19.08C Vancouver
ADS

Mar 20, 2025 5:35 PM - Connect Newsroom

ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਲਿਆਂਦਾ ਜਾਵੇਗਾ ਅਸਾਮ ਤੋਂ ਪੰਜਾਬ

Share On
seven-associates-of-amritpal-singh-to-be-transferred-from-assam-to-punjab
They will be presented in a local court in connection with the case filed over the 2023 attack on Ajnala police station.

ਪੰਜਾਬ ਪੁਲਿਸ ਵਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਟਰਾਂਜਿਟ ਰਿਮਾਂਡ ’ਤੇ ਅੱਜ ਪੰਜਾਬ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਨੂੰ ਅਜਨਾਲਾ ਥਾਣਾ 'ਤੇ 2023 ਵਿਚ ਹੋਏ ਹਮਲੇ ਦੇ ਮਾਮਲੇ ਵਿਚ ਦਰਜ ਕੇਸ ਦੇ ਸਬੰਧ ਵਿਚ ਸਥਾਨਕ ਕੋਰਟ ਵਿਚ ਪੇਸ਼ ਕੀਤਾ ਜਾਵੇਗਾ।

ਪੰਜਾਬ ਸਰਕਾਰ ਨੇ ਹਾਲ ਹੀ ਵਿਚ ਭਗਵੰਤ ਸਿੰਘ ਬਾਜੇਕੇ, ਦਲਜੀਤ ਸਿੰਘ ਕਲਸੀ ਅਤੇ ਅੰਮ੍ਰਿਤਪਾਲ ਦੇ ਹੋਰ ਪੰਜ ਸਾਥੀਆਂ 'ਤੇ ਐੱਨਐੱਸਏ ਹਟਾਇਆ ਸੀ। ਉਥੇ ਹੀ, ਅੰਮ੍ਰਿਤਪਾਲ ਸਿੰਘ, ਪੱਪਲਪ੍ਰੀਤ ਸਿੰਘ ਅਤੇ ਵਰਿੰਦਰ ਵਿੱਕੀ ਅਜੇ ਡਿਬਰੂਗੜ੍ਹ ਜੇਲ੍ਹ ਵਿਚ ਹੀ ਰਹਿਣਗੇ ਕਿਉਂਕਿ ਉਨ੍ਹਾਂ ਦੀ ਐੱਨਐੱਸਏ ਖਿਲਾਫ ਹਾਈਕਰੋਟ ਵਿਚ ਚੱਲ ਰਹੀ ਸੁਣਵਾਈ 22 ਮਾਰਚ ਨੂੰ ਹੋਣੀ ਹੈ, ਜਿਸ ਤੋਂ ਬਾਅਦ ਪੰਜਾਬ ਸਰਕਾਰ ਅੱਗੇ ਦਾ ਫੈਸਲਾ ਲਵੇਗੀ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link