12.4C Vancouver
ADS

Dec 11, 2023 5:31 PM - The Canadian Press

ਕੈਨੇਡਾ ਸਰਕਾਰ ਨੇ ਡੈਂਟਲ ਇੰਸ਼ੋਰੈਂਸ ਯੋਜਨਾ ਦਾ ਕੀਤਾ ਐਲਾਨ,ਬਜ਼ੁਰਗ ਦੇ ਸਕਦੇ ਅਰਜ਼ੀਆਂ

Share On
seniors-over-87-can-apply-to-join-federal-dental-plan-starting-next-week
The program is for people with an annual household income under 90-thousand dollars who don't have access to private insurance. (Photo: The Canadian Press)

ਕੈਨੇਡਾ ਸਰਕਾਰ ਦੇ ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਡੈਂਟਲ ਇੰਸ਼ੋਰੈਂਸ ਯੋਜਨਾ ਤਹਿਤ ਜਲਦ ਹੀ ਅਰਜ਼ੀਆਂ ਖੁੱਲ੍ਹਣ ਜਾ ਰਹੀਆਂ ਹਨ, ਲਿਬਰਲ ਸਰਕਾਰ ਇਸ ਨੂੰ ਕਈ ਫੇਜ਼ ਵਿੱਚ ਸ਼ੁਰੂ ਕਰ ਰਹੀ ਹੈ।

ਸਿਹਤ ਮੰਤਰੀ ਮਾਰਕ ਹੌਲੈਂਡ ਨੇ ਅੱਜ ਸਵੇਰੇ ਪ੍ਰੋਗਰਾਮ ਦੇ ਰੋਲਆਊਟ ਦੀ ਘੋਸ਼ਣਾ ਕੀਤੀ ਹੈ। ਪਹਿਲੇ ਪੰਜ ਸਾਲਾਂ ਵਿੱਚ ਇਸ ਪ੍ਰੋਗਰਾਮ ਲਈ $13 ਬਿਲੀਅਨ ਦਾ ਬਜਟ ਰੱਖਿਆ ਗਿਆ ਹੈ। ਪਹਿਲੇ ਗੇੜ ਵਿੱਚ ਇਹ 87 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਲਾਗੂ ਹੋ ਰਹੀ ਹੈ ਹਾਲਾਂਕਿ ਲਾਭ ਲਈ ਦਾਅਵੇ ਮਈ 2024 ਤੋਂ ਲਾਗੂ ਹੋਣੇ ਸ਼ੁਰੂ ਹੋਣਗੇ।

ਇਹ ਦੰਦਾਂ ਦੀ ਯੋਜਨਾ ਲਿਬਰਲਸ ਤੇ ਐੱਨ. ਡੀ. ਪੀ. ਵਿਚਕਾਰ ਹੋਏ ਸਪਲਾਈ ਅਤੇ ਵਿਸ਼ਵਾਸ ਸੌਦੇ ਦਾ ਹਿੱਸਾ ਹੈ।ਐੱਨ ਡੀ ਪੀ ਨੇ ਲਿਬਰਲਸ ਨੂੰ ਦਿੱਤੇ ਸਮਰਥਨ ਵਿੱਚ ਸ਼ਰਤ ਰੱਖੀ ਸੀ ਕਿ ਜਿਨ੍ਹਾਂ ਕੈਨੇਡੀਅਨਜ਼ ਦੀ ਸਾਲਾਨਾ ਇਨਕਮ $90,000 ਤੋਂ ਘੱਟ ਹੈ ਅਤੇ ਪ੍ਰਾਈਵੇਟ ਬੀਮਾ ਨਹੀਂ ਹੈ ਉਨ੍ਹਾਂ ਲਈ 2024 ਤੱਕ ਡੈਂਟਲ ਇੰਸ਼ੋਰੈਂਸ ਪਲੈਨ ਨੂੰ ਸ਼ੁਰੂ ਕੀਤਾ ਜਾਵੇ। ਇਸ ਦਾ ਫਾਇਦਾ ਬੱਚਿਆਂ ਤੱਕ ਨੂੰ ਮਿਲੇਗਾ ਪਰ ਯੋਗਤਾ ਦਾ ਵਿਸਥਾਰ ਪੜਾਅਵਾਰ ਕੀਤਾ ਜਾਵੇਗਾ।

2025 ਵਿੱਚ ਸਾਰੇ ਯੋਗ ਕੈਨੇਡੀਅਨਜ਼ ਇਸ ਵਿੱਚ ਸ਼ਾਮਲ ਕਰ ਲਏ ਜਾਣਗੇ। ਲਗਭਗ 9 ਮਿਲੀਅਨ ਕੈਨੇਡੀਅਨਜ਼ ਇਸ ਦਾ ਫਾਇਦਾ ਲੈਣਗੇ, ਜਿਸ ਨਾਲ ਇਹ ਸਰਕਾਰ ਦਾ ਸਭ ਤੋਂ ਵੱਡਾ ਸਮਾਜਿਕ ਪ੍ਰੋਗਰਾਮ ਬਣਨ ਵਾਲਾ ਹੈ।

Latest news

carney-to-visit-saudi-arabia-next-week-as-rights-concerns-draw-renewed-attention
Punjabi

