰਸ਼ਾਂ ਕੀਤੀਆਂ ਹਨ ਜੋ ਉਨ੍ਹਾਂ ਅਨੁਸਾਰ ਸੀਨੀਅਰਸ ਦੀਆਂ ਜਾਨਾਂ ਬਚਾਉਣ 'ਚ ਕਾਰਗਰ ਕਦਮ ਹੋ ਸਕਦੇ ਹਨ। ਇਸ 'ਚ ਕਿਹਾ ਗਿਆ ਹੈ ਕਿ ਅਸਿਸਟਿਡ ਲਿਵਿੰਗ ਅਤੇ ਲੌਂਗ ਟਰਮ ਕੇਅਰ ਹੋਮਸ 'ਚ ਸਾਰੇ ਸਟਾਫ਼ ਲਈ ਵੈਕਸੀਨ ਮੈਂਡੇਟੋਰੀ ਬਣਾਈ ਜਾਣੀ ਚਾਹੀਦੀ ਹੈ।

ਇਸ ਤੋਂ ਇਲਾਵਾ ਇਨ੍ਹਾਂ ਥਾਵਾਂ 'ਤੇ ਨਿਵਾਸੀਆਂ ਲਈ ਵੈਕਸੀਨ ਦੀ ਬੂਸਟਰ ਡੋਜ਼ ਦੀ ਮੰਗ ਕੀਤੀ ਗਈ ਹੈ।

ਹਾਲਾਂਕਿ ਇਹ ਦੋਵੇਂ ਫੈਸਲੇ ਸੂਬਾ ਸਰਕਾਰ ਨੇ ਪਹਿਲਾਂ ਹੀ ਲੈ ਲਏ ਹਨ।

ਰਿਪੋਰਟ 'ਚ ਇਹ ਵੀ ਦੱਸਿਆ ਗਿਆ ਹੈ ਕਿ ਇਨ੍ਹਾਂ ਥਾਵਾਂ 'ਤੇ ਨਿਵਾਸੀਆਂ 'ਚ ਕੋਵਿਡ-19 ਦੇ ਸੰਪਰਕ 'ਚ ਆਉਣ ਦੇ ਆਸਾਰ ਆਮ ਨਾਲੋਂ 3.5 ਗੁਣਾ ਵਧੇਰੇ ਹਨ ਅਤੇ ਇਸ ਦੇ ਕਾਰਨ ਮੌਤ ਹੋਣ ਦੇ ਆਸਾਰ 33 ਗੁਣਾ ਵਧੇਰੇ ਹਨ।

ਸਿਫਾਰਸ਼ਾਂ 'ਚ ਸਟਾਫ਼ ਲਈ ਪੇਡ ਸਿਕ ਲੀਵ 'ਚ ਵਾਧੇ ਦੀ ਵੀ ਅਪੀਲ ਕੀਤੀ ਗਈ ਹੈ।

ਡਾਇਰੈਕਟ ਕੇਅਰ ਸਟਾਫ਼ 'ਚ ਵਾਧੇ ਦੀ ਵੀ ਸਲਾਹ ਦਿੱਤੀ ਗਈ ਹੈ।

ਡਾਇਰੈਕਟ ਕੇਅਰ ਸਟਾਫ਼ 'ਚ ਰਿਜਿਸਟਰਡ ਨਰਸਿੰਗ ਦੀ ਗਿਣਤੀ 'ਚ ਵਾਧੇ ਦੀ ਵੀ ਸਲਾਹ ਦਿੱਤੀ ਗਈ ਹੈ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link