ਪ੍ਰਧਾਨ ਮੰਤਰੀ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੌਰੇ 'ਤੇ, ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਵਧਿਆ ਧਿਆਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਸਾਊਦੀ ਅਰਬ ਦੇ ਸ਼ਾਸਕ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਇੱਕ ਅਹਿਮ ਮੁਲਾਕਾਤ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਮਨੁੱਖੀ ਅਧਿਕਾਰਾਂ ਦੇ ਮੁੱਦੇ 'ਤੇ ਇੱਕ ਨਵਾਂ ਸਿਆਸੀ ਦਬਾਅ ਵੀ ਸ਼ੁਰੂ ਹੋ ਗਿਆ ਹੈ। ਪਿਛਲੇ 26 ਸਾਲਾਂ ਵਿਚ ਕਿਸੇ ਕੈਨੇਡੀਅਨ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਸਾਊਦੀ ਫੇਰੀ ਹੋਣ ਵਾਲੀ ਹੈ,ਜਿਸ ਦਾ ਮਕਸਦ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ।
b-c-nurses-begin-targeted-job-action-refuse-non-nursing-duties-and-non-essential-overtime
Punjabi

ਬੀ.ਸੀ. ਨਰਸਾਂ ਨੇ ਹੜਤਾਲ ਵਜੋਂ ਗੈਰ-ਨਰਸਿੰਗ ਕੰਮਾਂ ਅਤੇ ਓਵਰਟਾਈਮ ਕੀਤਾ ਬੰਦ

ਬੀ.ਸੀ. ਨਰਸਾਂ ਵੱਲੋਂ ਵੀਰਵਾਰ ਤੋਂ ਗੈਰ-ਨਰਸਿੰਗ ਕੰਮਾਂ ਅਤੇ ਗੈਰ-ਜ਼ਰੂਰੀ ਓਵਰਟਾਈਮ 'ਤੇ ਮੁਕੰਮਲ ਪਾਬੰਦੀ ਲਗਾ ਕੇ ਟਾਰਗੇਟਿਡ ਜੌਬ ਐਕਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਕਾਰਨ ਸੂਬਾ ਸਰਕਾਰ ਅਤੇ ਹੈਲਥ ਕੇਅਰ ਸੈਕਟਰ ਵਿਚਕਾਰ ਵਿਵਾਦ ਸ਼ੁਰੂ ਹੋ ਗਿਆ ਹੈ। ਯੂਨੀਅਨ ਨੇ ਸਾਫ਼ ਕੀਤਾ ਹੈ ਕਿ ਇਹ ਕਦਮ ਸਰਕਾਰ ਨੂੰ ਇੱਕ ਸਾਰਥਕ ਅਤੇ ਠੋਸ ਸਮਝੌਤੇ ਦੀ ਪੇਸ਼ਕਸ਼ ਦੇ ਨਾਲ ਗੱਲਬਾਤ ਦੀ ਮੇਜ਼ 'ਤੇ ਵਾਪਸ ਲਿਆਉਣ ਲਈ ਚੁੱਕਿਆ ਗਿਆ ਹੈ ਤਾਂ ਜੋ ਨਰਸਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।
langley-rcmp-investigating-suspected-assault-that-left-75-year-old-man-critically-injured
Punjabi

ਲੈਂਗਲੀ 'ਚ 75 ਸਾਲਾ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੇ ਮਾਮਲੇ ਦੀ RCMP ਵੱਲੋਂ ਕੀਤੀ ਜਾ ਰਹੀ ਜਾਂਚ

ਲੈਂਗਲੀ ਦੇ ਡਾਊਨਟਾਊਨ ਇਲਾਕੇ ਵਿਚ ਕੈਨੇਡਾ ਡੇਅ ਦੀ ਰਾਤ ਨੂੰ 75 ਸਾਲਾ ਬਜ਼ੁਰਗ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜੋ ਗੰਭੀਰ ਹਾਲਤ ਵਿਚ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
bus-crash-in-southwestern-pakistan-kills-40-officials-say
Punjabi

ਪਾਕਿਸਤਾਨ ਦੇ ਦੱਖਣ-ਪੱਛਮੀ ਖੇਤਰ ਵਿੱਚ ਬੱਸ ਖੱਡ ਵਿੱਚ ਡਿੱਗੀ, 40 ਲੋਕਾਂ ਦੀ ਮੌਤ

ਪਾਕਿਸਤਾਨ ਦੇ ਦੱਖਣ-ਪੱਛਮੀ ਬਲੋਚਿਸਤਾਨ ਸੂਬੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਵੇਟਾ ਤੋਂ ਪੇਸ਼ਾਵਰ ਜਾ ਰਹੀ ਇੱਕ ਯਾਤਰੀ ਬੱਸ ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਸਰਹੱਦ ਦੇ ਨੇੜੇ ਦਾਨਾ ਸਰ ਖੇਤਰ ਵਿੱਚ ਕੰਟਰੋਲ ਗੁਆ ਬੈਠੀ ਅਤੇ ਇੱਕ ਡੂੰਘੀ, ਪਥਰੀਲੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 8 ਹੋਰ ਜ਼ਖਮੀ ਹੋ ਗਏ।
rescue-efforts-continue-in-kyiv-after-deadly-russian-missile-and-drone-attack
Punjabi

ਕੀਵ 'ਤੇ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ ਮਗਰੋਂ ਬਚਾਅ ਕਾਰਜ ਜਾਰੀ

ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਤੋਂ ਇੱਕ ਦਿਨ ਬਾਅਦ ਬਚਾਅ ਟੀਮਾਂ ਮਲਬੇ ਹੇਠਾਂ ਬਚੇ ਲੋਕਾਂ ਦੀ ਭਾਲ ਵਿੱਚ ਲੱਗੀਆਂ ਹੋਈਆਂ ਹਨ। ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਸੋਗ ਦਿਵਸ ਮਨਾਇਆ ਗਿਆ ਅਤੇ ਸਰਕਾਰੀ ਇਮਾਰਤਾਂ 'ਤੇ ਝੰਡੇ ਅੱਧੇ ਝੁਕਾਏ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link